ਦਿੱਲੀ ਅੰਦੋਲਨ ਤੋਂ ਪਰਤ ਰਹੇ ਇਕ ਹੋਰ ਕਿਸਾਨ ਦੀ ਸੜਕ ਹਾਦਸੇ 'ਚ ਮੌਤ 
Published : Dec 13, 2020, 10:56 am IST
Updated : Dec 13, 2020, 10:56 am IST
SHARE ARTICLE
Balbir Singh
Balbir Singh

ਮ੍ਰਿਤਕ ਕਿਸਾਨ ਟਰੱਕ ਵਿਚ ਬੈਠ ਕੇ ਘਰ ਪਰਤ ਰਿਹਾ ਸੀ ਤੇ 15 ਜਨਵਰੀ ਨੂੰ ਕਿਸਾਨ ਦੇ ਲੜਕੇ ਦਾ ਵਿਆਹ ਹੋਣਾ ਸੀ। ਉਹ ਘਰ ਵਿਆਹ ਦੀਆਂ ਤਿਆਰੀਆਂ ਲਈ ਆ ਰਿਹਾ ਸੀ।

ਨਵੀਂ ਦਿੱਲੀ - ਦਿੱਲੀ ਅੰਦੋਲਨ ਤੋਂ ਵਾਪਸ ਪਰਤ ਰਹੇ ਕਿਸਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਮੌਤ ਤੋਂ ਬਾਅਦ ਕਿਸਾਨਾਂ ਨੇ ਮ੍ਰਿਤਕ ਕਿਸਾਨ ਦੀ ਲਾਸ਼ ਨੂੰ ਰਾਜ ਸਭਾ ਸੰਸਦ ਮੈਂਬਰ ਸ਼ਵੇਤ ਮਲਿਕ ਦੇ ਘਰ ਦੇ ਬਾਹਰ ਧਰਨੇ ਵਿਚ ਰੱਖਿਆ।  ਮ੍ਰਿਤਕ ਕਿਸਾਨ ਬਲਬੀਰ ਸਿੰਘ ਰਾਜਾਸਾਂਸੀ, ਅੰਮ੍ਰਿਤਸਰ ਦਾ ਰਹਿਣ ਵਾਲਾ ਹੈ।

FarmerFarmer

ਮ੍ਰਿਤਕ ਕਿਸਾਨ ਟਰੱਕ ਵਿਚ ਬੈਠ ਕੇ ਘਰ ਪਰਤ ਰਿਹਾ ਸੀ ਤੇ 15 ਜਨਵਰੀ ਨੂੰ ਕਿਸਾਨ ਦੇ ਲੜਕੇ ਦਾ ਵਿਆਹ ਹੋਣਾ ਸੀ। ਉਹ ਘਰ ਵਿਆਹ ਦੀਆਂ ਤਿਆਰੀਆਂ ਲਈ ਆ ਰਿਹਾ ਸੀ। ਜਿਵੇਂ ਹੀ ਉਹ ਟਾਂਗਰਾ ਨੇੜੇ ਟਰੱਕ ਤੋਂ ਹੇਠਾਂ ਉਤਰਿਆ ਤਾਂ ਪਿੱਛੇ ਤੋਂ ਆ ਰਹੀ ਇਕ ਤੇਜ਼ ਰਫਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ।

ਹੁਣ ਕਿਸਾਨ ਜੱਥੇਬੰਦੀਆਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਲਈ ਸਰਕਾਰੀ ਨੌਕਰੀ ਦੀ ਮੰਗ ਵੀ ਕਰ ਰਹੀਆਂ ਹਨ ਅਤੇ ਮ੍ਰਿਤਕ ਕਿਸਾਨ ਦੀ ਲਾਸ਼ ਨੂੰ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਦੇ ਬਾਹਰ ਚੱਲ ਰਹੇ ਕਿਸਾਨਾਂ ਦੇ ਧਰਨੇ ਵਿਚ ਰੱਖਿਆ ਗਿਆ ਹੈ। ਸਰਕਾਰ ਨੇ ਪਰਿਵਾਰ ਨੂੰ ਮੁਆਵਜ਼ਾ ਦੇਣ ਦੀ ਗੱਲ ਕਹੀ ਹੈ, ਜਿਸ ਤੋਂ ਬਾਅਦ ਉਸ ਦੀ ਮ੍ਰਿਤਕ ਦੇਹ ਨੂੰ ਹੁਣ ਉਸ ਦੇ ਪਿੰਡ ਲਿਜਾਇਆ ਜਾਵੇਗਾ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement