ਪੰਜਾਬ ਤੇ ਹਰਿਆਣਾ ਦੇ ਡੀਜੀਪੀ 31 ਜਨਵਰੀ ਤਕ ਅਹੁਦੇ 'ਤੇ ਰਹਿਣਗੇ
Published : Dec 13, 2018, 11:13 am IST
Updated : Dec 13, 2018, 11:13 am IST
SHARE ARTICLE
DGP Suresh Arora
DGP Suresh Arora

ਸੁਪਰੀਮ ਕੋਰਟ ਨੇ ਪੰਜਾਬ ਤੇ ਹਰਿਆਣਾ ਦੇ ਪੁਲਿਸ ਮੁਖੀਆਂ ਨੂੰ ਅਗਲੇ 31 ਜਨਵਰੀ ਤਕ ਅਹੁਦੇ 'ਤੇ ਰਹਿਣ ਦੀ ਪ੍ਰਵਾਨਗੀ ਦਿਤੀ ਹੈ...........

ਨਵੀਂ ਦਿੱਲੀ  : ਸੁਪਰੀਮ ਕੋਰਟ ਨੇ ਪੰਜਾਬ ਤੇ ਹਰਿਆਣਾ ਦੇ ਪੁਲਿਸ ਮੁਖੀਆਂ ਨੂੰ ਅਗਲੇ 31 ਜਨਵਰੀ ਤਕ ਅਹੁਦੇ 'ਤੇ ਰਹਿਣ ਦੀ ਪ੍ਰਵਾਨਗੀ ਦਿਤੀ ਹੈ। ਪੰਜਾਬ ਦੇ ਡੀਜੀਪੀ ਸੁਰੇਸ਼ ਅਰੋੜਾ ਅਤੇ ਹਰਿਆਣਾ ਦੇ ਡੀਜੀਪੀ ਬੀ ਐਸ ਸੰਧੂ 31 ਦਸੰਬਰ ਨੂੰ ਸੇਵਾਮੁਕਤ ਹੋ ਰਹੇ ਹਨ। ਹੁਣ ਉਹ 31 ਜਨਵਰੀ ਤਕ ਇਸ ਅਹੁਦੇ 'ਤੇ ਰਹਿਣਗੇ। ਪੰਜਾਬ ਅਤੇ ਹਰਿਆਣਾ ਸਰਕਾਰਾਂ ਨੇ ਹਾਲ ਹੀ ਵਿਚ ਅਦਾਲਤ ਨੂੰ ਅਪਣੇ ਹੁਕਮ ਵਿਚ ਸੋਧ ਕਰਨ ਦੀ ਬੇਨਤੀ ਕਰਦਿਆਂ ਅਰਜ਼ੀਆਂ ਦਿਤੀਆਂ ਸਨ। ਅਦਾਲਤ ਨੇ ਅਪਣੇ ਹੁਕਮ ਵਿਚ ਕਿਹਾ ਸੀ ਕਿ ਰਾਜਾਂ ਵਿਚ ਡੀਜੀਪੀ ਦੀ ਨਿਯੁਕਤੀ ਲਈ ਨਾਵਾਂ ਦੀ ਚੋਣ ਕਰਨ ਵਾਸਤੇ ਸੰਘ ਲੋਕ ਸੇਵਾ ਕਮਿਸ਼ਨ ਦੀ ਮਦਦ ਲੈਣਾ ਲਾਜ਼ਮੀ ਹੋਵੇਗਾ।

Haryana DGP B S SandhuHaryana DGP B S Sandhu

ਰਾਜਾਂ ਨੇ ਕਿਹਾ ਸੀ ਕਿ ਉਨ੍ਹਾਂ ਪੁਲਿਸ ਮੁਖੀ ਦੀ ਚੋਣ ਅਤੇ ਨਿਯੁਕਤੀ ਲਈ ਵਖਰੇ ਕਾਨੂੰਨ ਬਣਾਏ ਹਨ। ਮੁੱਖ ਜੱਜ ਰੰਜਨ ਗੋਗੋਈ, ਜੱਜ ਸੰਜੇ ਕਿਸ਼ਨ ਕੌਲ ਅਤੇ 
ਜੱਜ ਕੇ ਐਮ ਜੋਸੇਫ਼ ਦੇ ਬੈਂਚ ਨੇ ਕਿਹਾ ਕਿ ਇਸ ਹੁਕਮ ਵਿਚ ਸੋਧ ਲਈ ਦਾਖ਼ਲ ਅਰਜ਼ੀਆਂ ਬਾਰੇ ਅੱਠ ਜਨਵਰੀ ਨੂੰ ਵਿਚਾਰ ਕੀਤਾ ਜਾਵੇਗਾ। ਇਸ ਨਾਲ ਹੀ ਬੈਂਚ ਨੇ ਇਨ੍ਹਾਂ ਦੋਹਾਂ ਰਾਜਾਂ ਦੇ ਪੁਲਿਸ ਮੁਖੀਆਂ ਨੂੰ 31 ਜਨਵਰੀ ਤਕ ਅਹੁਦੇ ਉਤੇ ਰਹਿਣ ਦੀ ਆਗਿਆ ਵੀ ਦੇ ਦਿਤੀ।       (ਏਜੰਸੀ)

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement