ਢਾਬੇ ਦੇ ਫਰਿੱਜ 'ਚੋਂ ਮਿਲੀ ਔਰਤ ਦੀ ਲਾਸ਼
Published : Feb 14, 2023, 7:42 pm IST
Updated : Feb 14, 2023, 7:42 pm IST
SHARE ARTICLE
Representational Image
Representational Image

ਮੁਢਲੀ ਤਫ਼ਤੀਸ਼ 'ਚ ਨਾਜਾਇਜ਼ ਸੰਬੰਧਾਂ ਦਾ ਨਿੱਕਲਿਆ ਮਾਮਲਾ 

 

ਨਵੀਂ ਦਿੱਲੀ - ਦੱਖਣ-ਪੱਛਮੀ ਦਿੱਲੀ ਦੇ ਮਿਤਰਾਂਵ ਪਿੰਡ ਦੇ ਬਾਹਰਵਾਰ ਇੱਕ ਢਾਬੇ ਦੇ ਫਰਿੱਜ ਵਿੱਚੋਂ ਇੱਕ ਔਰਤ ਦੀ ਲਾਸ਼ ਬਰਾਮਦ ਹੋਈ।

ਪੁਲਿਸ ਨੇ ਘਟਨਾ ਦੇ ਸੰਬੰਧ 'ਚ ਮਹਿਲਾ ਦੇ ਕਥਿਤ ਪ੍ਰੇਮੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਦਵਾਰਕਾ ਦੇ ਵਧੀਕ ਡਿਪਟੀ ਪੁਲਿਸ ਕਮਿਸ਼ਨਰ ਵਿਕਰਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੰਗਲਵਾਰ ਸਵੇਰੇ ਸੂਚਨਾ ਮਿਲੀ ਸੀ ਕਿ ਇੱਕ ਔਰਤ ਦਾ ਕਤਲ ਕਰਕੇ ਉਸ ਦੀ ਲਾਸ਼ ਪਿੰਡ ਦੇ ਬਾਹਰਵਾਰ ਇੱਕ ਢਾਬੇ ਵਿੱਚ ਲੁਕੋ ਦਿੱਤੀ ਗਈ ਹੈ।

ਵਿਕਰਮ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਬਰਾਮਦ ਕਰ ਲਿਆ ਹੈ। ਦੋਸ਼ੀ ਸਾਹਿਲ ਗਹਿਲੋਤ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਹ ਪਿੰਡ ਮਿਤਰਾਂਵ ਦਾ ਰਹਿਣ ਵਾਲਾ ਹੈ। ਇਸ ਸੰਬੰਧੀ ਅਗਲੇਰੀ ਕਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

ਵਧੀਕ ਡਿਪਟੀ ਕਮਿਸ਼ਨਰ (ਪੁਲਿਸ) ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਤੋਂ ਪਤਾ ਲੱਗਿਆ ਹੈ ਕਿ ਸਾਹਿਲ ਦਾ 10 ਫਰਵਰੀ ਨੂੰ ਵਿਆਹ ਹੋਇਆ ਸੀ, ਜਿਸ 'ਤੇ ਮ੍ਰਿਤਕ ਔਰਤ ਨੇ ਇਤਰਾਜ਼ ਕੀਤਾ ਸੀ। ਦੋਵਾਂ ਦੇ ਸੰਬੰਧ ਕਾਫ਼ੀ ਲੰਮੇ ਸਮੇਂ ਤੋਂ ਸਨ।

ਇੱਕ ਸੂਤਰ ਨੇ ਦੱਸਿਆ, ''ਔਰਤ ਹਰਿਆਣਾ ਦੇ ਝੱਜਰ ਦੀ ਰਹਿਣ ਵਾਲੀ ਸੀ। ਦਾਅਵਾ ਕੀਤਾ ਜਾ ਰਿਹਾ ਹੈ ਕਿ ਉਹ ਪੁਰਸ਼ ਨੂੰ ਕਿਸੇ ਹੋਰ ਔਰਤ ਨਾਲ ਵਿਆਹ ਕਰਵਾਉਣ 'ਤੇ ਕਨੂੰਨੀ ਕੇਸ ਵਿੱਚ ਫ਼ਸਾਉਣ ਦੀ ਧਮਕੀ ਦੇ ਰਹੀ ਸੀ।"

Tags: delhi, murder

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement