ਪਤਨੀ ਅਤੇ ਚਾਰ ਬੱਚਿਆਂ ਦਾ ਕਤਲ ਕਰਕੇ, ਖ਼ੁਦ ਵੀ ਕੀਤੀ ਖ਼ੁਦਕੁਸ਼ੀ 
Published : Dec 13, 2022, 1:00 pm IST
Updated : Dec 13, 2022, 1:00 pm IST
SHARE ARTICLE
Image
Image

ਇੱਕ ਧੀ ਹਸਪਤਾਲ 'ਚ ਲੜ ਰਹੀ ਹੈ ਜ਼ਿੰਦਗੀ ਤੇ ਮੌਤ ਦੀ ਜੰਗ 

 

ਤਿਰੂਵੰਨਾਮਲਾਈ - ਤਿਰੂਵੰਨਮਲਾਈ ਜ਼ਿਲ੍ਹੇ ਦੇ ਚੇਂਗਮ ਤਾਲੁਕ ਵਿੱਚ ਇੱਕ ਵਿਅਕਤੀ ਨੇ ਕਥਿਤ ਤੌਰ 'ਤੇ ਆਪਣੀ ਪਤਨੀ ਅਤੇ ਚਾਰ ਬੱਚਿਆਂ ਦਾ ਕਤਲ ਕਰਨ ਤੋਂ ਬਾਅਦ ਖੁਦਕੁਸ਼ੀ ਕਰ ਲਈ। ਪੁਲਿਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ।

ਪੁਲਿਸ ਨੇ ਦੱਸਿਆ ਕਿ ਉਸ ਦੀ ਨੌਂ ਸਾਲਾ ਧੀ ਨੂੰ ਇੱਥੋਂ ਦੇ ਇੱਕ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਵਿਅਕਤੀ ਦੀ ਪਛਾਣ ਪਲਾਨੀਸਾਮੀ (45) ਵਜੋਂ ਹੋਈ ਹੈ, ਜੋ ਚੇਂਗਮ ਨੇੜੇ ਓਰੰਤਵਾਦੀ ਪਿੰਡ ਵਿੱਚ ਖੇਤ ਮਜ਼ਦੂਰੀ ਕਰਦਾ ਸੀ।

ਪੁਲਿਸ ਨੇ ਦੱਸਿਆ ਕਿ ਘਟਨਾ ਪਿਛਲੇ ਅਸਲ ਕਾਰਨਾਂ ਦਾ ਫ਼ਿਲਹਾਲ ਪਤਾ ਨਹੀਂ ਲੱਗ ਸਕਿਆ। ਸ਼ੱਕ ਪੈਣ ’ਤੇ ਗੁਆਂਢੀਆਂ ਵੱਲੋਂ ਪੁਲੀਸ ਨੂੰ ਬੁਲਾਉਣ ਤੋਂ ਬਾਅਦ ਮਾਮਲਾ ਸਾਹਮਣੇ ਆਇਆ।

ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਨੂੰ ਪਲਾਨੀਸਾਮੀ ਦੀ ਲਾਸ਼ ਛੱਤ ਨਾਲ ਲਟਕਦੀ ਮਿਲੀ। ਉਸ ਦੀ 37 ਸਾਲਾ ਪਤਨੀ, ਤਿੰਨ ਧੀਆਂ ਤੇ ਇੱਕ ਪੁੱਤਰ ਵੀ ਮੌਕੇ ’ਤੇ ਹੀ ਮ੍ਰਿਤਕ ਪਾਏ ਗਏ, ਜਦੋਂਕਿ ਉਸ ਦੀ ਨੌਂ ਸਾਲਾ ਧੀ ਜ਼ਖ਼ਮੀ ਹਾਲਤ ਵਿੱਚ ਮਿਲੀ, ਜਿਸ ਨੂੰ ਤੁਰੰਤ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।

ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement