ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਸਿਹਤ ਵਿਗੜੀ,ਦੁਬਾਰਾ AIIMS ਵਿੱਚ ਹੋਏ ਭਰਤੀ
Published : Sep 13, 2020, 9:06 am IST
Updated : Sep 13, 2020, 9:06 am IST
SHARE ARTICLE
Amit Shah
Amit Shah

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸ਼ਨੀਵਾਰ ਰਾਤ 11 ਵਜੇ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ (ਏਮਜ਼) ਵਿੱਚ ਦਾਖਲ ....

ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸ਼ਨੀਵਾਰ ਰਾਤ 11 ਵਜੇ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ (ਏਮਜ਼) ਵਿੱਚ ਦਾਖਲ ਕਰਵਾਇਆ ਗਿਆ ਹੈ। ਸੂਤਰਾਂ ਤੋਂ ਮਿਲੀ ਖ਼ਬਰਾਂ ਅਨੁਸਾਰ, ਉਹਨਾਂ ਨੂੰ ਸਾਹ ਲੈਣ ਵਿੱਚ ਤਕਲੀਫ਼ ਹੋਣ ਤੋਂ ਬਾਅਦ ਏਮਜ਼ ਵਿੱਚ ਦਾਖਲ ਕਰਵਾਇਆ ਗਿਆ ਹੈ।

Amit Shah Amit Shah

ਦੱਸ ਦੇਈਏ ਕਿ ਅਮਿਤ ਸ਼ਾਹ ਦੀ ਜਾਂਚ ਰਿਪੋਰਟ 2 ਅਗਸਤ ਨੂੰ ਕੋਰੋਨਾ ਪਾਜ਼ੀਟਿਵ ਆਈ ਸੀ। ਇਸ ਤੋਂ ਬਾਅਦ ਉਹਨਾਂ ਨੂੰ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ।

 coronaviruscoronavirus

ਮੇਦਾਂਤਾ ਹਸਪਤਾਲ ਵਿਚ ਇਲਾਜ ਤੋਂ ਬਾਅਦ, ਉਸ ਦੀ ਜਾਂਚ ਰਿਪੋਰਟ ਨਕਾਰਾਤਮਕ ਆਈ। ਪੂਰੀ ਤਰ੍ਹਾਂ ਠੀਕ ਹੋਣ ਤੋਂ ਬਾਅਦ ਉਹਨਾਂ ਨੂੰ 14 ਅਗਸਤ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਸੀ।

Amit ShahAmit Shah

ਹਾਲਾਂਕਿ, 18 ਅਗਸਤ ਨੂੰ, ਉਸਨੂੰ ਥਕਾਵਟ ਅਤੇ ਸਰੀਰ ਦੇ ਦਰਦ ਦੀ ਸ਼ਿਕਾਇਤ ਹੋਣ ਤੇ  ਦੁਬਾਰਾ ਏਮਜ਼ ਵਿੱਚ ਦਾਖਲ ਕਰਵਾਇਆ ਗਿਆ, ਜਿੱਥੋਂ ਉਹ ਤੰਦਰੁਸਤ ਹੋ ਗਏ ਅਤੇ 31 ਅਗਸਤ ਨੂੰ  ਉਹਨਾਂ ਨੂੰ ਛੁੱਟੀ ਦੇ ਦਿੱਤੀ ਗਈ। ਹੁਣ ਖ਼ਬਰਾਂ ਆ ਰਹੀਆਂ ਹਨ ਕਿ ਉਹਨਾਂ ਨੂੰ ਸਾਹ ਲੈਣ ਵਿੱਚ ਤਕਲੀਫ ਹੋਣ ਤੋਂ ਬਾਅਦ ਸ਼ਨੀਵਾਰ ਰਾਤ ਨੂੰ  ਦੁਬਾਰਾ ਏਮਜ਼ ਵਿੱਚ ਦਾਖਲ ਕਰਵਾਇਆ ਗਿਆ ਹੈ।

Amit ShahAmit Shah

ਹੁਣ ਤੱਕ ਮਿਲੀ ਜਾਣਕਾਰੀ ਦੇ ਅਨੁਸਾ ਰ ਡਾਕਟਰਾਂ ਨੇ ਦੱਸਿਆ ਹੈ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸਾਹ ਲੈਣ ਵਿੱਚ ਕੁਝ ਮੁਸ਼ਕਲ ਆ ਰਹੀ ਸੀ, ਜਿਸ ਕਾਰਨ ਉਨ੍ਹਾਂ ਨੂੰ ਰੁਟੀਨ ਜਾਂਚ ਕਰਵਾਉਣ ਦੀ ਸਲਾਹ ਦਿੱਤੀ ਗਈ। ਡਾਕਟਰਾਂ ਦੀ ਸਲਾਹ 'ਤੇ ਅਮਿਤ ਸ਼ਾਹ ਨੂੰ ਏਮਜ਼ ਵਿਚ ਦਾਖਲ ਕਰਵਾਇਆ ਗਿਆ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement