ਸੁਪਰੀਮ ਕੋਰਟ ਨੇ ਮੰਗਿਆ ਜਵਾਬ- ਲੋਕ ਸਭਾ ਅਤੇ ਕੁਝ ਵਿਧਾਨ ਸਭਾਵਾਂ ਵਿਚ ਡਿਪਟੀ ਸਪੀਕਰ ਕਿਉਂ ਨਹੀਂ?
Published : Feb 14, 2023, 3:56 pm IST
Updated : Feb 14, 2023, 3:59 pm IST
SHARE ARTICLE
Supreme Court
Supreme Court

ਰਾਜਸਥਾਨ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਉੱਤਰਾਖੰਡ, ਝਾਰਖੰਡ ਅਤੇ ਮਣੀਪੁਰ ਵਿਚ ਕੋਈ ਡਿਪਟੀ ਸਪੀਕਰ ਨਹੀਂ

 

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਇਕ ਜਨਹਿੱਤ ਪਟੀਸ਼ਨ 'ਤੇ ਕੇਂਦਰ ਅਤੇ ਪੰਜ ਸੂਬਿਆਂ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਵਿਚ ਕਿਹਾ ਗਿਆ ਹੈ ਕਿ ਲੋਕ ਸਭਾ ਅਤੇ ਪੰਜ ਸੂਬਿਆਂ ਦੀਆਂ ਵਿਧਾਨ ਸਭਾਵਾਂ ਦੇ ਡਿਪਟੀ ਸਪੀਕਰਾਂ ਦੀਆਂ ਚੋਣਾਂ ਅਜੇ ਤੱਕ ਨਹੀਂ ਹੋਈਆਂ ਹਨ। ਇਹ ਮਾਮਲਾ ਚੀਫ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਪੀਐਸ ਨਰਸਿਮਹਾ ਅਤੇ ਜਸਟਿਸ ਜੇਬੀ ਪਾਰਦੀਵਾਲਾ ਦੀ ਬੈਂਚ ਅੱਗੇ ਸੂਚੀਬੱਧ ਕੀਤਾ ਗਿਆ ਸੀ।

ਇਹ ਵੀ ਪੜ੍ਹੋ: CM ਭਗਵੰਤ ਮਾਨ ਨੇ ਰਾਜਪਾਲ ਨੂੰ ਫਿਰ ਦਿੱਤਾ ਜਵਾਬ, ਬਿਨਾਂ ਨਾਂਅ ਲਏ ਕਿਹਾ- Selected ਲੋਕ ਟੰਗ ਨਾ ਅੜਾਉਣ 

ਪਟੀਸ਼ਨਕਰਤਾਵਾਂ ਵੱਲੋਂ ਪੇਸ਼ ਹੋਏ ਸੀਨੀਅਰ ਐਡਵੋਕੇਟ ਵਿਭਾ ਦੱਤਾ ਮਖੀਜਾ ਨੇ ਕਿਹਾ ਕਿ ਭਾਰਤੀ ਸੰਵਿਧਾਨ ਦੀ ਧਾਰਾ 93 ਅਤੇ ਧਾਰਾ 178 ਅਨੁਸਾਰ ਰਾਜ ਵਿਧਾਨ ਸਭਾਵਾਂ ਲਈ ਡਿਪਟੀ ਸਪੀਕਰ ਦੇ ਅਹੁਦੇ ਲਈ ਚੋਣਾਂ ਕਰਵਾਉਣੀਆਂ ਲਾਜ਼ਮੀ ਹਨ।

ਇਹ ਵੀ ਪੜ੍ਹੋ: ਸਮੂਹਿਕ ਬਲਾਤਕਾਰ ਮਾਮਲਾ: ਦੋ ਸਕੇ ਭਰਾਵਾਂ ਨੂੰ 20-20 ਸਾਲ ਅਤੇ ਪਿਤਾ ਨੂੰ 5 ਸਾਲ ਦੀ ਕੈਦ

ਉਹਨਾਂ ਇਹ ਵੀ ਕਿਹਾ ਕਿ ਰਾਜਸਥਾਨ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਉੱਤਰਾਖੰਡ, ਝਾਰਖੰਡ ਅਤੇ ਮਣੀਪੁਰ ਵਿਚ ਕੋਈ ਡਿਪਟੀ ਸਪੀਕਰ ਨਹੀਂ ਹੈ। ਉਹਨਾਂ ਕਿਹਾ ਕਿ ਪਟੀਸ਼ਨ ਵਿਚ ਮਨੀਪੁਰ ਦਾ ਜ਼ਿਕਰ ਨਹੀਂ ਕੀਤਾ ਗਿਆ ਹੈ। ਅਦਾਲਤ ਨੇ ਇਸ ਮੁੱਦੇ 'ਤੇ ਕੇਂਦਰ ਅਤੇ ਸੂਬਿਆਂ ਤੋਂ ਜਵਾਬ ਮੰਗਿਆ ਹੈ। ਬੈਂਚ ਨੇ ਭਾਰਤ ਦੇ ਅਟਾਰਨੀ ਜਨਰਲ ਆਰ ਵੈਂਕਟਾਰਮਣੀ ਨੂੰ ਵੀ ਇਸ ਮਾਮਲੇ ਵਿਚ ਮਦਦ ਕਰਨ ਦੀ ਬੇਨਤੀ ਕੀਤੀ ਹੈ।

 

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement