ਅੰਦੋਲਨ ਪ੍ਰਮਾਤਮਾ ਦਾ ਸੰਦੇਸ਼ ਹੈ ਤੇ ਸਰਕਾਰ ਪ੍ਰਮਾਤਮਾ ਨਾਲ ਮੁਕਾਬਲਾ ਨਹੀਂ ਕਰ ਸਕਦੀ- ਚੜੂਨੀ
Published : Dec 13, 2020, 2:45 pm IST
Updated : Dec 13, 2020, 4:45 pm IST
SHARE ARTICLE
Gurnam Singh Charuni
Gurnam Singh Charuni

ਗੁਰਨਾਮ ਸਿੰਘ ਚੜੂਨੀ ਨੇ ਕਿਹਾ ਮੀਟਿਗਾਂ ਵਿਚ ਹਾਲੇ ਵੀ ਅੰਦੋਲਨ ਨੂੰ ਦਬਾਉਣ ਲਈ ਸਾਜ਼ਿਸ਼ ਰਚ ਰਹੇ ਨੇ ਮੰਤਰੀ

ਨਵੀਂ ਦਿੱਲੀ (ਹਰਦੀਪ ਸਿੰਘ ਭੌਗਲ): ਕਿਸਾਨੀ ਸੰਘਰਸ਼ ਵਿਚ ਪੰਜਾਬ ਤੇ ਹਰਿਆਣਾ ਇਕ ਦੂਜੇ ਨੂੰ ਪੂਰਾ ਸਾਥ ਦੇ ਰਹੇ ਹਨ। ਹੱਕਾਂ ਦੀ ਰਾਖੀ ਲਈ ਸ਼ੁਰੂ ਕੀਤੀ ਗਈ ਲੋਕ ਲਹਿਰ ਵਿਚ ਸਹਿਯੋਗ ਦੇਣ ਲਈ ਹਰਿਆਣਾ ਦੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਵੀ ਲਗਾਤਾਰ ਧਰਨਿਆਂ ‘ਚ ਸ਼ਮੂਲੀਅਤ ਕਰ ਰਹੇ ਹਨ।

Gurnam Singh Charuni Gurnam Singh Charuni

ਰੋਜ਼ਾਨਾ ਸਪੋਕਸਮੈਨ ਨਾਲ ਗੱਲ ਕਰਦਿਆਂ ਗੁਰਨਾਮ ਸਿੰਘ  ਚੜੂਨੀ ਨੇ ਕਿਹਾ ਕਿ ਇਹ ਸੰਘਰਸ਼ ਪੰਜਾਬ ਹਰਿਆਣਾ ਜਾਂ ਹਿੰਦੂ ਸਿੱਖਾਂ ਦਾ ਨਹੀਂ ਹੈ, ਇਹ ਸੰਘਰਸ਼ ਉਸ ਦੇਸ਼ ਨੂੰ ਬਚਾਉਣ ਲਈ ਕੀਤਾ ਜਾ ਰਿਹਾ ਹੈ ਜੋ ਕਿਸੇ ਸਮੇਂ ਸੋਨੇ ਦੀ ਚਿੜੀ ਸੀ ਤੇ ਉਸ ਨੂੰ ਕਾਰਪੋਰੇਟ ਘਰਾਣੇ ਲੁੱਟ ਰਹੇ ਹਨ। ਇਸ ਲਈ ਅੱਜ ਸਾਰਾ ਦੇਸ਼ ਇਕਜੁੱਟ ਹੈ।

Gurnam Singh Charuni Gurnam Singh Charuni

ਗੁਰਨਾਮ ਸਿੰਘ ਚੜੂਨੀ ਨੇ ਅੱਗੇ ਕਿਹਾ ਕਿ ਮੰਤਰੀ ਅਪਣੀਆਂ ਮੀਟਿਗਾਂ ਵਿਚ ਹਾਲੇ ਵੀ ਅਦੋਲਨ ਨੂੰ ਦਬਾਉਣ ਤੇ ਬਦਨਾਮ ਕਰਨ ਲਈ ਸਾਜ਼ਿਸ਼ ਰਚ ਰਹੇ ਹਨ। ਇਹ ਅੰਦੋਲਨ ਪ੍ਰਮਾਤਮਾ ਦਾ ਇਕ ਸੰਦੇਸ਼ ਹੈ ਤੇ ਸਰਕਾਰ ਪ੍ਰਮਾਤਮਾ ਨਾਲ ਮੁਕਾਬਲਾ ਨਹੀਂ ਕਰ ਸਕਦੀ। ਉਹਨਾਂ ਕਿਹਾ ਕਿ ਭਾਜਪਾ ਨੇ ਧਰਮ ਦੇ ਨਾਂਅ ‘ਤੇ ਲੋਕਾਂ ਨੂੰ ਵੰਡਣ ਦੀ ਬਹੁਤ ਕੋਸ਼ਿਸ਼ ਕੀਤੀ ਪਰ ਅਸੀਂ ਸਾਰੇ ਇਕੱਠੇ ਹਾਂ।

Gurnam Singh Charuni Gurnam Singh Charuni

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕਾਨੂੰਨ ਸਮਝਾਉਣ ਲਈ ਸਰਕਾਰ ਨੇ ਹਰਿਆਣਾ ਵਿਚ ਪ੍ਰੈੱਸ ਕਾਨਫਰੰਸ, ਕਿਸਾਨਾਂ ਦੇ ਸੈਮੀਨਾਰ ਤੇ ਟਰੈਕਟਰ ਯਾਤਰਾ ਕੀਤੀ। ਪਰ ਇਹ ਸਾਰੇ ਪ੍ਰੋਗਰਾਮ ਫੇਲ ਰਹੇ। ਉਹਨਾਂ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਸਰਕਾਰ ਖੁਦੀ ‘ਤੇ ਅੜੀ ਹੋਈ ਹੈ। ਇਹ ਵੀ ਹੋ ਸਕਦਾ ਹੈ ਕਿ ਕਿਸਾਨੀ ਸੰਘਰਸ਼ ਦੇਖ ਕੇ ਭਾਜਪਾ ਆਗੂਆਂ ਦੀ ਆਤਮਾ ਜਾਗ ਜਾਵੇ। ਇਹ ਨੌਬਤ ਵੀ ਆ ਸਕਦੀ ਹੈ ਕਿ ਇਹਨਾਂ ਦੀ ਸਰਕਾਰ ਹੀ ਟੁੱਟ ਜਾਵੇ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement