ਮੁਕਾਬਲੇ 'ਚ ਖੂੰਖਾਰ ਅਤਿਵਾਦੀ ਜ਼ੀਨਤ ਉਲ ਇਸਲਾਮ ਸਮੇਤ ਦੋ ਹਲਾਕ
Published : Jan 14, 2019, 1:05 pm IST
Updated : Jan 14, 2019, 1:05 pm IST
SHARE ARTICLE
Terrorist Zaitul Ul-Islam
Terrorist Zaitul Ul-Islam

ਸ੍ਰੀਨਗਰ : ਜੰਮੂ-ਕਸ਼ਮੀਰ ਦੇ ਕੁਲਗਾਮ ਵਿਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿਚ ਖੂੰਖਾਰ ਅਤਿਵਾਦੀ ਜ਼ੀਨਤ ਉਲ-ਇਸਲਾਮ ਸਮੇਤ ਦੋ ਅਤਿਵਾਦੀ ਮਾਰੇ ਗਏ....

ਸ੍ਰੀਨਗਰ : ਜੰਮੂ-ਕਸ਼ਮੀਰ ਦੇ ਕੁਲਗਾਮ ਵਿਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿਚ ਖੂੰਖਾਰ ਅਤਿਵਾਦੀ ਜ਼ੀਨਤ ਉਲ-ਇਸਲਾਮ ਸਮੇਤ ਦੋ ਅਤਿਵਾਦੀ ਮਾਰੇ ਗਏ। ਪੁਲਿਸ ਦੇ ਅਧਿਕਾਰੀ ਨੇ ਦਸਿਆ ਕਿ ਅਤਿਵਾਦੀਆਂ ਦੀ ਮੌਜੂਦਗੀ ਦੀ ਖ਼ੁਫ਼ੀਆ ਜਾਣਕਾਰੀ ਮਿਲਣ 'ਤੇ ਦਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਕਟਪੋਰਾ ਇਲਾਕੇ ਵਿਚ ਕਲ ਸ਼ਾਮ ਸੁਰੱਖਿਆ ਬਲਾਂ ਨੇ ਘੇਰਾਬੰਦੀ ਕਰ ਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਸੀ। ਤਲਾਸ਼ੀ ਮੁਹਿੰਮ ਦੌਰਾਨ ਅਤਿਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਆਂ ਚਲਾਈਆਂ ਜਿਸ ਦਾ ਫ਼ੌਜ ਨੇ ਮੂੰਹਤੋੜ ਜਵਾਬ ਦਿਤਾ।

ਮੁਕਾਬਲੇ ਵਿਚ ਦੋ ਅਤਿਵਾਦੀ ਮਾਰੇ ਗਏ। ਅਧਿਕਾਰੀ ਨੇ ਦਸਿਆ ਕਿ ਮੌਕੇ ਤੋਂ ਹਥਿਆਰ ਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ ਹੈ। ਮਾਰੇ ਗਏ ਅਤਿਵਾਦੀਆਂ ਵਿਚੋਂ ਇਕ ਦੀ ਪਛਾਣ ਉਕਤ ਖੂੰਖਾਰ ਅਤਿਵਾਦੀ ਵਜੋਂ ਹੋਈ ਹੈ। ਉਹ ਅਲਬਦਰ ਅਤਿਵਾਦੀ ਜਥੇਬੰਦੀ ਨਾਲ ਜੁੜਿਆ ਹੋਇਆ ਸੀ। ਅਧਿਕਾਰੀ ਨੇ ਦਸਿਆ ਕਿ ਜੀਨਤ ਨੂੰ ਆਈਡੀ ਦਾ ਵਿਸ਼ੇਸ਼ ਮੰਨਿਆ ਜਾਂਦਾ ਸੀ ਅਤੇ ਉਹ ਇਸ ਤੋਂ ਪਹਿਲਾਂ ਹਿਜ਼ਬੁਲ ਮੁਜਾਹਿਦੀਨ ਨਾਲ ਜੁੜਿਆ ਹੋਇਆ ਸੀ। (ਏਜੰਸੀ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement