ਪਿੰਡ ਵਾਲਿਆਂ ਨੇ ਘੇਰੇ ਪ੍ਰਸ਼ਾਸਨ ਵੱਲੋਂ ਭੇਜੇ ਕਰਮਚਾਰੀਆਂ, ਗੁਰਦੁਆਰਾ ਸਾਹਿਬ ਲਿਜਾਕੇ ਰਗੜਵਾਈ ਨੱਕ
Published : Oct 13, 2020, 5:36 pm IST
Updated : Oct 13, 2020, 5:40 pm IST
SHARE ARTICLE
Stubble burning become problem for two drivers
Stubble burning become problem for two drivers

ਪਰਾਲੀ ਨਾ ਸਾੜਨ ਬਾਰੇ ਸੁਚੇਤ ਕਰਨ ਪਹੁੰਚੇ ਸੀ ਪ੍ਰਸ਼ਾਸਨ ਦੇ ਕਰਮਚਾਰੀ

ਨਵੀਂ ਦਿੱਲੀ: ਹਰਿਆਣਾ ਦੇ ਫਤੇਹਾਬਾਦ ਜ਼ਿਲ੍ਹੇ ਵਿਚ ਰਤੀਆ ਕਸਬੇ ਦੇ ਨੇੜਲੇ ਪਿੰਡ ਵਿਚ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕਰਨ ਆਏ ਕਰਮਚਾਰੀਆਂ ਦਾ ਪਿੰਡ ਵਾਸੀਆਂ ਨੇ ਕਾਫ਼ੀ ਵਿਰੋਧ ਕੀਤਾ। 

Stubble BurningStubble Burning

ਦਰਅਸਲ ਸਥਾਨਕ ਪਿੰਡ ਬਾੜਾ ਦੇ ਲੋਕਾਂ ਨੇ ਪ੍ਰਸ਼ਾਸਨ ਵੱਲੋਂ ਪਰਾਲੀ ਨੂੰ ਨਾ ਸਾੜਨ ਬਾਰੇ ਸੁਚੇਤ ਕਰਨ ਲਈ ਭੇਜੇ ਗਏ ਕਰਮਚਾਰੀਆਂ ਨੂੰ ਘੇਰ ਲਿਆ। ਵਿਰੋਧ ਵਧਦਾ ਦੇਖ ਕੇ ਦੋਵੇਂ ਕਰਮਚਾਰੀਆਂ ਨੇ ਪਿੰਡ ਵਾਸੀਆਂ ਤੋਂ ਮੁਆਫ਼ੀ ਮੰਗੀ। 

Stubble burning become problem for two driversStubble burning become problem for two drivers

ਪਿੰਡ ਵਾਸੀ ਦੋਵੇਂ ਕਰਮਚਾਰੀਆਂ ਨੂੰ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਲੈ ਕੇ ਗਏ ਅਤੇ ਉਹਨਾਂ ਕੋਲੋਂ ਮੁਆਫ਼ੀ ਮੰਗਵਾਈ। ਇਸ ਦੌਰਾਨ ਕਰਮਚਾਰੀਆਂ ਨੇ ਗੁਰਦੁਆਰਾ ਸਾਹਿਬ ਵਿਖੇ ਜਾ ਕੇ ਅਪਣੀ ਨੱਕ ਰਗੜੀ ਅਤੇ ਪਿੰਡ ਵਾਸੀਆਂ ਤੋਂ ਮੁਆਫ਼ੀ ਵੀ ਮੰਗੀ। 

Stubble burningStubble burning

ਦੱਸ ਦਈਏ ਕਿ ਸਰਕਾਰ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ ਜਾ ਰਹੀ ਹੈ। ਕਈ ਥਾਵਾਂ 'ਤੇ ਪ੍ਰਸ਼ਾਸਨ ਦੇ ਅਧਿਕਾਰੀ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਪਰਾਲ਼ੀ ਨਾ ਸਾੜਨ ਲਈ ਜਾਗਰੂਕ ਕਰ ਰਹੇ ਹਨ। 

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement