ਪ੍ਰਧਾਨ ਮੰਤਰੀ ਮੋਦੀ ਨੂੰ ਫਰਾਂਸ ਦਾ ਸਰਵਉੱਚ ਸਨਮਾਨ ਦੋਹਾਂ ਦੇਸ਼ਾਂ ਦੇ ਚੰਗੇ ਸਬੰਧਾਂ ਨੂੰ ਦਰਸਾਉਂਦਾ ਹੈ: ਜੈਸ਼ੰਕਰ
Published : Jul 14, 2023, 1:48 pm IST
Updated : Jul 14, 2023, 1:48 pm IST
SHARE ARTICLE
S. Jaishankar
S. Jaishankar

ਇਹ ਉਨ੍ਹਾਂ ਦੀ ਅੰਤਰਰਾਸ਼ਟਰੀ ਸਾਖ ਅਤੇ ਮਹੱਤਵਪੂਰਨ ਗਲੋਬਲ ਮੁੱਦਿਆਂ ਨੂੰ ਹੱਲ ਕਰਨ ਵਿਚ ਯੋਗਦਾਨ ਨੂੰ ਵੀ ਦਰਸਾਉਂਦਾ ਹੈ - ਜੈਸ਼ੰਕਰ

ਨਵੀਂ ਦਿੱਲੀ - ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਫਰਾਂਸ ਦਾ ਸਰਵਉੱਚ ਪੁਰਸਕਾਰ 'ਗ੍ਰੈਂਡ ਕਰਾਸ ਆਫ ਦਿ ਲੀਜਨ ਆਫ ਆਨਰ' ਮਿਲਣਾ ਭਾਰਤ-ਫਰਾਂਸ ਸਬੰਧਾਂ ਅਤੇ ਮਹੱਤਵਪੂਰਨ ਆਲਮੀ ਮੁੱਦਿਆਂ ਦੇ ਹੱਲ ਵਿਚ  ਯੋਗਦਾਨ ਦਿਖਾਉਂਦਾ ਹੈ। ਐੱਸ ਜੈਸ਼ੰਕਰ ਨੇ ਟਵੀਟ ਕੀਤਾ ਕਿ "ਪ੍ਰਧਾਨ ਮੰਤਰੀ ਨੂੰ ਫਰਾਂਸ ਦਾ ਸਰਵਉੱਚ ਸਨਮਾਨ 'ਗ੍ਰੈਂਡ ਕਰਾਸ ਆਫ ਦਿ ਲੀਜਨ ਆਫ ਆਨਰ' ਪ੍ਰਦਾਨ ਕਰਨਾ ਭਾਰਤ-ਫਰਾਂਸੀਸੀ ਸਬੰਧਾਂ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਦੀ ਮਾਨਤਾ ਹੈ।" ਇਹ ਉਨ੍ਹਾਂ ਦੀ ਅੰਤਰਰਾਸ਼ਟਰੀ ਸਾਖ ਅਤੇ ਮਹੱਤਵਪੂਰਨ ਗਲੋਬਲ ਮੁੱਦਿਆਂ ਨੂੰ ਹੱਲ ਕਰਨ ਵਿਚ ਯੋਗਦਾਨ ਨੂੰ ਵੀ ਦਰਸਾਉਂਦਾ ਹੈ। ”

ਉਹਨਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ, ਜਿਨ੍ਹਾਂ ਦੀ ਗਲੋਬਲ ਮਾਮਲਿਆਂ ਵਿਚ ਅਗਵਾਈ ਬਹੁਤ ਸਾਰੇ ਲੋਕਾਂ ਲਈ ਪ੍ਰੇਰਨਾ ਹੈ।
ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੇਸ਼ ਦੇ ਸਰਵਉੱਚ ਪੁਰਸਕਾਰ 'ਗ੍ਰੈਂਡ ਕਰਾਸ ਆਫ ਦਿ ਲੀਜਨ ਆਫ ਆਨਰ' ਨਾਲ ਸਨਮਾਨਿਤ ਕੀਤਾ ਹੈ। ਇਹ ਜਾਣਕਾਰੀ ਇੱਕ ਅਧਿਕਾਰਤ ਬਿਆਨ ਵਿਚ ਦਿੱਤੀ ਗਈ ਹੈ। ਪ੍ਰਧਾਨ ਮੰਤਰੀ ਮੋਦੀ ਨੂੰ ਵੀਰਵਾਰ ਨੂੰ 'ਏਲੀਸੀ ਪੈਲੇਸ' (ਫਰਾਂਸੀਸੀ ਰਾਸ਼ਟਰਪਤੀ ਨਿਵਾਸ) 'ਚ ਦੇਸ਼ ਦੇ ਸਰਵਉੱਚ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ।

Tags: pm modi

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement