ਦਿੱਲੀ ਹਾਈ ਕੋਰਟ ਵਲੋਂ ਮੁੱਖ ਸਕੱਤਰ ਨੂੰ ਵਿਧਾਨ ਸਭਾ ਕਮੇਟੀ ਅੱਗੇ ਪੇਸ਼ ਹੋਣ ਦੇ ਹੁਕਮ
Published : Jul 14, 2018, 2:17 am IST
Updated : Jul 14, 2018, 2:17 am IST
SHARE ARTICLE
Delhi High Court
Delhi High Court

ਦਿੱਲੀ ਹਾਈ ਕੋਰਟ ਨੇ ਮੁੱਖ ਸਕੱਤਰ ਅਤੇ ਦੋ ਹੋਰ ਨੌਕਰਸ਼ਾਹਾਂ ਨੂੰ ਨਿਰਦੇਸ਼ ਦਿਤਾ ਕਿ ਉਹ ਦਿੱਲੀ ਵਿਧਾਨ ਸਭਾ ਦੀਆਂ ਉਨ੍ਹਾਂ ਕਮੇਟੀਆਂ ਅੱਗੇ ਪੇਸ਼ ਹੋਣ...........

ਨਵੀਂ ਦਿੱਲੀ : ਦਿੱਲੀ ਹਾਈ ਕੋਰਟ ਨੇ ਮੁੱਖ ਸਕੱਤਰ ਅਤੇ ਦੋ ਹੋਰ ਨੌਕਰਸ਼ਾਹਾਂ ਨੂੰ ਨਿਰਦੇਸ਼ ਦਿਤਾ ਕਿ ਉਹ ਦਿੱਲੀ ਵਿਧਾਨ ਸਭਾ ਦੀਆਂ ਉਨ੍ਹਾਂ ਕਮੇਟੀਆਂ ਅੱਗੇ ਪੇਸ਼ ਹੋਣ ਜਿਨ੍ਹਾਂ ਨੇ ਉਨ੍ਹਾਂ ਨੂੰ ਨੋਟਿਸ ਭੇਜਿਆ ਹੈ। ਅਦਾਲਤ ਨੇ ਨੌਕਰਸ਼ਾਹਾਂ ਨੂੰ ਕਿਹਾ ਕਿ ਜੇ ਉਨ੍ਹਾਂ ਨੇ ਅਜਿਹਾ ਨਹੀਂ ਕੀਤਾ ਤਾਂ ਉਨ੍ਹਾਂ ਵਿਰੁਧ ਮਾਣਹਾਨੀ ਦੀ ਕਾਰਵਾਈ ਹੋਵੇਗੀ। ਜੱਜ ਵਿਭੂ ਬਾਖਰੂ ਨੇ ਮੁੱਖ ਸਕੱਤਰ ਅਤੇ ਹੋ ਹੋਰ ਆਈਪੀਐਸ ਅਧਿਕਾਰੀਆਂ ਨੂੰ ਕਿਹਾ ਕਿ ਜੇ ਉਹ ਕਮੇਟੀਆਂ ਅੱਗੇ ਪੇਸ਼ ਨਾ ਹੋਏ ਤਾਂ ਉਨ੍ਹਾਂ ਵਿਰੁਧ ਅਦਾਲਤੀ ਮਾਣਹਾਨੀ ਦੀ ਕਾਰਵਾਈ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਉਹ ਅਧਿਕਾਰੀ ਹਨ ਅਤੇ ਉਨ੍ਹਾਂ ਨੂੰ ਕਮੇਟੀਆਂ ਅੱਗੇ ਪੇਸ਼ ਹੋਣਾ ਪਵੇਗਾ।

ਦੋ ਕਮੇਟੀਆਂ ਦੇ ਵਕੀਲ ਨੇ ਅਦਾਲਤ ਨੂੰ ਦਸਿਆ ਸੀ ਕਿ ਤਿੰਨੇ ਅਧਿਕਾਰੀ ਨਾ ਤਾਂ ਕਮੇਟੀਆਂ ਅੱਗੇ ਪੇਸ਼ ਹੋ ਰਹੇ ਹਨ ਅਤੇ ਨਾ ਹੀ ਮੰਗੀ ਗਈ ਸੂਚਨਾ ਦਾ ਕੋਈ ਜਵਾਬ ਦੇ ਰਹੇ ਹਨ। ਵਕੀਲ ਨੇ ਦੋਸ਼ ਲਾਇਆ ਕਿ ਉਹ ਅਦਾਲਤ ਦੇ ਪਹਿਲੇ ਹੁਕਮ ਦਾ ਲਾਭ ਚੁੱਕ ਰਹੇ ਹਨ ਜਿਸ ਵਿਚ ਉਨ੍ਹਾਂ ਵਿਰੁਧ ਕਾਰਵਾਈ ਰੋਕੀ ਗਈ ਸੀ। ਅਦਾਲਤ ਨੇ ਕਿਹਾ, 'ਇਹ ਸਪੱਸ਼ਟੀਕਰਨ ਦਿਤਾ ਜਾਂਦਾ ਹੈ ਕਿ ਨੌਕਰਸ਼ਾਹ ਕਮੇਟੀਆਂ ਦੀ ਕਾਰਵਾਈ ਵਿਚ ਸ਼ਾਮਲ ਹੋਣਗੇ। ਇਹ ਅਦਾਲਤ ਦਾ ਹੁਕਮ ਹੈ ਕਿ ਤੁਹਾਨੂੰ ਪੇਸ਼ ਹੋਣਾ ਪਵੇਗਾ। (ਏਜੰਸੀ)

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement