ਪੁਣੇ-ਨਾਸਿਕ ਹਾਈਵੇਅ 'ਤੇ SUV ਨੇ 17 ਔਰਤਾਂ ਨੂੰ ਕੁਚਲਿਆ: 5 ਦੀ ਮੌਕੇ 'ਤੇ ਹੀ ਮੌਤ, 12 ਦੀ ਹਾਲਤ ਗੰਭੀਰ
Published : Feb 14, 2023, 12:48 pm IST
Updated : Feb 14, 2023, 12:48 pm IST
SHARE ARTICLE
photo
photo

ਸੜਕ ਪਾਰ ਕਰਦੇ ਸਮੇਂ ਵਾਪਰਿਆ ਹਾਦਸਾ

 

ਮਹਾਰਾਸ਼ਟਰ - ਮਹਾਰਾਸ਼ਟਰ ਦੇ ਪੁਣੇ-ਨਾਸਿਕ ਹਾਈਵੇਅ 'ਤੇ ਸੋਮਵਾਰ ਦੇਰ ਰਾਤ ਇੱਕ SUV ਨੇ 17 ਔਰਤਾਂ ਨੂੰ ਦਰੜ ਦਿੱਤਾ। 5 ਔਰਤਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। 12 ਔਰਤਾਂ ਗੰਭੀਰ ਜ਼ਖਮੀ ਹਨ। ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਇਹ ਘਟਨਾ ਪੁਣੇ ਸ਼ਹਿਰ ਤੋਂ ਕਰੀਬ 50 ਕਿਲੋਮੀਟਰ ਦੂਰ ਸ਼ਿਰੋਲੀ ਪਿੰਡ ਦੇ ਕੋਲ ਦੀ ਹੈ।

ਪੁਲਿਸ ਅਧਿਕਾਰੀ ਨੇ ਦੱਸਿਆ ਕਿ 2 ਔਰਤਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ 3 ਔਰਤਾਂ ਦੀ ਇਲਾਜ ਦੌਰਾਨ ਮੌਤ ਹੋ ਗਈ। ਅਣਪਛਾਤਾ ਕਾਰ ਚਾਲਕ ਫਰਾਰ ਹੈ। ਪੁਲੀਸ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਉਸ ਦੀ ਭਾਲ ਕਰ ਰਹੀ ਹੈ।

ਮੁੱਢਲੀ ਜਾਣਕਾਰੀ ਅਨੁਸਾਰ ਸਾਰੀਆਂ ਔਰਤਾਂ ਰਸੋਈਏ ਦਾ ਕੰਮ ਕਰਦੀਆਂ ਹਨ। ਸੋਮਵਾਰ ਰਾਤ ਕਰੀਬ 11 ਵਜੇ ਉਹ ਪ੍ਰੋਗਰਾਮ ਤੋਂ ਆਪਣਾ ਕੰਮ ਖਤਮ ਕਰਕੇ ਘਰ ਪਰਤ ਰਹੀ ਸੀ। ਖਰਪੁੜੀ ਪੁਣੇ ਦੀ ਬੱਸ ਤੋਂ ਫਟਾ ਵਿਖੇ ਉਤਰੀਆਂ। ਇਸ ਦੌਰਾਨ ਸੜਕ ਪਾਰ ਕਰਦੇ ਸਮੇਂ ਹਾਦਸਾ ਵਾਪਰ ਗਿਆ। ਪੁਣੇ ਤੋਂ ਆ ਰਹੀ ਤੇਜ਼ ਰਫਤਾਰ SUV ਨੇ ਔਰਤਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement