ਕਿਰਾਇਆ ਨਾ ਦੇਣ 'ਤੇ ਔਰਤ ਨੂੰ ਦਰੱਖਤ ਨਾਲ ਬੰਨ ਕੇ ਕੁੱਟਿਆ
Published : Oct 13, 2020, 12:52 pm IST
Updated : Oct 13, 2020, 12:52 pm IST
SHARE ARTICLE
Landlord beat woman for not paying rent
Landlord beat woman for not paying rent

ਉੱਤਰ ਪ੍ਰਦੇਸ਼ ਦੇ ਹਮੀਰਪੁਰ ਵਿਖੇ ਸਾਹਮਣੇ ਆਈ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ

ਹਮੀਰਪੁਰ: ਉੱਤਰ ਪ੍ਰਦੇਸ਼ ਦੇ ਹਮੀਰਪੁਰ ਜ਼ਿਲ੍ਹੇ ਵਿਚ ਇਕ ਮਹਿਲਾ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਦਰਅਸਲ ਮਕਾਨ ਮਾਲਕਾਂ ਨੇ ਕਿਰਾਇਆ ਨਾ ਦੇਣ ਦੇ ਚਲਦਿਆਂ ਔਰਤ ਦਾ ਘਰ ਖਾਲੀ ਕਰਵਾਉਣ ਲਈ ਉਸ ਨੂੰ ਦਰੱਖਤ ਨਾਲ ਬੰਨ ਕੇ ਕੁੱਟਿਆ ਅਤੇ ਸਮਾਨ ਘਰ ਦੇ ਬਾਹਰ ਸੁੱਟ ਦਿੱਤਾ।

Landlord beat woman for not paying rentLandlord beat woman for not paying rent

ਘਟਨਾ ਦੀ ਜਾਣਕਾਰੀ ਮਿਲਦੇ ਹੀ ਮੌਕੇ 'ਤੇ ਪਹੁੰਚੀ ਪੁਲਿਸ ਨੇ ਔਰਤ ਨੂੰ ਛੁਡਵਾਇਆ ਅਤੇ ਮਾਮਲੇ ਵਿਚ ਕਾਰਵਾਈ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ। ਮਕਾਨ ਮਾਲਕਾਂ ਦਾ ਦੋਸ਼ ਹੈ ਕਿ ਮਹਿਲਾ ਨੇ ਘਰ ਦਾ ਕਿਰਾਇਆ ਨਹੀਂ ਦਿੱਤਾ ਸੀ। ਇਸ ਕਾਰਨ ਉਸ ਨੂੰ ਕੁੱਟ ਕੇ ਉਸ ਦਾ ਸਮਾਨ ਘਰੋਂ ਬਾਹਰ ਸੁੱਟ ਦਿੱਤਾ ਗਿਆ।

Landlord beat woman for not paying rentLandlord beat woman for not paying rent

ਦੱਸਿਆ ਜਾ ਰਿਹਾ ਹੈ ਕਿ ਮਹਿਲਾ ਨੇ ਕੁਝ ਮਹੀਨੇ ਪਹਿਲਾਂ ਮਕਾਨ ਦਾ ਕਿਰਾਇਆ ਦੇਣਾ ਬੰਦ ਕਰ ਦਿੱਤਾ। ਇਸ ਦੌਰਾਨ ਮਹਿਲਾ ਨੇ ਮਕਾਨ ਮਾਲਕਾਂ ਦੀਆਂ ਕਾਫ਼ੀ ਮਿੰਨਤਾਂ ਕੀਤੀਆਂ ਪਰ ਉਹਨਾਂ ਦਾ ਦਿਲ ਨਹੀਂ ਪਿਘਲਿਆ। ਐਸਐਪੀ ਸੰਤੋਸ਼ ਕੁਮਾਰ ਨੇ ਕਿਹਾ ਕਿ ਘਟਨਾ ਵਿਚ ਜੋ ਦੋਸ਼ੀ ਹਨ, ਉਹਨਾਂ ਖਿਲਾਫ਼ ਕਾਰਵਾਈ ਕੀਤੀ ਜਾਵੇਗੀ। ਪੁਲਿਸ ਨੇ ਪੀੜਤ ਮਹਿਲਾ ਦਾ ਬਿਆਨ ਦਰਜ ਕਰ ਲਿਆ ਹੈ। 

Location: India, Uttar Pradesh

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement