ਅੱਜ ਪੀ.ਐਮ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਅਠਵੀਂ ਕਿਸ਼ਤ ਜਾਰੀ ਕਰਨਗੇ ਪ੍ਰਧਾਨ ਮੰਤਰੀ
Published : May 14, 2021, 8:37 am IST
Updated : May 14, 2021, 8:37 am IST
SHARE ARTICLE
PM kisan scheme
PM kisan scheme

ਪ੍ਰਧਾਨ ਮੰਤਰੀ-ਕਿਸਾਨ ਸਨਮਾਨ ਨਿਧੀ ਦੀ ਰਾਸ਼ੀ ਜਾਰੀ ਕਰਨਗੇ ਅਤੇ ਲਾਭਪਾਤਰੀਆਂ ਨਾਲ ਗੱਲਬਾਤ ਕਰਨਗੇ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 14 ਮਈ ਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ ਅਠਵੀਂ ਕਿਸ਼ਤ ਵਜੋਂ 9.5 ਕਰੋੜ ਲਾਭਪਾਤਰ ਕਿਸਾਨ ਪ੍ਰਵਾਰਾਂ ਦੇ ਖਾਤੇ ਵਿਚ 19,000 ਕਰੋੜ ਰੁਪਏ ਜਾਰੀ ਕਰਨਗੇ।

PM ModiPM Modi

ਪ੍ਰਧਾਨ ਮੰਤਰੀ ਦਫ਼ਤਰ ਵਲੋਂ ਜਾਰੀ ਇਕ ਬਿਆਨ ਵਿਚ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ ਵੀਡੀਉ ਕਾਨਫ਼ਰੰਸ ਰਾਹੀਂ ਆਯੋਜਤ ਇਕ ਪ੍ਰੋਗਰਾਮ ਵਿਚ ਪ੍ਰਧਾਨ ਮੰਤਰੀ-ਕਿਸਾਨ ਸਨਮਾਨ ਨਿਧੀ ਦੀ ਰਾਸ਼ੀ ਜਾਰੀ ਕਰਨਗੇ ਅਤੇ ਲਾਭਪਾਤਰੀਆਂ ਨਾਲ ਗੱਲਬਾਤ ਕਰਨਗੇ। ਇਸ ਮੌਕੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਵੀ ਮੌਜੂਦ ਰਹਿਣਗੇ।

pm kisan schemepm kisan scheme

ਬਿਆਨ ਵਿਚ ਕਿਹਾ ਗਿਆ ਹੈ, ‘ਇਸ ਸਮੇਂ ਦੌਰਾਨ 9.5 ਕਰੋੜ ਤੋਂ ਵੱਧ ਕਿਸਾਨ ਪ੍ਰਵਾਰਾਂ ਦੇ ਖਾਤਿਆਂ ਵਿਚ 19,000  ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਤਬਦੀਲ ਕੀਤੀ ਜਾਵੇਗੀ।’ ਇਸ ਯੋਜਨਾ ਦੇ ਤਹਿਤ ਹੁਣ ਤੱਕ 1.15 ਲੱਖ ਕਰੋੜ ਰੁਪਏ ਕਿਸਾਨ ਪਰਿਵਾਰਾਂ ਦੇ ਖਾਤਿਆਂ ਵਿਚ ਤਬਦੀਲ ਕੀਤੇ ਜਾ ਚੁੱਕੇ ਹਨ। ਇਸ ਯੋਜਨਾ ਦੇ ਤਹਿਤ ਕੁੱਝ ਅਪਵਾਦਾਂ ਨੂੰ ਛੱਡ ਕੇ ਖੇਤੀ ਕਰਨ ਵਾਲੇ ਕਿਸਾਨ ਪ੍ਰਵਾਰਾਂ ਦੀ ਆਮਦਨੀ ਲਈ 6,000 ਰੁਪਏ ਦੀ ਸਾਲਾਨਾ ਸਹਾਇਤਾ ਰਾਸ਼ੀ ਦਿਤੀ ਜਾਂਦੀ ਹੈ।

PM Kisan scheme PM Kisan scheme

ਇਸ ਯੋਜਨਾ ਤਹਿਤ ਹਰ ਚਾਰ ਮਹੀਨਿਆਂ ਵਿਚ 2,000-2,000 ਰੁਪਏ ਦੀਆਂ ਤਿੰਨ ਕਿਸਤਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਇਹ ਰਕਮ ਸਿੱਧਾ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿਚ ਡੀ.ਬੀ.ਟੀ. ਰਾਹੀਂ ਜਮ੍ਹਾ ਕੀਤੀ ਜਾਂਦੀ ਹੈ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement