Farmers protest Day 2: ਕਿਸਾਨਾਂ ਦੇ 'ਦਿੱਲੀ ਚਲੋ' ਅੰਦੋਲਨ 'ਤੇ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਦਾ ਬਿਆਨ
Published : Feb 14, 2024, 12:05 pm IST
Updated : Feb 14, 2024, 12:05 pm IST
SHARE ARTICLE
Union Minister Arjun Munda
Union Minister Arjun Munda

ਕਿਹਾ, 'ਅਸੀਂ ਚਰਚਾ ਲਈ ਤਿਆਰ ਹਾਂ, ਕਿਸਾਨ ਜਥੇਬੰਦੀਆਂ ਨੂੰ ਅਪੀਲ ਹੈ ਕਿ ਉਹ ਗੱਲਬਾਤ ਦਾ ਮਾਹੌਲ ਬਣਾਉਣ’

Farmers protest Day 2: ਕਿਸਾਨਾਂ ਦੇ ‘ਦਿੱਲੀ ਚੱਲੋ ਮਾਰਚ’ ਦੇ ਚਲਦਿਆਂ ਕੇਂਦਰੀ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਦਾ ਬਿਆਨ ਸਾਹਮਣੇ ਆਇਆ ਹੈ। ਪੱਤਰਕਾਰਾਂ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਚਰਚਾ ਲਈ ਤਿਆਰ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਸਾਨ ਜਥੇਬੰਦੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਗੱਲਬਾਤ ਦਾ ਮਾਹੌਲ ਬਣਾਉਣ।

ਖੇਤੀਬਾੜੀ ਮੰਤਰੀ ਨੇ ਕਿਹਾ, ‘ਕਿਸਾਨਾਂ ਲਈ ਇਹ ਸਮਝਣਾ ਬਹੁਤ ਜ਼ਰੂਰੀ ਹੈ ਜਿਨ੍ਹਾਂ ਕਾਨੂੰਨਾਂ ਦੀ ਗੱਲ ਕੀਤੀ ਜਾ ਰਹੀ ਹੈ, ਉਸ ਬਾਰੇ  ਫੈਸਲੇ ਇੰਨੀ ਜਲਦੀ ਨਹੀਂ ਲਏ ਜਾ ਸਕਦੇ ਹਨ। ਸਾਨੂੰ ਇਸ ਦੇ ਸਾਰੇ ਪਹਿਲੂਆਂ ਨੂੰ ਧਿਆਨ ਵਿਚ ਰੱਖਣਾ ਹੋਵੇਗਾ। ਜਥੇਬੰਦੀ ਦੇ ਆਗੂਆਂ ਨੂੰ ਇਸ ਗੱਲ ਦਾ ਵੀ ਧਿਆਨ ਰੱਖਣਾ ਹੋਵੇਗਾ ਕਿ ਆਮ ਜਨਜੀਵਨ ਵਿਚ ਵਿਘਨ ਨਾ ਪਵੇ ਅਤੇ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਨਾ ਕਰਨਾ ਪਵੇ। ਲੋਕਾਂ ਲਈ ਸਮੱਸਿਆਵਾਂ ਪੈਦਾ ਕਰਕੇ ਸਮੱਸਿਆ ਦਾ ਹੱਲ ਨਹੀਂ ਕੀਤਾ ਜਾ ਸਕਦਾ। ਗੱਲਬਾਤ ਰਾਹੀਂ ਹੀ ਹੱਲ ਨਿਕਲੇਗਾ”।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਸ ਤੋਂ ਪਹਿਲਾਂ ਬੀਤੇ ਦਿਨ ਵੀ ਕੇਂਦਰੀ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਨੇ ਕਿਹਾ ਸੀ ਕਿ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਦੀ ਗਰੰਟੀ ਦੇਣ ਵਾਲਾ ਕਾਨੂੰਨ ਸਾਰੇ ਹਿੱਤਧਾਰਕਾਂ ਨਾਲ ਸਲਾਹ-ਮਸ਼ਵਰਾ ਕੀਤੇ ਬਿਨਾਂ ਜਲਦਬਾਜ਼ੀ ’ਚ ਨਹੀਂ ਲਿਆਂਦਾ ਜਾ ਸਕਦਾ। ਉਨ੍ਹਾਂ ਪ੍ਰਦਰਸ਼ਨਕਾਰੀ ਕਿਸਾਨ ਸਮੂਹਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਮੁੱਦੇ ’ਤੇ ਸਰਕਾਰ ਨਾਲ ਰਚਨਾਤਮਕ ਵਿਚਾਰ-ਵਟਾਂਦਰੇ ਕਰਨ। ਉਨ੍ਹਾਂ ਕਿਹਾ, ‘‘ਦੋ ਦੌਰ ਦੀ ਗੱਲਬਾਤ ’ਚ ਅਸੀਂ ਉਨ੍ਹਾਂ ਦੀਆਂ ਕਈ ਮੰਗਾਂ ਮੰਨ ਲਈਆਂ। ਪਰ ਕੁੱਝ ਮੁੱਦਿਆਂ ’ਤੇ ਕੋਈ ਸਹਿਮਤੀ ਨਹੀਂ ਬਣ ਸਕੀ। ਗੱਲਬਾਤ ਅਜੇ ਵੀ ਜਾਰੀ ਹੈ।’’

 (For more Punjabi news apart from Arjun Munda Statement on Farmers Delhi Chalo March, stay tuned to Rozana Spokesman)

 

Tags: arjun munda

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement