ਮਿਸ ਯੂਨੀਵਰਸ ਬਣੀ ਹਰਨਾਜ਼ ਕੌਰ ਸੰਧੂ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਦਿੱਤੀ ਵਧਾਈ
Published : Dec 13, 2021, 12:41 pm IST
Updated : Dec 13, 2021, 12:46 pm IST
SHARE ARTICLE
Photo
Photo

''ਇਕ ਵਾਰ ਫਿਰ ਭਾਰਤ ਦੀ ਧੀ ਨੇ ਦੇਸ਼ ਦਾ ਨਾਂ ਰੌਸ਼ਨ ਕੀਤਾ, ਤੁਹਾਡੇ ਆਉਣ ਵਾਲੇ ਭਵਿੱਖ ਦੇ ਯਤਨਾਂ ਲਈ ਸ਼ੁਭਕਾਮਨਾਵਾਂ''

 

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਰਨਾਜ਼ ਕੌਰ ਸੰਧੂ ਨੂੰ ਮਿਸ ਯੂਨੀਵਰਸ 2021 ਦਾ ਖਿਤਾਬ ਜਿੱਤਣ 'ਤੇ ਵਧਾਈ ਦਿੱਤੀ ਹੈ। ਕੈਪਟਨ ਨੇ ਟਵੀਟ ਕਰਦਿਆਂ ਕਿਹਾ ਕਿ  ਇੱਕ ਵਾਰ ਫਿਰ ਭਾਰਤ ਦੀ ਧੀ ਨੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਤੁਹਾਡੇ ਆਉਣ ਵਾਲੇ ਭਵਿੱਖ ਦੇ ਯਤਨਾਂ ਲਈ ਸ਼ੁਭਕਾਮਨਾਵਾਂ।

 

 

ਦੱਸ ਦੇਈਏ ਕਿ ਭਾਰਤ ਦੀ ਧੀ ਹਰਨਾਜ਼ ਕੌਰ ਸੰਧੂ ਨੇ 70ਵੇਂ ਮਿਸ ਯੂਨੀਵਰਸ ਦਾ ਖ਼ਿਤਾਬ ਜਿੱਤਿਆ ਹੈ। ਸਭ ਤੋਂ ਵੱਡੀ ਗੱਲ ਇਹ ਹੈ ਕਿ ਭਾਰਤ ਨੇ 21 ਸਾਲ ਦੇ ਲੰਬੇ ਸਮੇਂ ਬਾਅਦ ਇਹ ਖਿਤਾਬ ਜਿੱਤਿਆ ਹੈ। 70ਵਾਂ ਮਿਸ ਯੂਨੀਵਰਸ ਮੁਕਾਬਲਾ ਸੋਮਵਾਰ ਸਵੇਰੇ ਇਜ਼ਰਾਈਲ ਦੇ ਇਲਾਟ ਵਿੱਚ ਆਯੋਜਿਤ ਕੀਤਾ ਗਿਆ ਸੀ।

 

Harnaaz Kaur Sandhu Harnaaz Kaur Sandhu

ਇਸ ਮੁਕਾਬਲੇ ਵਿੱਚ ਭਾਰਤ ਦੀ ਹਰਨਾਜ਼ ਕੌਰ ਪਹਿਲਾ ਸਥਾਨ ਹਾਸਲ ਕਰਕੇ ਮਿਸ ਯੂਨੀਵਰਸ 2021 ਬਣ ਗਈ ਹੈ। ਹਰਨਾਜ਼ ਤੋਂ ਪਹਿਲਾਂ ਇਹ ਖਿਤਾਬ 1994 ਵਿੱਚ ਸੁਸ਼ਮਿਤਾ ਸੇਨ ਅਤੇ 2000 ਵਿੱਚ ਲਾਰਾ ਦੱਤਾ ਨੇ ਜਿੱਤਿਆ ਸੀ। ਭਾਰਤ ਨੇ ਹੁਣ ਤੀਜੀ ਵਾਰ ਇਹ ਖਿਤਾਬ ਜਿੱਤਿਆ ਹੈ।

 

Harnaaz Kaur Sandhu Harnaaz Kaur Sandhu

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement