Villupuram train derailed: ਪੁਡੂਚੇਰੀ ਜਾ ਰਹੀ ਟਰੇਨ ਦੇ 5 ਡੱਬੇ ਪਟੜੀ ਤੋਂ ਉਤਰੇ, ਲੋਕੋ ਪਾਇਲਟ ਦੀ ਚੌਕਸੀ ਨਾਲ ਟਲਿਆ ਵੱਡਾ ਹਾਦਸਾ 

By : PARKASH

Published : Jan 14, 2025, 12:46 pm IST
Updated : Jan 14, 2025, 12:46 pm IST
SHARE ARTICLE
Villupuram train derailed
Villupuram train derailed

Villupuram train derailed: ਟਰੇਨ ’ਚ ਸਵਾਰ ਸਾਰੇ ਯਾਤਰੀਆਂ ਨੂੰ ਸੁਰੱਖਿਅਤ ਕੱਢਿਆ ਬਾਹਰ 

 

Villupuram train derailed: ਪੋਂਗਲ ਤਿਉਹਾਰ ਵਾਲੇ ਦਿਨ 14 ਜਨਵਰੀ ਦੀ ਸਵੇਰ ਨੂੰ ਤਾਮਿਲਨਾਡੂ ਦੇ ਵਿੱਲੂਪੁਰਮ ਰੇਲਵੇ ਸਟੇਸ਼ਨ ਦੇ ਨੇੜੇ ਇਕ ਵੱਡਾ ਰੇਲ ਹਾਦਸਾ ਟਲ ਗਿਆ। ਪੁਡੂਚੇਰੀ ਜਾ ਰਹੀ ਯਾਤਰੀ ਰੇਲਗੱਡੀ ਦੇ ਪੰਜ ਡੱਬੇ ਪਟੜੀ ਤੋਂ ਉਤਰ ਗਏ, ਪਰ ਲੋਕੋ ਪਾਇਲਟ ਦੀ ਚੌਕਸੀ ਅਤੇ ਸਮੇਂ ਸਿਰ ਟਰੇਨ ਦੇ ਰੁਕਣ ਕਾਰਨ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ।

ਇਹ ਘਟਨਾ ਵਿਲੂਪੁਰਮ ਰੇਲਵੇ ਸਟੇਸ਼ਨ ਨੇੜੇ ਸਵੇਰੇ 5:25 ਵਜੇ ਵਾਪਰੀ। ਐਮਈਐਮਯੂ ਟਰੇਨ (ਮੇਨਲਾਈਨ ਇਲੈਕਟ੍ਰਿਕ ਮਲਟੀਪਲ ਯੂਨਿਟ), ਜੋ ਕਿ ਛੋਟੀ ਦੂਰੀ ਦੀ ਯਾਤਰਾ ਕਰਦੀ ਹੈ, ਇਕ ਮੋੜ ਨੂੰ ਪਾਰ ਕਰਦੇ ਸਮੇਂ ਪਟੜੀ ਤੋਂ ਉਤਰ ਗਈ। ਟਰੇਨ ’ਚ ਸਵਾਰ ਸਾਰੇ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਕਿਸੇ ਦੇ ਜ਼ਖ਼ਮੀ ਹੋਣ ਦੀ ਕੋਈ ਖ਼ਬਰ ਨਹੀਂ ਹੈ।

ਰੇਲਵੇ ਅਧਿਕਾਰੀਆਂ ਅਤੇ ਇੰਜੀਨੀਅਰਾਂ ਨੂੰ ਤੁਰਤ ਮੌਕੇ ’ਤੇ ਭੇਜਿਆ ਗਿਆ। ਟਰੈਕ ਦੀ ਮੁਰੰਮਤ ਦਾ ਕੰਮ ਚੱਲ ਰਿਹਾ ਹੈ ਅਤੇ ਹੋਰ ਰੇਲ ਗੱਡੀਆਂ ਦੇ ਰੂਟ ਸਾਫ਼ ਕੀਤੇ ਜਾ ਰਹੇ ਹਨ। ਵਿਲੂਪੁਰਮ ਰੇਲਵੇ ਪੁਲਿਸ ਨੇ ਘਟਨਾ ਦੀ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿਤੀ ਹੈ। ਘਟਨਾ ਦੇ ਕਾਰਨਾਂ ਦੀ ਜਾਣਕਾਰੀ ਜਾਂਚ ਤੋਂ ਬਾਅਦ ਹੀ ਸਾਹਮਣੇ ਆਵੇਗੀ।

ਪੋਂਗਲ, ਤਾਮਿਲ ਹਿੰਦੂਆਂ ਦਾ ਇਕ ਪ੍ਰਮੁੱਖ ਤਿਉਹਾਰ, ਖ਼ੁਸ਼ੀ ਅਤੇ ਜਸ਼ਨ ਨਾਲ ਮਨਾਇਆ ਜਾਂਦਾ ਹੈ। ਇਸ ਦਿਨ ਟਰੇਨ ’ਚ ਸਫ਼ਰ ਕਰਨ ਵਾਲੇ ਯਾਤਰੀਆਂ ਦੀ ਸੁਰੱਖਿਆ ਨੂੰ ਲੈ ਕੇ ਵੱਡੀ ਰਾਹਤ ਮਿਲੀ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement