'ਆਪ' ਸਰਕਾਰ ਪੰਜਾਬ ਵਿਚ ਸ਼ਹੀਦਾਂ ਦਾ ਅਪਮਾਨ ਕਰ ਰਹੀ ਹੈ: ਤਰੁਣ ਚੁੱਘ

By : GAGANDEEP

Published : Aug 14, 2023, 5:44 pm IST
Updated : Aug 14, 2023, 5:44 pm IST
SHARE ARTICLE
photo
photo

'ਭਗਵੰਤ ਮਾਨ ਦੀ ਸਰਕਾਰ ਭਾਸ਼ਾ ਅਤੇ ਸੰਦੇਸ਼ ਨਾਲ ਛੇੜਛਾੜ ਕਰ ਰਹੀ ਹੈ'

 

 ਨਵੀਂ ਦਿੱਲੀ:  ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਅੱਜ ਦੇਸ਼ ਲਈ ਜਾਨਾਂ ਵਾਰਨ ਵਾਲੇ ਸ਼ਹੀਦਾਂ ਦੇ ਨਾਂ 'ਤੇ ਸਸਤੀ ਰਾਜਨੀਤੀ ਕਰਨ ਲਈ ਭਗਵੰਤ ਮਾਨ ਸਰਕਾਰ ਦੀ ਆਲੋਚਨਾ ਕੀਤੀ ਹੈ। ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕੇਂਦਰ ਸਰਕਾਰ ਵਲੋਂ ਹਰ ਸਰਕਾਰੀ ਸਕੂਲ ਜਾਂ ਪੰਚਾਇਤ ਵਿਚ ਲਗਾਈਆਂ ਜਾਣ ਵਾਲੀਆਂ ਤਖ਼ਤੀਆਂ ਦੀ ਭਾਸ਼ਾ ਅਤੇ ਅੱਖਰ ਬਦਲਣ ਦੇ ਤਰੀਕੇ ਦਾ ਸਖ਼ਤ ਨੋਟਿਸ ਲੈਂਦਿਆਂ ਚੁੱਘ ਨੇ ਕਿਹਾ ਕਿ ਇਹ ਪੰਜਾਬ ਲਈ ਸ਼ਰਮਨਾਕ ਕਾਰਵਾਈ ਹੈ। ਸਰਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਦੇਸ਼ ਨੂੰ ਆਪਣੇ ਸਮੀਕਰਨਾਂ ਨਾਲ ਬਦਲ ਰਹੀ ਹੈ।

ਇਹ ਵੀ ਪੜ੍ਹੋ: ਐਂਡ੍ਰਾਇਡ ਯੂਜ਼ਰਸ ਸਾਵਧਾਨ! ਸਰਕਾਰ ਨੇ ਜਾਰੀ ਕੀਤੀ ਗੰਭੀਰ ਚੇਤਾਵਨੀ 

ਚੁੱਘ ਨੇ ਕਿਹਾ ਕਿ ਦੇਸ਼ ਦੇ 72,000 ਤੋਂ ਵੱਧ ਬਲਾਕਾਂ ਵਿਚ ਤਖ਼ਤੀਆਂ ਲਗਾਉਣ ਦਾ ਸਾਰਾ ਵਿੱਤੀ ਬੋਝ ਕੇਂਦਰ ਵਲੋਂ ਚੁੱਕਿਆ ਜਾ ਰਿਹਾ ਹੈ, ਪਰ ਜਿਸ ਤਰੀਕੇ ਨਾਲ ਭਗਵੰਤ ਮਾਨ ਦੀ ਸਰਕਾਰ ਭਾਸ਼ਾ ਅਤੇ ਸੰਦੇਸ਼ ਨਾਲ ਛੇੜਛਾੜ ਕਰ ਰਹੀ ਹੈ, ਉਹ ਨਿੰਦਣਯੋਗ ਹੈ ਅਤੇ ਲੋਕਾਂ ਅਤੇ ਦੇਸ਼ ਦੇ ਸ਼ਹੀਦਾਂ ਦਾ ਅਪਮਾਨ ਹੈ।

ਇਹ ਵੀ ਪੜ੍ਹੋ: ਸੁਰਜੇਵਾਲਾ ਨੇ ਭਾਜਪਾ ਨੂੰ ਵੋਟ ਪਾਉਣ ਵਾਲਿਆਂ ਨੂੰ ਦਸਿਆ ‘ਰਾਖਸ਼’, ਛਿੜਿਆ ਵਿਵਾਦ

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement