ਕਿਸਾਨਾਂ ਦੇ ਧਰਨਿਆਂ ਨੇ ਕੁਝ ਪਿੰਡਾਂ ਨੂੰ ਬਣਾਇਆ ਕੋਰੋਨਾ ਹੌਟਸਪਾਟ - ਮਨੋਹਰ ਲਾਲ ਖੱਟੜ
Published : May 14, 2021, 1:19 pm IST
Updated : May 14, 2021, 1:19 pm IST
SHARE ARTICLE
Manohar Lal Khattar
Manohar Lal Khattar

ਖੱਟੜ ਨੇ ਕਿਹਾ ਕਿ ਕਿਸਾਨ ਕੋਰੋਨਾ ਖ਼ਤਮ ਹੋਣ ਤੋਂ ਬਾਅਦ ਆਪਣੀ ਮਰਜ਼ੀ ਨਾਲ ਪ੍ਰਦਰਸ਼ਨ ਸ਼ੁਰੂ ਕਰ ਸਕਦੇ ਹਨ ਪਰ ਹੁਣ ਉਹਨਾਂ ਨੂੰ ਪ੍ਰਦਰਸ਼ਨ ਬੰਦ ਕਰ ਦੇਣਾ ਚਾਹੀਦਾ ਹੈ।

ਹਰਿਆਣਾ - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਿਹਾ ਕਿ ਕਿਸਾਨਾਂ ਦੇ ਧਰਨਿਆਂ ਦੀ ਵਜ੍ਹਾ ਨਾਲ ਕੁੱਝ ਪਿੰਡਾਂ ਵਿਚ ਕੋਰੋਨਾ ਹਾਟਸਪਾਟ ਬਣ ਗਿਆ ਹੈ। ਇਸ ਦੇ ਨਾਲ ਹੀ ਉਹਨਾਂ ਨੇ ਇਕ ਵਾਰ ਫਿਰ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਮਹਾਮਾਰੀ ਦੇ ਮੱਦੇਨਜ਼ਰ ਪ੍ਰਦਰਸ਼ਨ ਨੂੰ ਬੰਦ ਕਰਨ ਦੀ ਅਪੀਲ ਕੀਤੀ ਹੈ।

Farmers ProtestFarmers Protest

ਨਿਊਜ਼ ਏਜੰਸੀ ਏਐੱਨਆਈ ਦੇ ਮੁਤਾਬਿਕ ਖੱਟੜ ਨੇ ਵੀਰਵਾਰ ਨੂੰ ਕਿਹਾ ਕਿ ਇਕ ਮਹੀਨਾ ਪਹਿਲਾਂ ਉਸ ਨੇ ਕਿਸਾਨ ਆਗੂਆਂ ਨੂੰ ਕੋਰੋਨਾ ਦੇ ਪ੍ਰਸਾਰ ਦੇ ਵਿਚਕਾਰ ਵਿਰੋਧ ਪ੍ਰਦਰਸ਼ਨ ਬੰਦ ਕਰਨ ਦੀ ਅਪੀਲ ਕੀਤੀ ਸੀ। ਹੁਣ ਇਹ ਸਾਹਮਣੇ ਆਇਆ ਹੈ ਕਿ ਉਹਨਾਂ ਨੇ ਇਹ ਕਿਹਾ ਹੈ ਕਿ ਕਿਸਾਨਾਂ ਦੇ ਧੜਨਿਆਂ ਕਰ ਕੇ ਕੁੱਝ ਪਿੰਡਾਂ ਨੂੰ ਹਾਟਸਪਾਟ ਬਣਾ ਦਿੱਤਾ ਗਿਆ ਹੈ ਕਿਉਂਕਿ ਪਿੰਡ ਵਾਸੀਆਂ ਨੇ ਪ੍ਰਦਰਸ਼ਨ ਵਾਲੀ ਜਗ੍ਹਾ 'ਤੇ ਆਵਾਜਾਈ ਕੀਤੀ ਹੈ। 

Photo

ਖੱਟੜ ਨੇ ਕਿਹਾ ਕਿ ਕਿਸਾਨ ਕੋਰੋਨਾ ਖ਼ਤਮ ਹੋਣ ਤੋਂ ਬਾਅਦ ਆਪਣੀ ਮਰਜ਼ੀ ਨਾਲ ਪ੍ਰਦਰਸ਼ਨ ਸ਼ੁਰੂ ਕਰ ਸਕਦੇ ਹਨ ਪਰ ਹੁਣ ਉਹਨਾਂ ਨੂੰ ਪ੍ਰਦਰਸ਼ਨ ਬੰਦ ਕਰ ਦੇਣਾ ਚਾਹੀਦਾ ਹੈ। ਹਰਿਆਣਾ ਦੇ ਮੁੱਖ ਮੰਤਰੀ ਨੇ ਕਿਹਾ, “ਉਨ੍ਹਾਂ ਦੇ ਨੇਤਾਵਾਂ ਨੂੰ ਹਾਲਾਤ ਸਮਝਣੇ ਚਾਹੀਦਾ ਹੈ। ਉਹ ਵਾਰ ਵਾਰ ਕਹਿ ਰਹੇ ਹਨ ਕਿ ਟੀਕਾ ਲਗਵਾਉਣਗੇ ਪਰ ਉਹ ਆਪਣੀ ਜਾਂਚ ਕਰਵਾਉਣ ਲਈ ਤਿਆਰ ਨਹੀਂ ਹਨ।

Manohar Lal KhattarManohar Lal Khattar

ਜੇ ਉਨ੍ਹਾਂ ਦੀ ਜਾਂਚ ਨਹੀਂ ਕੀਤੀ ਜਾਂਦੀ ਤਾਂ ਕੋਈ ਨਹੀਂ ਜਾਣ ਸਕਦਾ ਕਿ ਕੌਣ ਸੰਕਰਮਿਤ ਹੈ। ” ਖੱਟੜ ਨੇ ਕਿਹਾ ਕਿ ਉਹਨਾਂ ਨੂੰ ਜਾਂਚ ਕਰਵਾਉਣੀ ਚਾਹੀਦੀ ਹੈ ਤਾਂ ਜੋ ਲੋਕ ਸੰਕਰਮਿਤ ਪਾਏ ਜਾਂਦੇ ਹਨ ਉਹਨਾਂ ਦੀ ਸਮੇਂ ਸਿਰ ਜਾਂਚ ਹੋ ਸਕੇ ਤੇ ਜ਼ਰੂਰੀ ਕਦਮ ਚੁੱਕੇ ਜਾ ਸਕਣ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement