ਰਾਸ਼ਟਰਪਤੀ ਵੱਲੋਂ ਬਿਲ ਨੂੰ ਪ੍ਰਵਾਨਗੀ, ਜਾਣੋ ਕਿੱਥੇ-ਕਿੱਥੇ ਨਹੀਂ ਹੋਵੇਗਾ ਇਹ ਕਾਨੂੰਨ ਲਾਗੂ
Published : Dec 13, 2019, 10:02 am IST
Updated : Dec 13, 2019, 10:03 am IST
SHARE ARTICLE
File Photo
File Photo

ਲੋਕ ਸਭਾ ਅਤੇ ਰਾਜ ਸਭਾ ਵਿਚ ਪਾਸ ਹੋਇਆ ਬਿਲ

ਨਵੀਂ ਦਿੱਲੀ : ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕੱਲ੍ਹ ਦੇਰ ਸ਼ਾਮੀਂ ਨਾਗਰਿਕਤਾ ਬਿਲ 2019 ਨੂੰ ਆਪਣੀ ਮੰਜ਼ੂਰੀ ਦੇ ਦਿੱਤੀ। ਹੁਣ ਇਹ ਬਿਲ ਭਾਰਤ ਦਾ ਇਕ ਕਾਨੂੰਨ ਬਣ ਗਿਆ ਹੈ। ਇਕ ਅਧਿਕਾਰਤ ਨੋਟੀਫ਼ਿਕੇਸ਼ਨ ਅਨੁਸਾਰ ਵੀਰਵਾਰ ਨੂੰ ਅਧਿਕਾਰਤ ਗਜ਼ਟ ਵਿਚ ਪ੍ਰਕਾਸ਼ਿਤ ਹੋਣ ਦੇ ਨਾਲ ਹੀ ਇਹ ਕਾਨੂੰਨ ਦੇਸ਼ ਵਿਚ ਲਾਗੂ ਵੀ ਹੋ ਗਿਆ ਹੈ।

file photofile photo

ਇਸ ਕਾਨੂੰਨ ਅਨੁਸਾਰ ਹਿੰਦੂ, ਸਿੱਖ, ਬੋਧੀ, ਜੈਨੀ, ਪਾਰਸੀ ਅਤੇ ਈਸਾਈ ਭਾਈਚਾਰਿਆਂ ਦੇ ਜਿਹੜੇ ਮੈਂਬਰ 31 ਦਸੰਬਰ 2014 ਤੱਕ ਪਾਕਿਸਤਾਨ, ਬੰਗਲਾਦੇਸ਼ ਅਤੇ ਅਫਗਾਨਿਸਤਾਨ ਤੋਂ ਭਾਰਤ ਆਏ ਹਨ ਅਤੇ ਜਿਨ੍ਹਾਂ ਨੂੰ ਆਪੋ-ਆਪਣੇ ਦੇਸ਼ ਵਿਚ ਧਾਰਮਿਕ ਅਧਾਰ 'ਤੇ ਤਸ਼ੱਦਦ ਦਾ ਸਾਹਮਣਾ ਕਰਨਾ ਪਿਆ ਹੈ। ਉਨ੍ਹਾਂ ਨੂੰ ਪ੍ਰਵਾਸੀ ਨਹੀਂ ਮੰਨਿਆ ਜਾਵੇਗਾ। ਸਗੋਂ ਭਾਰਤੀ ਨਾਗਰਿਕਤਾ ਦਿੱਤੀ ਜਾਵੇਗੀ।

file photofile photo

ਨਾਗਰਿਕਤਾ ਬਿਲ ਸੋਮਵਾਰ ਨੂੰ ਲੋਕ ਸਭਾ ਵੱਲੋਂ ਪਾਸ ਕੀਤਾ ਗਿਆ ਸੀ। ਕਾਨੂੰਨ ਮੁਤਾਬਕ ਇਨ੍ਹਾਂ ਛੇ ਭਾਈਚਾਰਿਆਂ ਦੇ ਸ਼ਰਨਾਰਥੀਆੰ ਨੂੰ ਪੰਜ ਸਾਲਾਂ ਤੱਕ ਭਾਰਤ ਵਿਚ ਰਹਿਣ ਤੋਂ ਬਾਅਦ ਭਾਰਤ ਦੀ ਨਾਗਰਿਕਤਾ ਦੇ ਦਿੱਤੀ ਜਾਵੇਗੀ। ਹੁਣ ਤੱਕ ਇਹ ਸਮਾਂ-ਸੀਮਾ 11 ਵਰ੍ਹੇ ਸੀ।

file photofile photo

ਕਾਨੂੰਨ ਮੁਤਾਬਕ ਅਜਿਹੇ ਸ਼ਰਨਾਰਥੀਆਂ ਨੂੰ ਗੈਰ-ਕਾਨੂੰਨੀ ਪ੍ਰਵਾਸੀ ਵਜੋਂ ਪਾਏ ਜਾਣ ਅਤੇ ਉਨ੍ਹਾਂ ਉੱਤੇ ਚੱਲ ਰਹੇ ਮੁਕੱਦਮਿਆਂ ਤੋਂ ਵੀ ਮਾਫ਼ੀ ਦੇ ਦਿੱਤੀ ਜਾਵੇਗੀ। ਕਾਨੂੰਨ ਅਨੁਸਾਰ ਇਹ ਅਸਮ, ਮੇਘਾਲਿਆ, ਮਿਜ਼ੋਰਮ ਅਤੇ ਤ੍ਰਿਪੁਰਾ ਦੇ ਅਦਿਵਾਸੀ ਖੇਤਰਾਂ ਉੱਤੇ ਲਾਗੂ ਨਹੀਂ ਹੋਵੇਗਾ ਕਿਉਂਕਿ ਇਹ ਇਲਾਕੇ ਸੰਵਿਧਾਨ ਦੀ 6ਵੀਂ ਅਨੁਸੂਚੀ ਵਿਚ ਸ਼ਾਮਲ ਹਨ।  ਇਸ ਦੇ ਨਾਲ ਹੀ ਇਹ ਕਾਨੂੰਨ ਬੰਗਾਲ ਪੂਰਬੀ ਹੱਦ ਰੈਗੂਲੇਸ਼ਨ, 1873 ਅਧੀਨ ਅਧਿਸੂਚਿਤ ਇਨਰ ਲਾਇਨ ਪਰਮਿਟ ਵਾਲੇ ਇਲਾਕਿਆਂ ਵਿਚ ਵੀ ਲਾਗੂ ਨਹੀਂ ਹੋਵੇਗਾ। IPL  ਅਰੁਣਾਚਲ ਪ੍ਰਦੇਸ਼ , ਨਾਗਾਲੈਂਡ ਅਤੇ ਮਿਜ਼ੋਰਮ ਵਿਚ ਲਾਗੂ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement