ਆਂਧਰਾ ਪ੍ਰਦੇਸ਼ 'ਚ ਭਿਆਨਕ ਸੜਕ ਹਾਦਸਾ: ਟਰੱਕ ਨਾਲ ਟਕਰਾਈ ਬੱਸ, 13 ਵਿਅਕਤੀਆਂ ਦੀ ਮੌਤ
Published : Feb 14, 2021, 9:41 am IST
Updated : Feb 14, 2021, 9:41 am IST
SHARE ARTICLE
accident
accident

ਬੱਸ ਵਿੱਚ 17 ਯਾਤਰੀ ਸਵਾਰ ਸਨ

ਆਂਧਰਾ ਪ੍ਰਦੇਸ਼: ਆਂਧਰਾ ਪ੍ਰਦੇਸ਼ ਦੇ ਕੁਰਨੂਲ ਜ਼ਿਲ੍ਹੇ ਵਿੱਚ ਐਤਵਾਰ ਤੜਕੇ ਇੱਕ ਬੱਸ ਅਤੇ ਟਰੱਕ ਵਿੱਚ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿੱਚ 13 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਚਾਰ ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ, ਜਿਨ੍ਹਾਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ।

accidentaccident

ਇਹ ਹਾਦਸਾ ਕੁਰਨੂਲ ਜ਼ਿਲ੍ਹੇ ਦੇ ਵੇਲਦੁਰਤੀ ਮੰਡਲ ਦੇ ਪਿੰਡ ਮਦਰਪੁਰ ਨੇੜੇ ਵਾਪਰਿਆ। ਟੱਕਰ ਇੰਨੀ ਭਿਆਨਕ ਸੀ ਕਿ ਯਾਤਰੀਆਂ ਨਾਲ ਭਰੀ ਬੱਸ ਟੱਕਰ ਤੋਂ ਬਾਅਦ ਪਲਟ ਗਈ।

suicideDEATH

ਸਥਾਨਕ ਪੁਲਿਸ ਨੇ ਦੱਸਿਆ ਕਿ ਬੱਸ ਵਿੱਚ 17 ਯਾਤਰੀ ਸਵਾਰ ਸਨ। ਡਰਾਈਵਰ ਸਣੇ 13 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਬੱਸ ਰਾਜਸਥਾਨ ਦੇ ਚਿਤੂਰ ਜ਼ਿਲ੍ਹੇ ਤੋਂ ਅਜਮੇਰ ਜਾ ਰਹੀ ਸੀ। ਬੱਸ ਤੜਕੇ ਸਾਢੇ ਤਿੰਨ ਵਜੇ ਮਦਰਪੁਰ ਪਿੰਡ ਪਹੁੰਚੀ।

ਇੱਥੇ ਬੱਸ ਗਲਤ ਸਾਈਡ ਵੱਲ ਗਈ ਅਤੇ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਟੱਕਰ ਹੋ ਗਈ। 13 ਦੀ ਮੌਤ ਹੋ ਗਈ ਹੈ, ਜਿਨ੍ਹਾਂ ਵਿਚ ਅੱਠ ਔਰਤਾਂ ਅਤੇ ਇਕ ਬੱਚਾ ਸ਼ਾਮਲ ਹੈ। ਜਦੋਂ ਕਿ ਦੋ ਬੱਚਿਆਂ ਸਮੇਤ ਚਾਰ ਵਿਅਕਤੀਆਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement