ਸਿੰਘੂ ਬਾਰਡਰ ਤੋਂ ਰੁਲਦੂ ਸਿੰਘ ਮਾਨਸਾ ਦੀ ਕੇਂਦਰ ਸਰਕਾਰ ਨੂੰ ਲਲਕਾਰ
Published : Jan 14, 2021, 6:25 pm IST
Updated : Jan 14, 2021, 6:38 pm IST
SHARE ARTICLE
Farmer protest
Farmer protest

ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਜਾਣ ਬੁੱਝ ਕੇ ਲਟਕਾ ਰਹੀ ਹੈ,

ਨਵੀਂ ਦਿੱਲੀ , ( ਸੈਸ਼ਵ  ਨਾਗਰਾ ) : ਸਿੰਘੂ ਬਾਰਡਰ ‘ਤੇ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੇ ਕੇਂਦਰ ਸਰਕਾਰ ਨੂੰ ਲਲਕਾਰਦਿਆਂ ਕਿਹਾ ਕਿ ਛੱਬੀ ਜਨਵਰੀ ਨੂੰ ਪੰਜਾਬ ਦੇ ਲੱਖਾਂ  ਕਿਸਾਨ ਦਿੱਲੀ ਦੀਆਂ ਸੜਕਾਂ ‘ਤੇ ਕਰਨਗੇ ਸੰਘਰਸ਼ੀ ਪ੍ਰਦਰਸ਼ਨ । ਸਪੋਕਸਮੈਨ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਜਾਣ ਬੁੱਝ ਕੇ ਲਟਕਾ ਰਹੀ ਹੈ, ਉਨ੍ਹਾਂ ਕਿਹਾ ਕਿ ਅਸੀਂ ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਪੱਕਾ ਮਨ ਬਣਾ ਕੇ ਪੰਜਾਬ ਤੋਂ ਆਇਆ ਆਏ ਹਾਂ ।  

photophotoਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਜਾਣ ਬੁੱਝ ਕੇ ਕਿਸਾਨੀ ਸੰਘਰਸ਼ ਨੂੰ ਬਦਨਾਮ ਕਰਨ ਲਈ ਖ਼ਾਲਿਸਤਾਨੀ ਨਕਸਲੀ  ਹੋਣ ਦਾ ਟੈਗ ਲਗਾਇਆ ਜਾ ਰਿਹਾ ਹੈ , ਉਨ੍ਹਾਂ ਕਿਹਾ ਕਿ ਇਕ ਪਾਸੇ ਤਾਂ ਕੇਂਦਰ ਸਰਕਾਰ ਕਹਿੰਦੀ ਹੈ ਕਿ ਅਸੀਂ ਨਕਸਲੀ ਅਤੇ ਖਾਲਿਸਤਾਨੀ ਮਾਰ ਦਿੱਤੇ ਹਨ,  ਫੇਰ ਦੂਸਰੇ ਪਾਸੇ ਕਿਸਾਨ ਜਥੇਬੰਦੀਆਂ ਵਿੱਚ ਨਕਸਲੀਆਂ ਅਤੇ ਖ਼ਾਲਿਸਤਾਨੀਆਂ ਦੀ ਕਿਸਾਨੀ ਸੰਘਰਸ਼ ਵਿਚ ਸ਼ਮੂਲੀਅਤ ਹੋਣ ਦੇ ਦਾਅਵੇ ਕਰ ਰਹੀ ਹੈ ।  

PM ModiPM Modiਰੁਲਦੂ ਮਾਨਸਾ ਨੇ ਕਿਹਾ ਕਿ ਕਿਸਾਨੀ ਅੰਦੋਲਨ ਕਿਸੇ ਇੱਕ ਵਰਗ ਦਾ ਨਹੀਂ ਇਹ ਕਿਸਾਨੀ ਸੰਘਰਸ਼ ਸਮੁੱਚੀ ਦੇਸ਼ ਦੇ ਲੋਕਾਂ ਦਾ ਹੈ , ਇਸ  ਸੰਘਰਸ਼ ਵਿਚ ਹਰ ਜ਼ਿੰਦਾ ਜ਼ਮੀਰ ਵਾਲਾ ਮਨੁੱਖ ਹਾਜ਼ਰ ਹੋਵੇਗਾ ਉਹ ਚਾਹੇ ਖ਼ਾਲਿਸਤਾਨੀ ਹੋਵੇ ਚਾਹੇ ਨਕਸਲੀ ਹੋਵੇ ।  ਛੱਬੀ ਜਨਵਰੀ ਨੂੰ ਦੇਸ਼ ਦੇ ਕਿਸਾਨ ਆਪਣੀ ਜ਼ਅਰੱਤ ਨਾਲ ਦਿੱਲੀ ਵਿੱਚ ਮਾਰਚ ਕਰਨਗੇ, ਕੇਂਦਰ ਸਰਕਾਰ ਕਿਸਾਨਾਂ ਦੇ ਇਸ ਰੋਸ ਨੂੰ ਰੋਕ ਨਹੀਂ ਪਾਏਗੀ ।

photophoto

ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਦੇਸ਼ ਦੇ ਕਿਸਾਨਾਂ ਦੇ ਸੰਘਰਸ਼ ਦੀ ਮਿਸਾਲ ਪਹਿਲਾਂ ਕਦੇ ਨਹੀਂ ਦੇਖੀ, ਉਨ੍ਹਾਂ ਕਿਹਾ ਕਿ ਸਾਰੇ ਤਿਉਹਾਰ ਕਿਸਾਨੀ ਮੋਰਚੇ ਵਿਚ ਮਨਾਏ ਹਨ , ਜੇਕਰ ਕੇਂਦਰ ਸਰਕਾਰ ਕਾਨੂੰਨ ਰੱਦ ਨਹੀਂ ਕਰਦੀ ਤਾਂ ਵਿਸਾਖੀ ਦਾ ਤਿਉਹਾਰ ਵੀ ਇੱਥੇ ਹੀ ਮਨਾਵਾਂਗੇ ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement