ਅਰੁਣਾਚਲ ਪ੍ਰਦੇਸ਼ 'ਚ ਸੜਕ ਹਾਦਸਾ: 20 ਫੁੱਟ ਡੂੰਘੀ ਖੱਡ 'ਚ ਡਿੱਗੀ ਪਿਕਅੱਪ ਵੈਨ , 4 ਦੀ ਮੌਤ
Published : Feb 14, 2022, 9:12 pm IST
Updated : Feb 14, 2022, 9:12 pm IST
SHARE ARTICLE
Tragic accident
Tragic accident

15 ਲੋਕ ਗੰਭੀਰ ਜ਼ਖ਼ਮੀ

 

ਅਰੁਣਾਚਲ ਪ੍ਰਦੇਸ਼ ਦੇ ਕਰਾ ਦਾਦੀ ਜ਼ਿਲ੍ਹੇ ਵਿੱਚ ਇੱਕ ਦਰਦਨਾਕ ਹਾਦਸਾ ਵਾਪਰ ਗਿਆ। ਇੱਕ ਪਿਕਅੱਪ ਵੈਨ ਖਾਈ ਵਿੱਚ ਡਿੱਗ ਗਈ। ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ। ਉੱਥੇ ਹੀ 15 ਲੋਕ ਜ਼ਖਮੀ ਹੋ ਗਏ। ਇਨ੍ਹਾਂ 'ਚੋਂ 9 ਲੋਕ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ।

 

 

Tragic accidentTragic accident

ਕਰਾ ਦਾਦੀ ਦੇ ਪੁਲਿਸ ਸੁਪਰਡੈਂਟ ਦੁਸੂ ਕਲਿੰਗ ਨੇ ਦੱਸਿਆ ਕਿ ਇਹ ਹਾਦਸਾ ਐਤਵਾਰ ਸ਼ਾਮ ਨੂੰ ਵਾਪਰਿਆ। ਪਿਕਅੱਪ ਵੈਨ ਸਵਾਰ ਤਾਲੀ ਸੇ ਪਾਲਿਨ ਵਿੱਚ ਇੱਕ ਫੈਲੋਸ਼ਿਪ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਜਾ ਰਹੇ ਸਨ। ਕਾਰ ਸੜਕ ਤੋਂ ਫਿਸਲ ਗਈ ਅਤੇ ਕੁਮਾਉਂ ਨਦੀ ਦੇ ਕੋਲ 20 ਮੀਟਰ ਡੂੰਘੀ ਖੱਡ ਵਿੱਚ ਜਾ ਡਿੱਗੀ।

DeathDeath

 

ਇਸ ਹਾਦਸੇ 'ਚ ਚਾਰ ਮਹਿਲਾ ਯਾਤਰੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉੱਥੇ ਹੀ 9 ਲੋਕ ਜ਼ਖਮੀ ਹੋ ਗਏ। ਜਿਨ੍ਹਾਂ 'ਚੋਂ 6 ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਗੰਭੀਰ ਜ਼ਖਮੀਆਂ ਨੂੰ  ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। 

DeathDeath

ਐਸਪੀ ਨੇ ਦੱਸਿਆ ਕਿ ਬੱਸ ਵਿੱਚ ਡਰਾਈਵਰ ਸਮੇਤ ਚਾਰ ਵਿਅਕਤੀ ਸਵਾਰ ਸਨ। ਬਾਕੀ ਸਾਰੀਆਂ ਮਹਿਲਾ ਯਾਤਰੀ ਸਨ। ਤਾਲੀ ਸਰਕਲ ਅਧਿਕਾਰੀ ਜੀਨਾ ਬਾਗਾਂਗ ਨੇ ਦੱਸਿਆ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਪਿਕਅੱਪ ਵੈਨ ਪਹਾੜੀ 'ਤੇ ਚੜ੍ਹ ਰਹੀ ਸੀ। ਇਸ ਦੌਰਾਨ ਪਿਕਅੱਪ ਬੇਕਾਬੂ ਹੋ ਕੇ ਹੇਠਾਂ ਖਾਈ ਵਿੱਚ ਜਾ ਡਿੱਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement