15 ਫੁੱਟ ਡੂੰਘੇ ਬੋਰਵੈੱਲ 'ਚ ਡਿੱਗਿਆ 5 ਸਾਲ ਦਾ ਮਾਸੂਮ, ਇਲਾਜ ਦੌਰਾਨ ਹੋਈ ਸਾਗਰ ਦੀ ਮੌਤ

By : KOMALJEET

Published : Mar 14, 2023, 9:37 am IST
Updated : Mar 14, 2023, 9:37 am IST
SHARE ARTICLE
Representational image
Representational image

ਖੇਡਦੇ ਸਮੇਂ ਵਾਪਰਿਆ ਹਾਦਸਾ 

ਅਹਿਮਦਨਗਰ : ਮਹਾਰਾਸ਼ਟਰ ਦੇ ਅਹਿਮਦਨਗਰ ਜ਼ਿਲ੍ਹੇ ਵਿੱਚ ਸੋਮਵਾਰ ਸ਼ਾਮ ਨੂੰ ਇੱਕ ਪੰਜ ਸਾਲਾ ਬੱਚੇ ਦੀ ਬੋਰਵੈੱਲ ਵਿੱਚ ਡਿੱਗਣ ਕਾਰਨ ਮੌਤ ਹੋ ਗਈ। ਬੱਚਾ ਕਰੀਬ 15 ਫੁੱਟ ਹੇਠਾਂ ਡਿੱਗ ਗਿਆ ਸੀ, ਜਿਸ ਲਈ ਐਨਡੀਆਰਐਫ ਦੀਆਂ ਪੰਜ ਟੀਮਾਂ ਬਚਾਅ ਕਾਰਜ ਵਿਚ ਲੱਗੀਆਂ ਹੋਈਆਂ ਸਨ। ਬੱਚੇ ਨੂੰ ਵੀ ਬਾਹਰ ਕੱਢ ਲਿਆ ਗਿਆ ਪਰ ਹਸਪਤਾਲ ਵਿੱਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ:   ਨਵੀਂ ਤਕਨੀਕ ਦਾ ਕਮਾਲ! 'ਸਾਈਰਿਸ ਏਅਰਫ੍ਰੇਮ ਪੈਰਾਸ਼ੂਟ ਸਿਸਟਮ' ਦੀ ਮਦਦ ਨਾਲ ਕਰੈਸ਼ ਹੋਣ ਤੋਂ ਬਚਾਇਆ ਯਾਤਰੀ ਜਹਾਜ਼

ਬੱਚੇ ਦਾ ਨਾਂ ਸਾਗਰ ਦੱਸਿਆ ਜਾ ਰਿਹਾ ਹੈ। ਉਸ ਦੇ ਪਿਤਾ ਪਿੰਡ ਕੋਪਰੜੀ ਵਿੱਚ ਗੰਨਾ ਕੱਟਣ ਦਾ ਕੰਮ ਕਰਦੇ ਹਨ। NDRF ਮੁਤਾਬਕ ਸੋਮਵਾਰ ਸ਼ਾਮ 4 ਵਜੇ ਬੱਚਾ ਖੇਡਦੇ ਹੋਏ ਅਚਾਨਕ ਬੋਰਵੈੱਲ 'ਚ ਡਿੱਗ ਗਿਆ। ਪੁਲਿਸ ਨੇ ਉਦੋਂ ਸੂਚਿਤ ਕੀਤਾ ਸੀ ਕਿ ਮੌਕੇ 'ਤੇ ਐਂਬੂਲੈਂਸ ਅਤੇ ਹੋਰ ਡਾਕਟਰੀ ਸਹਾਇਤਾ ਤਿਆਰ ਰੱਖੀ ਗਈ ਹੈ, ਤਾਂ ਜੋ ਬੱਚੇ ਦੇ ਬਾਹਰ ਆਉਂਦੇ ਹੀ ਤੁਰੰਤ ਇਲਾਜ ਕੀਤਾ ਜਾ ਸਕੇ। ਇਸ ਦੇ ਬਾਵਜੂਦ ਬੱਚੇ ਨੂੰ ਬਚਾਇਆ ਨਹੀਂ ਜਾ ਸਕਿਆ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement