ਅਜੀਤ ਪਵਾਰ ਦੀ ਮੌਤ ਦਾ ਮਾਮਲਾ : ਰੋਹਿਤ ਪਵਾਰ ਨੇ ਜਹਾਜ਼ ਹਾਦਸੇ ਦੀ ਜਾਂਚ ਲਈ ਡੀਜੀਸੀਏ ਦੇ ਸ਼ਹਿਰੀ ਹਵਾਬਾਜ਼ੀ ਮੰਤਰੀ ਸ਼ਾਹ ਨੂੰ ਚਿੱਠੀ ਲਿਖੀ

By : JAGDISH

Published : Feb 14, 2026, 7:24 pm IST
Updated : Feb 14, 2026, 7:28 pm IST
SHARE ARTICLE
Ajit Pawar's death case
Ajit Pawar's death case

ਰੋਹਿਤ ਪਵਾਰ ਨੇ ਜਹਾਜ਼ ਹਾਦਸੇ ਦੀ ਜਾਂਚ ਲਈ ਡੀ.ਜੀ.ਸੀ.ਏ. ਦੇ ਸ਼ਹਿਰੀ ਹਵਾਬਾਜ਼ੀ ਮੰਤਰੀ ਸ਼ਾਹ ਨੂੰ ਚਿੱਠੀ ਲਿਖੀ

ਪੁਣੇ : ਐਨ.ਸੀ.ਪੀ. ਦੇ ਵਿਧਾਇਕ ਰੋਹਿਤ ਪਵਾਰ ਨੇ ਸਨਿਚਰਵਾਰ ਨੂੰ ਕਿਹਾ ਕਿ ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚਿੱਠੀ ਲਿਖ ਕੇ ਅਜੀਤ ਪਵਾਰ ਦੀ ਮੌਤ ਦੇ ਜਹਾਜ਼ ਹਾਦਸੇ ਦੀ ਵਿਆਪਕ ਅਤੇ ਪਾਰਦਰਸ਼ੀ ਜਾਂਚ ਦੀ ਮੰਗ ਕੀਤੀ ਹੈ। 

ਕਰਜਤ-ਜਾਮਖੇੜ ਦੇ ਵਿਧਾਇਕ ਨੇ ਕਿਹਾ ਕਿ ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਸ਼ਹਿਰੀ ਹਵਾਬਾਜ਼ੀ ਮੰਤਰੀ ਕੇ. ਰਾਮਮੋਹਨ ਨਾਇਡੂ ਅਤੇ ਸ਼ਹਿਰੀ ਹਵਾਬਾਜ਼ੀ ਡਾਇਰੈਕਟੋਰੇਟ ਜਨਰਲ (ਡੀ.ਜੀ.ਸੀ.ਏ.) ਨੂੰ ਅਪਣੀਆਂ ਚਿੰਤਾਵਾਂ ਨੂੰ ਦਰਸਾਉਂਦੀ ਪੇਸ਼ਕਾਰੀ ਦੇ ਨਾਲ ਇਕ ਈ-ਮੇਲ ਭੇਜੀ ਹੈ। 

ਉਨ੍ਹਾਂ ਨੂੰ ਭੇਜੀਆਂ ਚਿੱਠੀਆਂ ਅਤੇ ਈਮੇਲਾਂ ਦੀਆਂ ਤਸਵੀਰਾਂ ਸਾਂਝੀਆਂ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਮੰਗ ਦਾ ਉਦੇਸ਼ ਸਿਆਸੀ ਨਹੀਂ ਹੈ, ਸਗੋਂ ਇਹ ਯਕੀਨੀ ਬਣਾਉਣਾ ਹੈ ਕਿ ਹਾਦਸੇ ਪਿੱਛੇ ਦੀ ਸੱਚਾਈ ਬਿਨਾਂ ਸ਼ੱਕ ਦੇ ਸਥਾਪਤ ਹੋਵੇ। ਰੋਹਿਤ ਪਵਾਰ ਨੇ ਕਿਹਾ, ‘‘ਇਹ ਮਹੱਤਵਪੂਰਨ ਹੈ ਕਿ ਘਟਨਾਵਾਂ ਦੀ ਅਸਲ ਲੜੀ ਲੋਕਾਂ ਦੇ ਸਾਹਮਣੇ ਰੱਖੀ ਜਾਵੇ ਤਾਂ ਜੋ ਅਟਕਲਾਂ ਜਾਂ ਸ਼ੱਕ ਦੀ ਕੋਈ ਜਗ੍ਹਾ ਨਾ ਰਹੇ।’’

10 ਫ਼ਰਵਰੀ ਨੂੰ ਇਕ ਪ੍ਰੈੱਸ ਕਾਨਫਰੰਸ ਵਿਚ ਰੋਹਿਤ ਪਵਾਰ ਨੇ ਦਾਅਵਾ ਕੀਤਾ ਸੀ ਕਿ ਇਸ ਦੁਖਦਾਈ ਹਵਾਈ ਹਾਦਸੇ ਵਿਚ ਗੜਬੜੀ ਦਾ ਸ਼ੱਕ ਕਰਨ ਦਾ ਕਾਰਨ ਹੈ। 

Location: India, Maharashtra

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement