ਗਰਭਪਾਤ ਦਾ ਮਾਮਲਾ: ਅਸੀਂ ਕਿਸੇ ਬੱਚੇ ਨੂੰ ਨਹੀਂ ਮਾਰ ਸਕਦੇ : ਸੁਪ੍ਰੀਮ ਕੋਰਟ
Published : Oct 13, 2023, 7:38 am IST
Updated : Oct 13, 2023, 7:38 am IST
SHARE ARTICLE
Supreme Court on plea to abort: We can't kill child in womb
Supreme Court on plea to abort: We can't kill child in womb

ਕਿਹਾ, ਔਰਤ ਇੰਨੇ ਦਿਨ ਰੁਕੀ, ਕੀ ਹੋਰ ਇੰਤਜ਼ਾਰ ਨਹੀਂ ਕਰ ਸਕਦੀ

 

ਨਵੀਂ ਦਿੱਲੀ: ਸੁਪ੍ਰੀਮ ਕੋਰਟ ਨੇ ਦੋ ਬੱਚਿਆਂ ਦੀ ਮਾਂ ਨੂੰ 26 ਹਫ਼ਤੇ ਦੇ ਗਰਭਪਾਤ ਦੀ ਇਜਾਜ਼ਤ ਦੇਣ ਵਾਲੇ ਅਪਣੇ ਹੁਕਮ ਨੂੰ ਵਾਪਸ ਲੈਣ ਦੀ ਕੇਂਦਰ ਦੀ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਵੀਰਵਾਰ ਨੂੰ ਕਿਹਾ, ‘‘ਅਸੀਂ ਇਕ ਬੱਚੇ ਨੂੰ ਨਹੀਂ ਮਾਰ ਸਕਦੇ।’’

ਇਹ ਵੀ ਪੜ੍ਹੋ: ਸਾਬਕਾ ਕੇਂਦਰੀ ਮੰਤਰੀ ਸਰਤਾਜ ਸਿੰਘ ਦਾ ਦੇਹਾਂਤ 

ਸਿਖਰਲੀ ਅਦਾਲਤ ਨੇ ਸਪੱਸ਼ਟ ਕੀਤਾ ਕਿ ਇਕ ਅਜਨਮੇ ਬੱਚੇ ਜੋ ਕਿ ‘ਜ਼ਿੰਦਾ ਅਤੇ ਆਮ ਤੌਰ ’ਤੇ ਵਿਕਸਿਤ ਭਰੂਣ’ ਹੈ, ਉਸ ਦੇ ਅਧਿਕਾਰਾਂ ਨੂੰ ਉਸ ਦੀ ਮਾਂ ਦੇ ਫ਼ੈਸਲੇ ਲੈਣ ਦੀ ਸਵੈਇਛਾ ਦੇ ਅਧਿਕਾਰ ਨਾਲ ਸੰਤੁਲਿਤ ਕਰਨਾ ਹੋਵੇਗਾ। ਇਸ ਨਾਲ ਹੀ, ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਪ੍ਰਧਾਨਗੀ ਵਾਲੇ ਬੈਂਚ ਨੇ ਕੇਂਦਰ ਅਤੇ ਮਹਿਲਾ ਦੇ ਵਕੀਲ ਨੂੰ ਉਸ ਨਾਲ (ਪਟੀਸ਼ਨਰ) ਗਰਭ ਨੂੰ ਕੁੱਝ ਹੋਰ ਹਫ਼ਤਿਆਂ ਤਕ ਬਰਕਰਾਰ ਰੱਖਣ ਦੀ ਸੰਭਾਵਨਾ ’ਤੇ ਗੱਲ ਕਰਨ ਨੂੰ ਕਿਹਾ।

ਇਹ ਵੀ ਪੜ੍ਹੋ: ਮੋਹਨ ਭਾਗਵਤ ਦਾ ਅਜੀਬ ਦਾਅਵਾ: ਭਾਰਤ ਪੰਜ ਹਜ਼ਾਰ ਸਾਲਾਂ ਤੋਂ ਧਰਮ ਨਿਰਪੱਖ ਰਾਸ਼ਟਰ ਹੈ  

ਅਦਾਲਤ ਨੇ ਪਟੀਸ਼ਨਰ ਦੇ ਵਕੀਲ ਨੂੰ ਪੁਛਿਆ, ‘‘ਕੀ ਤੁਸੀਂ ਚਾਹੁੰਦੇ ਹੋ ਕਿ ਅਸੀਂ ਐਮਜ਼ ਦੇ ਡਾਕਟਰਾਂ ਨੂੰ ਭਰੂਣ ਦੀ ਧੜਕਨ ਰੋਕਣ ਲਈ ਕਹੀਏ?’’ ਜਦੋਂ ਵਕੀਲ ਨੇ ਨਾ ਵਿਚ ਜਵਾਬ ਦਿਤਾ, ਤਾਂ ਬੈਂਚ ਨੇ ਕਿ ਜਦੋਂ ਮਹਿਲਾ ਨੇ 24 ਹਫ਼ਤੇ ਤੋਂ ਵੱਧ ਸਮੇਂ ਤਕ ਇੰਤਜ਼ਾਰ ਕੀਤਾ ਹੈ, ਤਾਂ ਕੀ ਉਹ ਕੁੱਝ ਹੋਰ ਹਫ਼ਤਿਆਂ ਤਕ ਭਰੂਣ ਨੂੰ ਬਰਕਰਾਰ ਨਹੀਂ ਰੱਖ ਸਕਦੀ, ਤਾਕਿ ਇਕ ਸਿਹਤਮੰਦ ਬੱਚੇ ਦੇ ਜਨਮ ਦੀ ਸੰਭਾਵਨਾ ਹੋਵੇ। ਬੈਂਚ ਨੇ ਮਾਮਲੇ ਦੀ ਸੁਣਵਾਈ ਸ਼ੁਕਰਵਾਰ ਸਵੇਰੇ ਸਾਢੇ 10 ਵਜੇ ਤੈਅ ਕੀਤੀ ਹੈ।

ਇਹ ਵੀ ਪੜ੍ਹੋ: ਨਵੇਂ ਜ਼ਮਾਨੇ ਦੀ ਖ਼ਤਰਨਾਕ ਬੀਮਾਰੀ ਜੋ ਲਗਭਗ ਹਰ ਮਨੁੱਖ ਨੂੰ ਲੱਗ ਚੁੱਕੀ ਹੈ ਅਰਥਾਤ ਮਾਨਸਕ ਰੋਗ! 

ਜ਼ਿਕਰਯੋਗ ਹੈ ਕਿ ਸਿਖਰਲੀ ਕੋਰਟ ਨੇ 9 ਅਕਤੂਬਰ ਨੂੰ ਇਕ ਮਹਿਲਾ ਨੂੰ ਇਹ ਧਿਆਨ ਵਿਚ ਰੱਖਦਿਆਂ ਮੈਡੀਕਲ ਅਧਾਰ ’ਤੇ ਗਰਭ ਡੇਗਣ ਦੀ ਇਜਾਜ਼ਤ ਦਿਤੀ ਸੀ ਉਹ ਮਾਨਸਿਕ ਪ੍ਰੇਸ਼ਾਨ ਹੈ ਤੇ ‘ਭਾਵਨਾਤਮਕ, ਆਰਥਕ ਤੇ ਮਾਨਸਕ ਰੂਪ ਵਿਚ ਤੀਜੇ ਬੱਚੇ ਨੂੰ ਪਾਲਣ ਦੀ ਸਥਿਤੀ ਵਿਚ ਨਹੀਂ ਹੈ।’ ਸੁਪ੍ਰੀਮ ਕੋਰਟ ਦੇ ਦੋ ਮੈਂਬਰੀ ਬੈਂਚ ਨੇ 9 ਅਕਤੂਬਰ ਦੇ ਇਸ ਫੈਸਲੇ ਨੂੰ ਲੈ ਕੇ ਲੰਘੇ ਦਿਨ ਵੰਡਿਆ ਹੋਇਆ ਫੈਸਲਾ ਸੁਣਾਇਆ ਸੀ, ਜਿਸ ਮਗਰੋਂ ਇਹ ਮਸਲਾ ਸੀਜੇਆਈ ਦੀ ਅਗਵਾਈ ਵਾਲੇ ਬੈਂਚ ਅੱਗੇ ਰੱਖਿਆ ਗਿਆ ਸੀ।

 

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement