ਸਰਹੱਦ ‘ਤੇ ਪਾਕਿਸਤਾਨ ਨੇ ਬਰਸਾਏ ਗੋਲੇ, ਜਵਾਬੀ ਕਾਰਵਾਈ ‘ਚ ਮਾਰੇ ਗਏ ਚਾਰ ਪਾਕਿ ਫ਼ੌਜੀ
Published : Nov 13, 2019, 2:20 pm IST
Updated : Nov 13, 2019, 2:20 pm IST
SHARE ARTICLE
shelling by Pakistan on border
shelling by Pakistan on border

ਪਾਕਿਸਤਾਨੀ ਫੌਜ ਵੱਲੋਂ ਜੰਮੂ-ਕਸ਼ਮੀਰ ‘ਚ ਰਾਜੋਰੀ ਦੇ ਕੇਰੀ ਸੈਕਟਰ ਵਿੱਚ ਸਵੇਰੇ...

ਰਾਜੋਰੀ: ਪਾਕਿਸਤਾਨੀ ਫੌਜ ਵੱਲੋਂ ਜੰਮੂ-ਕਸ਼ਮੀਰ ‘ਚ ਰਾਜੋਰੀ ਦੇ ਕੇਰੀ ਸੈਕਟਰ ਵਿੱਚ ਸਵੇਰੇ ਸੱਤ ਵਜੇ ਤੋਂ ਹੀ ਗੋਲਾਬਾਰੀ ਸ਼ੁਰੂ ਕਰ ਦਿੱਤੀ ਗਈ। ਜਵਾਬੀ ਕਾਰਵਾਈ ਵਿੱਚ ਭਾਰਤੀ ਫੌਜ ਨੇ ਵੀ ਮੁੰਹਤੋੜ ਜਵਾਬ ਦਿੱਤਾ। ਉੱਧਰ ਮੰਗਲਵਾਰ ਨੂੰ ਸ਼ਾਹਪੁਰ, ਕੀਰਨੀ ਅਤੇ ਬਾਲਾਕੋਟ ਸੈਕਟਰ ‘ਚ ਜੰਗਬੰਦੀ ਦੀ ਉਲੰਘਣਾ ਕੀਤੀ। ਫੌਜੀ ਚੌਂਕੀਆਂ ਅਤੇ ਰਿਹਾਇਸ਼ੀ ਇਲਾਕਿਆਂ ਨੂੰ ਨਿਸ਼ਾਨਾ ਬਣਾ ਗੋਲੇ ਦਾਗੇ।  ਸ਼ਾਮ ਚਾਰ ਵਜੇ ਸ਼ੁਰੂ ਹੋਈ ਗੋਲਾਬਾਰੀ ਦੇਰ ਸ਼ਾਮ ਤੱਕ ਜਾਰੀ ਸੀ।

ਫੌਜ ਦੀ ਜਵਾਬੀ ਕਾਰਵਾਈ ਵਿਚ ਪਾਕਿਸਤਾਨ ਦੀਆਂ ਤਿੰਨ ਚੌਂਕੀਆਂ ਤਬਾਹ ਹੋ ਗਈਆਂ। ਤਿੰਨ ਤੋਂ ਚਾਰ ਫ਼ੌਜੀਆਂ ਦੇ ਮਾਰੇ ਜਾਣ ਦੀ ਸੂਚਨਾ ਵੀ ਪ੍ਰਾਪਤ ਹੋਈ ਹੈ। ਖੇਤਰ ਦੇ ਪਿੰਡ ਕਸਬਿਆਂ,  ਮੰਧਾਰਾ, ਕੀਰਨੀ, ਇਸਲਾਮਾਬਾਦ, ਗੂੰਤਰੀਆਂ, ਕਾਈਆਂ, ਅਪਰ ਸ਼ਾਹਪੁਰ, ਲੋਅਰ ਸ਼ਾਹਪੁਰ ਦੇ ਨਾਲ ਹੀ ਕੰਟਰੋਲ ਰੇਖਾ ਤੋਂ ਦੂਰਦੁਰਾਡੇ ਪਿੰਡ ਗਲੀਪਿੰਡੀ ਅਤੇ ਕੰਡਿਆਰ ਤੱਕ ਗੋਲੇ ਦਾਗੇ ਗਏ। ਫੌਜ ਨੇ ਵੀ ਮੁੰਹਤੋੜ ਜਵਾਬ ਦਿੱਤਾ। ਗੋਲਾਬਾਰੀ ਨਾਲ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਲੋਕਾਂ ਨੇ ਘਰਾਂ ਅਤੇ ਸੁਰੱਖਿਅਤ ਥਾਵਾਂ ਨੂੰ ਆਪਣਾ ਟਿਕਾਣਾ ਬਣਾਇਆ। ਮੇਂਢਰ ਸਭ ਡਿਵੀਜਨ ਦੇ ਬਾਲਾਕੋਟ ਸੈਕਟਰ ਵਿੱਚ ਵੀ ਪਾਕਿਸਤਾਨੀ ਫੌਜ ਨੇ ਗੋਲਾਬਾਰੀ ਕੀਤੀ।

ਮੰਗਲਵਾਰ ਸ਼ਾਮ 7:30 ਵਜੇ ਸ਼ੁਰੂ ਹੋਈ ਗੋਲਾਬਾਰੀ ਦੇਰ ਰਾਤ ਤੱਕ ਜਾਰੀ ਸੀ। ਗੋਲਟ ਪਿੰਡ ਨੂੰ ਵੀ ਨਿਸ਼ਾਨਾ ਬਣਾਕੇ ਗੋਲੇ ਦਾਗੇ ਗਏ। ਹਾਲਾਂਕਿ , ਇਸ ਵਿੱਚ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਖਬਰ ਨਹੀਂ ਹੈ। ਦੱਸ ਦਈਏ ਕਿ,  ਇਸਤੋਂ ਪਹਿਲਾਂ ਪਾਕਿਸਤਾਨੀ ਫੌਜ ਨੇ ਸ਼ੁੱਕਰਵਾਰ ਨੂੰ ਜਿਲ੍ਹੇ ਦੇ ਕ੍ਰਿਸ਼ਨਾ ਘਾਟੀ ਵਿੱਚ ਅਤਿਵਾਦੀਆਂ ਦੇ ਦਾਖਲ ਕਰਾਉਣ ਲਈ ਭਾਰਤੀ ਖੇਤਰ ਵਿੱਚ ਗੋਲਾਬਾਰੀ ਕੀਤੀ ਸੀ ਜਿਸ ਵਿੱਚ ਫੌਜ ਦਾ ਇੱਕ ਜਵਾਨ ਸ਼ਹੀਦ ਹੋ ਗਿਆ ਸੀ। ਫੌਜ ਦੀ ਜਵਾਬੀ ਕਾਰਵਾਈ ਵਿੱਚ ਦੋ ਘੁਸਪੈਠਿਏ ਮਾਰੇ ਗਏ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement