ਕਿਸਾਨਾਂ ’ਤੇ ਅੱਤਿਆਚਾਰ ’ਤੇ ਚਰਚਾ ਲਈ 17 ਫ਼ਰਵਰੀ ਨੂੰ ਮੁਜ਼ੱਫਰਨਗਰ ’ਚ ਹੋਵੇਗੀ ਮਹਾਪੰਚਾਇਤ: ਰਾਕੇਸ਼ ਟਿਕੈਤ
Published : Feb 14, 2024, 9:56 pm IST
Updated : Feb 14, 2024, 9:57 pm IST
SHARE ARTICLE
Rakesh Tikait
Rakesh Tikait

ਉੱਤਰ ਪ੍ਰਦੇਸ਼, ਉਤਰਾਖੰਡ, ਦਿੱਲੀ ਅਤੇ ਹਰਿਆਣਾ ਦੇ ਕਿਸਾਨਾਂ ਨੂੰ ਦਿਤਾ ਸੱਦਾ

ਨੋਇਡਾ: ਭਾਰਤੀ ਕਿਸਾਨ ਯੂਨੀਅਨ (ਬੀ.ਕੇ.ਯੂ.) ਦੇ ਨੇਤਾ ਰਾਕੇਸ਼ ਟਿਕੈਤ ਨੇ ਬੁਧਵਾਰ ਨੂੰ ਕਿਹਾ ਕਿ ਦੇਸ਼ ’ਚ ਪ੍ਰਦਰਸ਼ਨਕਾਰੀ ਕਿਸਾਨਾਂ ’ਤੇ ਹੋ ਰਹੇ ਅੱਤਿਆਚਾਰਾਂ ’ਤੇ ਚਰਚਾ ਕਰਨ ਲਈ ਸਨਿਚਰਵਾਰ ਨੂੰ ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ’ਚ ਇਕ ਮਹਾਪੰਚਾਇਤ ਕੀਤੀ ਜਾਵੇਗੀ। ਉੱਤਰ ਪ੍ਰਦੇਸ਼, ਉਤਰਾਖੰਡ, ਦਿੱਲੀ ਅਤੇ ਹਰਿਆਣਾ ਦੇ ਕਿਸਾਨਾਂ ਅਤੇ ਬੀ.ਕੇ.ਯੂ. ਦੇ ਕਾਰਕੁਨਾਂ ਨੂੰ ਸਿਸੌਲੀ ਦੇ ‘ਕਿਸਾਨ ਭਵਨ’ ’ਚ ਹੋਣ ਵਾਲੀ ਮਹਾਪੰਚਾਇਤ ’ਚ ਸ਼ਾਮਲ ਹੋਣ ਦਾ ਸੱਦਾ ਦਿਤਾ ਗਿਆ ਹੈ। 

ਟਿਕੈਤ ਨੇ ਫੇਸਬੁੱਕ ’ਤੇ ਇਕ ਪੋਸਟ ’ਚ ਕਿਹਾ, ‘‘ਤੁਸੀਂ ਸਾਰੇ ਕਿਸਾਨਾਂ ਅਤੇ ਭਾਰਤੀ ਕਿਸਾਨ ਯੂਨੀਅਨ ਦੇ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਸੰਦੇਸ਼ ਦਿਤਾ ਜਾਂਦਾ ਹੈ ਕਿ ਕੌਮੀ ਵਰਕਿੰਗ ਕਮੇਟੀ ਦੇ ਫੈਸਲੇ ਅਨੁਸਾਰ 17 ਫ਼ਰਵਰੀ 2024 ਨੂੰ ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਜ਼ਿਲ੍ਹੇ ਦੇ ਕਿਸਾਨ ਭਵਨ ਸਿਸੌਲੀ ’ਚ ਮਹੀਨਾਵਾਰ ਪੰਚਾਇਤ ਕੀਤੀ ਜਾਵੇਗੀ, ਜਿਸ ’ਚ ਦੇਸ਼ ਦੀ ਮੌਜੂਦਾ ਸਥਿਤੀ ਅਤੇ ਅੰਦੋਲਨਕਾਰੀ ਕਿਸਾਨਾਂ ’ਤੇ ਹੋ ਰਹੇ ਅੱਤਿਆਚਾਰਾਂ ’ਤੇ ਚਰਚਾ ਕੀਤੀ ਜਾਵੇਗੀ।’’

ਉਨ੍ਹਾਂ ਕਿਹਾ ਕਿ ਇਸ ਮਹੀਨਾਵਾਰ ਪੰਚਾਇਤ ’ਚ ਉੱਤਰ ਪ੍ਰਦੇਸ਼, ਉਤਰਾਖੰਡ, ਦਿੱਲੀ ਅਤੇ ਹਰਿਆਣਾ ਦੀਆਂ ਭਾਰਤੀ ਕਿਸਾਨ ਯੂਨੀਅਨ ਦੇ ਸੀਨੀਅਰ ਅਹੁਦੇਦਾਰ ਮੌਜੂਦ ਰਹਿਣਗੇ। ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਅਤੇ ਕਰਜ਼ਾ ਮੁਆਫੀ ਸਮੇਤ ਅਪਣੀਆਂ ਮੰਗਾਂ ਨੂੰ ਲੈ ਕੇ ਕੇਂਦਰ ’ਤੇ ਦਬਾਅ ਬਣਾਉਣ ਲਈ ‘ਦਿੱਲੀ ਚਲੋ’ ਅੰਦੋਲਨ ਦੀ ਅਗਵਾਈ ਕਰ ਰਹੇ ਹਨ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement