ਟੀਕਾਕਰਣ ਲਈ ਅਸੀਂ ਬਿਲਕੁਲ ਤਿਆਰ, ਇਕ ਦਿਨ ‘ਚ 100 ਲੋਕਾਂ ਨੂੰ ਲਗਾਇਆ ਜਾਵੇਗਾ ਟੀਕਾ: Delhi CM
Published : Jan 14, 2021, 1:34 pm IST
Updated : Jan 14, 2021, 1:36 pm IST
SHARE ARTICLE
Arvind Kejriwal
Arvind Kejriwal

ਕੇਂਦਰ ਸਰਕਾਰ ਤੋਂ ਦਿੱਲੀ ਸਰਕਾਰ ਨੂੰ ਮਿਲੀ 2,74,000 ਵੈਕਸੀਨ ਦੀ ਖੁਰਾਕ

ਨਵੀਂ ਦਿੱਲੀ: ਕੋਰੋਨਾ ਵੈਕਸੀਨ ਸਬੰਧੀ ਜਾਣਕਾਰੀ ਸਾਂਝੀ ਕਰਨ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰੈੱਸ ਕਾਨਫਰੰਸ ਜ਼ਰੀਏ ਸੰਬੋਧਨ ਕੀਤਾ। ਉਹਨਾਂ ਦੱਸਿਆ ਕਿ ਟੀਕਾਕਰਣ ਦੀਆਂ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ ਤੇ ਦਿੱਲੀ ਟੀਕਾਕਰਣ ਲਈ ਪੂਰੀ ਤਰ੍ਹਾਂ ਤਿਆਰ ਹੈ।

Arvind kejriwalArvind kejriwal

ਮੁੱਖ ਮੰਤਰੀ ਨੇ ਦੱਸਿਆ ਕਿ 16 ਜਨਵਰੀ ਤੋਂ ਸ਼ੁਰੂ ਹੋਣ ਵਾਲੀ ਟੀਕਾਕਰਣ ਪ੍ਰਕਿਰਿਆ ਤਹਿਤ ਸੂਬੇ ਦੀਆਂ 81 ਕੇਂਦਰਾਂ ਵਿਚ ਵੈਕਸੀਨ ਲਗਾਈ ਜਾਵੇਗੀ। ਇਕ ਥਾਂ ‘ਤੇ ਲਗਭਗ 100 ਲੋਕਾਂ ਨੂੰ ਵੈਕਸੀਨ ਦਿੱਤੀ ਜਾਵੇਗੀ। ਉਹਨਾਂ ਦੱਸਿਆ ਕਿ ਹਫਤੇ ਵਿਚ ਚਾਰ ਦਿਨ ਸੋਮਵਾਰ, ਮੰਗਲਵਾਰ, ਵੀਰਵਾਰ ਅਤੇ ਸ਼ਨੀਵਾਰ ਨੂੰ ਹੀ ਵੈਕਸੀਨ ਲਗਾਈ ਜਾਵੇਗੀ।

 

 

ਮੁੱਖ ਮੰਤਰੀ ਕੇਜਰੀਵਾਲ ਨੇ ਦੱਸਿਆ ਕਿ ਦਿੱਲੀ ਵਿਚ ਸ਼ੁਰੂਆਤੀ ਦੌਰ ‘ਚ 81 ਸੈਂਟਰਾਂ ‘ਤੇ ਟੀਕਾਕਰਣ ਕੀਤਾ ਜਾਵੇਗਾ, ਜਿਸ ਨੂੰ ਬਾਅਦ ਵਿਚ ਵਧਾ ਕੇ 175 ਸੈਂਟਰ ਕਰ ਦਿੱਤਾ ਜਾਵੇਗਾ। ਪੂਰੀ ਦਿੱਲੀ ਵਿਚ 1000 ਸੈਂਟਰ ਟੀਕਾਕਰਣ ਲਈ ਤਿਆਰ ਕੀਤੇ ਜਾ ਰਹੇ ਹਨ।

Arvind KejriwalArvind Kejriwal

ਪ੍ਰੈੱਸ ਕਾਨਫਰੰਸ ਦੌਰਾਨ ਕੇਜਰੀਵਾਲ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ 2,74,000 ਵੈਕਸੀਨ ਦੀ ਡੋਜ਼ ਮਿਲੀ ਹੈ। ਇਹ ਲਗਭਗ 1,20,000 ਸਿਹਤ ਕਰਮਚਾਰੀਆਂ ਲਈ ਕਾਫੀ ਹੈ। ਦਿੱਲੀ ਵਿਚ 2,40,000 ਸਿਹਤ ਕਰਮਚਾਰੀਆਂ ਨੇ ਰਜਿਸਟਰੇਸ਼ਨ ਕਰਵਾਈ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement