ਨਾਗਰਿਕ ਅਧਿਕਾਰ ਜਥੇਬੰਦੀਆਂ ਵਲੋਂ ਵਿਦਿਆਰਥੀਆਂ ਦੀ ਰਿਹਾਈ ਦੀ ਮੰਗ
Published : Apr 14, 2020, 1:29 pm IST
Updated : Apr 14, 2020, 1:29 pm IST
SHARE ARTICLE
file photo
file photo

ਨਾਗਰਿਕ ਅਧਿਕਾਰੀ ਜਥੇਬੰਦੀਆਂ ਨੇ ਦਿੱਲੀ ਹਿੰਸਾ ਦੇ ਸਬੰਧ ਵਿਚ ਜਾਮੀਆ ਮਿਲੀਆ ਯੂਨੀਵਰਸਟੀ ਦੇ ਦੋ ਵਿਦਿਆਰਥੀਆਂ ਦੀ ਗ੍ਰਿਫ਼ਤਾਰੀ ਦੀ ਆਲੋਚਨਾ ਕਰਦਿਆਂ

ਨਵੀਂ ਦਿੱਲੀ, 13 ਅਪ੍ਰੈਲ: ਨਾਗਰਿਕ ਅਧਿਕਾਰੀ ਜਥੇਬੰਦੀਆਂ ਨੇ ਦਿੱਲੀ ਹਿੰਸਾ ਦੇ ਸਬੰਧ ਵਿਚ ਜਾਮੀਆ ਮਿਲੀਆ ਯੂਨੀਵਰਸਟੀ ਦੇ ਦੋ ਵਿਦਿਆਰਥੀਆਂ ਦੀ ਗ੍ਰਿਫ਼ਤਾਰੀ ਦੀ ਆਲੋਚਨਾ ਕਰਦਿਆਂ ਪੁਲਿਸ 'ਤੇ ਦੋਸ਼ ਲਾਇਆ ਕਿ ਉਹ ਸਰਕਾਰ ਦੀਆਂ ਨੀਤੀਆਂ ਦਾ ਵਿਰੋਧ ਕਰਨ ਵਾਲਿਆਂ ਨੂੰ ਚੁੱਪ ਕਰਾਉਣ ਲਈ  ਕੋਰੋਨਾ ਵਾਇਰਸ ਤਾਲਾਬੰਦੀ ਦੀ ਦੁਰਵਰਤੋਂ ਕਰ ਰਹੀ ਹੈ।

'ਹਮ ਭਾਰਤ ਕੇ ਲੋਕ' ਜਥੇਬੰਦੀ ਨੇ ਬਿਆਨ ਜਾਰੀ ਕਰ ਕੇ ਦਿੱਲੀ ਪੁਲਿਸ ਦੁਆਰਾ ਕੀਤੀ ਗਈ ਗ੍ਰਿਫ਼ਤਾਰੀ ਨੂੰ ਆਪਹੁਦਰਾ ਕਦਮ ਦਸਿਆ। ਇਸ ਬਿਆਨ 'ਤੇ 26 ਨਾਗਰਿਕ ਅਧਿਕਾਰੀ ਕਾਰਕੁਨਾਂ ਨੇ ਹਸਤਾਖਰ ਕੀਤੇ ਹਨ। ਵਿਦਿਆਰਥੀ ਕੌਮੀ ਜਨਤਾ ਦਲ ਦੇ ਮੀਰਾਨ ਹੈਦਰ ਨੂੰ ਦੋ ਅਪ੍ਰੈਲ ਨੂੰ ਜਦਕਿ ਜਾਮੀਆ ਕੋਆਰਡੀਨੇਸ਼ਨ ਕਮੇਟੀ ਦੇ ਸਫ਼ੂਰ ਜਰਗਾਰ ਨੂੰ 11 ਅਪ੍ਰੈਲ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

ਜਥੇਬੰਦੀ ਨੇ ਬਿਆਨ ਵਿਚ ਕਿਹਾ, 'ਇਹ ਅਜਿਹਾ ਵਕਤ ਹੈ ਜਦ ਪੂਰੇ ਦੇਸ਼ ਨੂੰ ਲੋਕਾਂ ਦੀ ਸਿਹਤ ਅਤੇ ਭੁੱਖ ਦੇ ਸੰਕਟ ਵਲ ਧਿਆਨ ਦੇਣ ਦੀ ਲੋੜ ਹੈ, ਅਜਿਹਾ ਵਕਤ ਹੈ ਜਦ ਸਾਡੀ ਤਰਜੀਹ ਇਸ ਵਾਇਰਸ ਦੇ ਖ਼ਾਤਮੇ ਲਈ ਇਕਜੁਟ ਹੋਣ ਦੀ ਹੋਣੀ ਚਾਹੀਦੀ ਹੈ।' ਕਿਹਾ ਗਿਆ ਹੈ ਕਿ ਮਹਾਮਾਰੀ ਦਾ ਫ਼ਿਰਕੂਕਰਨ ਕੀਤਾ ਜਾ ਰਿਹਾ ਹੈ। ਜਮਹੂਰੀ ਤਰੀਕੇ ਨਾਲ ਆਵਾਜ਼ ਚੁੱਕਣ ਵਾਲਿਆਂ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ।   (ਏਜੰਸੀ)

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement