ਚੱਲਦੀ ਰੇਲਗੱਡੀ ਤੋਂ ਡਿੱਗ ਕੇ 2 ਨੌਜਵਾਨਾਂ ਦੀ ਮੌਤ: ਦਿੱਲੀ-ਬਠਿੰਡਾ ਰੇਲਵੇ ਲਾਈਨ 'ਤੇ ਵਾਪਰਿਆ ਹਾਦਸਾ
Published : Mar 14, 2023, 5:19 pm IST
Updated : Mar 14, 2023, 5:29 pm IST
SHARE ARTICLE
photo
photo

ਫਿਲਹਾਲ ਮ੍ਰਿਤਕਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ।

 

ਜੀਂਦ : ਦਿੱਲੀ-ਬਠਿੰਡਾ ਰੇਲਵੇ ਲਾਈਨ 'ਤੇ ਦੋ ਨੌਜਵਾਨ ਚੱਲਦੀ ਟਰੇਨ ਤੋਂ ਸ਼ੱਕੀ ਹਾਲਾਤਾਂ 'ਚ ਡਿੱਗ ਗਏ। ਦੋਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਰੇਲਵੇ ਸਟੇਸ਼ਨ ਪੁਲਿਸ ਜੀਂਦ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਮ੍ਰਿਤਕਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ।

ਇਹ ਖ਼ਬਰ ਵੀ ਪੜ੍ਹੋ : ਹਾਈ ਕੋਰਟ ਪਹੁੰਚੇ ਸਿੱਧੂ ਮੂਸੇਵਾਲਾ ਦੇ ਮਾਤਾ ਪਿਤਾ

ਜਾਣਕਾਰੀ ਮੁਤਾਬਕ ਮੰਗਲਵਾਰ ਦੁਪਹਿਰ ਨੂੰ ਦਿੱਲੀ ਤੋਂ ਜੀਂਦ ਵੱਲ ਆ ਰਹੀ ਟਰੇਨ ਦੀ ਖਿੜਕੀ 'ਚ ਬੈਠੇ ਦੋ ਨੌਜਵਾਨ ਚੱਲਦੀ ਟਰੇਨ ਤੋਂ ਹੇਠਾਂ ਡਿੱਗ ਗਏ। ਡਿੱਗਦੇ ਹੀ ਦੋਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। 

ਇਹ ਖ਼ਬਰ ਵੀ ਪੜ੍ਹੋ : ਲੁਧਿਆਣਾ : ਇਨਸਾਨੀਅਤ ਹੋਈ ਸ਼ਰਮਸਾਰ ! ਨਾਬਾਲਿਗ ਨਾਲ ਸਮੂਹਿਕ ਬਲਾਤਕਾਰ 

ਸਰਕਾਰੀ ਰੇਲਵੇ ਸਟੇਸ਼ਨ ਦੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ ਨੌਜਵਾਨ ਕਿਵੇਂ ਡਿੱਗੇ ਇਸ ਬਾਰੇ ਕੁਝ ਪਤਾ ਨਹੀਂ ਲੱਗ ਸਕਿਆ ਹੈ ਅਤੇ ਨੌਜਵਾਨਾਂ ਦੀ ਪਛਾਣ ਨਹੀਂ ਹੋ ਸਕੀ ਹੈ। ਮ੍ਰਿਤਕਾਂ ਨੂੰ ਸ਼ਨਾਖਤ ਲਈ ਜੀਂਦ ਦੇ ਸਿਵਲ ਹਸਪਤਾਲ ਵਿੱਚ ਰੱਖਿਆ ਜਾਵੇਗਾ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement