ਦੇਸ਼ ‘ਚ ਕਰੋਨਾ ਦਾ ਕਹਿਰ, 24 ਘੰਟੇ ‘ਚ 3722 ਨਵੇਂ ਮਾਮਲੇ ਹੋਏ ਦਰਜ਼, 134 ਮੌਤਾਂ
Published : May 14, 2020, 10:16 am IST
Updated : May 14, 2020, 10:16 am IST
SHARE ARTICLE
Corona Virus
Corona Virus

ਦੇਸ਼ ਵਿਚ ਕਰੋਨਾ ਵਾਇਰਸ ਤੇਜ਼ੀ ਨਾਲ ਵੱਧਦਾ ਜਾ ਰਿਹਾ ਹੈ। ਇਸੇ ਨਾਲ ਦੇਸ਼ ਵਿਚ ਪਿਛਲੇ 24 ਘੰਟੇ ਦੇ ਵਿਚ-ਵਿਚ 3722 ਨਵੇਂ ਕੇਸ ਸਾਹਮਣੇ ਆਏ ਹਨ

ਨਵੀਂ ਦਿੱਲੀ : ਦੇਸ਼ ਵਿਚ ਕਰੋਨਾ ਵਾਇਰਸ ਤੇਜ਼ੀ ਨਾਲ ਵੱਧਦਾ ਜਾ ਰਿਹਾ ਹੈ। ਇਸੇ ਨਾਲ ਦੇਸ਼ ਵਿਚ ਪਿਛਲੇ 24 ਘੰਟੇ ਦੇ ਵਿਚ-ਵਿਚ 3722 ਨਵੇਂ ਕੇਸ ਸਾਹਮਣੇ ਆਏ ਹਨ ਅਤੇ 134 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹੁਣ ਤੱਕ ਪੂਰੇ ਦੇਸ਼ ਵਿਚ 78 ਹਜ਼ਾਰ ਤੋਂ ਜ਼ਿਆਦਾ ਲੋਕ ਇਸ ਵਾਇਰਸ ਦੀ ਚਪੇਟ ਵਿਚ ਆ ਚੁੱਕੇ ਹਨ। ਇਸ ਤਰ੍ਹਾਂ ਬੁੱਧਵਾਰ ਨੂੰ ਜਾਰੀ ਅੱਪਡੇਟ ਮੁਤਾਬਿਕ ਹੁਣ ਦੇਸ਼ ਵਿਚ ਕੁੱਲ ਕੇਸਾਂ ਦੀ ਸੰਖਿਆ 78 ਹਜ਼ਾਰ 3 ਹੋ ਗਈ ਹੈ ਅਤੇ ਇਨ੍ਹਾਂ ਵਿਚੋਂ 2,549 ਲੋਕਾਂ ਦੀ ਮੌਤ ਹੋ ਚੁੱਕੀ ਹੈ ਇਸ ਤੋਂ ਇਲਾਵਾ 26,235 ਲੋਕ ਇਸ ਵਾਇਰਸ ਤੋਂ ਠੀਕ ਹੋ ਚੁੱਕੇ ਹਨ।

Corona virusCorona virus

ਇਸ ਸਮੇਂ ਦੇਸ਼ ਵਿਚ 49,219 ਐਕਟਿਵ ਕੇਸ ਹਨ। ਦੱਸ ਦੱਈਏ ਕਿ ਦੇਸ਼ ਵਿਚ ਸਭ ਤੋਂ ਵੱਧ ਪ੍ਰਭਾਵਿਤ ਰਾਜ ਮਹਾਂਰਾਸ਼ਟਰ ਹੈ ਜਿੱਥੇ ਕਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 26 ਹਜ਼ਾਰ ਦੇ ਕਰੀਬ ਪਹੁੰਚ ਗਈ ਹੈ ਅਤੇ 975 ਲੋਕ ਇਸ ਮਹਾਂਮਾਰੀ ਕਾਰਨ ਆਪਣੀ ਜਾਨ ਗੁਆ ਚੁੱਕੇ ਹਨ। ਉਧਰ ਗੁਜਰਾਤ ‘ਚ ਵੀ ਕਰੋਨਾ ਵਾਇਰਸ ਦੇ ਮਰੀਜ਼ਾਂ ਦਾ ਅੰਕੜਾ 9 ਹਜ਼ਾਰ 267 ਤੱਕ ਪਹੁੰਚ ਚੁੱਕਾ ਹੈ ਅਤੇ 566 ਲੋਕਾਂ ਦੀ ਇੱਥੇ ਮੌਤ ਹੋ ਚੁੱਕੀ ਹੈ। ਦੱਸ ਦੱਈਏ ਕਿ ਤਾਮਿਲਨਾਡੂ ਵਿਚ ਕੋਰੋਨਾ ਵਾਇਰਸ ਦੀ ਲਾਗ ਬੜੀ ਤੇਜ਼ੀ ਨਾਲ ਵੱਧ ਰਹੀ ਹੈ।

Corona VirusCorona Virus

ਹੁਣ ਤੱਕ ਇੱਥੇ 9 ਹਜ਼ਾਰ 227 ਕੇਸਾਂ ਦੀ ਪੁਸ਼ਟੀ ਹੋ ​​ਚੁੱਕੀ ਹੈ, ਜਿਸ ਵਿੱਚ 64 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਦਿੱਲੀ ਵਿਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 8 ਹਜ਼ਾਰ ਦੇ ਨੇੜੇ ਪਹੁੰਚ ਗਈ ਹੈ। ਮੰਤਰਾਲੇ ਦੇ ਅਪਡੇਟ ਅਨੁਸਾਰ, ਦਿੱਲੀ ਵਿੱਚ ਮਰੀਜ਼ਾਂ ਦੀ ਕੁੱਲ ਗਿਣਤੀ 7 ਹਜ਼ਾਰ 998 ਹੈ, ਜਿਸ ਵਿੱਚ 106 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ।

corona viruscorona virus

ਇਸ ਦੇ ਨਾਲ ਹੀ ਰਾਜਸਥਾਨ ਵਿਚ 4,328 ਕੇਸ ਸਾਹਮਣੇ ਆਏ ਹਨ, ਜਿਨ੍ਹਾਂ ਵਿਚ 121 ਲੋਕਾਂ ਦੀ ਮੌਤ ਹੋ ਗਈ ਹੈ। ਮੱਧ ਪ੍ਰਦੇਸ਼ ਵਿੱਚ ਹੁਣ ਤੱਕ 4173 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿੱਚ 232 ਲੋਕਾਂ ਦੀ ਮੌਤ ਹੋ ਚੁੱਕੀ ਹੈ। ਉੱਤਰ ਪ੍ਰਦੇਸ਼ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਵਿੱਚ ਵੀ ਵਾਧਾ ਹੋਇਆ ਹੈ। ਇੱਥੇ ਹੁਣ ਤੱਕ 3729 ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ ਇਸ ਮਹਾਂਮਾਰੀ ਵਿਚ 83 ਲੋਕਾਂ ਨੇ ਆਪਣੀਆਂ ਜਾਨਾਂ ਗੁਆਈਆਂ ਹਨ।

Corona virus dead bodies returned from india to uaeCorona 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement