ਰਾਹੁਲ ਵੀ ਨੀਰਵ ਮੋਦੀ ਨੂੰ ਮਿਲੇ ਸਨ : ਸ਼ਹਿਜ਼ਾਦ ਪੂਨਾਵਾਲਾ
Published : Sep 14, 2018, 9:59 am IST
Updated : Sep 14, 2018, 9:59 am IST
SHARE ARTICLE
Shehzad Poonawalla
Shehzad Poonawalla

ਨਾਗਰਿਕ ਅਧਿਕਾਰ ਕਾਰਕੁਨ ਸ਼ਹਿਜਾਦ ਪੂਨਾਵਾਲਾ ਨੇ ਵੀਰਵਾਰ ਨੂੰ ਦਾਅਵਾ ਕੀਤਾ ਕਿ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦਿੱਲੀ ਦੇ ਇਕ ਹੋਟਲ 'ਚ 2013 'ਚ ਨੀਰਵ ਮੋਦੀ ਨਾਲ.......

ਨਵੀਂ ਦਿੱਲੀ : ਨਾਗਰਿਕ ਅਧਿਕਾਰ ਕਾਰਕੁਨ ਸ਼ਹਿਜਾਦ ਪੂਨਾਵਾਲਾ ਨੇ ਵੀਰਵਾਰ ਨੂੰ ਦਾਅਵਾ ਕੀਤਾ ਕਿ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦਿੱਲੀ ਦੇ ਇਕ ਹੋਟਲ 'ਚ 2013 'ਚ ਨੀਰਵ ਮੋਦੀ ਨਾਲ ਮਿਲੇ ਸਨ। ਹਾਲਾਂਕਿ ਕਾਂਗਰਸ ਨੇ ਇਸ ਦੋਸ਼ ਨੂੰ ਸਿਰੇ ਤੋਂ ਖ਼ਾਰਜ ਕਰ ਦਿਤਾ ਹੈ। ਨੀਰਵ 13000 ਕਰੋੜ ਰੁਪਏ ਦੇ ਪੰਜਾਬ ਨੈਸ਼ਨਲ ਬੈਂਕ ਘਪਲੇ ਦਾ ਮੁਲਜ਼ਮ ਹੈ। ਸ਼ਰਾਬ ਕਾਰੋਬਾਰੀ ਵਿਜੈ ਮਾਲਿਆ ਦੇ ਦੇਸ਼ ਛੱਡ ਕੇ ਭੱਜਣ ਤੋਂ ਪਹਿਲਾਂ ਸੰਸਦ 'ਚ ਵਿੱਤ ਮੰਤਰੀ ਅਰੁਣ ਜੇਤਲੀ ਨਾਲ ਉਸ ਨਾਲ ਮੁਲਾਕਾਤ ਕਰਦਿਆਂ ਕਾਂਗਰਸ ਸੰਸਦ ਮੈਂਬਰ ਪੀ.ਐਲ. ਪੂਨੀਆ ਵਲੋਂ ਵੇਖੇ ਜਾਣ ਦੇ ਰਾਹੁਲ ਦੇ ਬਿਆਨ ਤੋਂ ਕੁੱਝ ਹੀ ਘੰਟਿਆਂ ਬਾਅਦ ਪੂਨਾਵਾਲਾ ਨੇ ਇਹ ਦੋਸ਼ ਲਾਇਆ ਹੈ।  

ਪੂਨਾਵਲਾ ਨੇ ਦਾਅਵਾ ਕੀਤਾ ਕਿ ਰਾਹੁਲ ਅਤੇ ਨੀਰਵ ਵਿਚਕਾਰ ਇਹ ਮੁਲਾਕਾਤ ਉਸ ਵੇਲੇ ਹੋਈ ਸੀ, ਜਦੋਂ ਭਗੋੜੇ ਕਾਰੋਬਾਰੀ ਮੇਹੁਲ ਚੌਕਸੀ ਅਤੇ ਉਸ ਦੇ ਭਾਣਜੇ ਨੀਰਵ ਨੂੰ ਕਰਜ਼ਾ ਦਿਤਾ ਜਾ ਰਿਹਾ ਸੀ। ਉਨ੍ਹਾਂ ਕਿਹਾ ਕਿ ਇਸ ਨੂੰ ਸਾਬਤ ਕਰਨ ਲਈ ਐਸ.ਪੀ.ਜੀ. ਕੋਲ ਰੀਕਾਰਡ ਹੋਣਗੇ। ਉਨ੍ਹਾਂ ਟਵੀਟ ਕੀਤਾ ਕਿ ਉਹ ਰਾਹੁਲ ਨੂੰ ਖੁੱਲ੍ਹੀ ਚੁਨੌਤੀ ਦਿੰਦੇ ਹਨ ਕਿ ਰਾਹੁਲ ਨੇ ਸਤੰਬਰ 2013 ਦੀ ਕਾਕਟੇਲ ਪਾਰਟੀ 'ਚ ਨੀਰਵ ਮੋਦੀ ਨਾਲ ਮਿਲਣ ਦੀ ਗੱਲ ਤੋਂ ਇਨਕਾਰ ਕਰਨ।

ਉਨ੍ਹਾਂ ਕਿਹਾ ਕਿ ਇੰਪੀਰੀਅਲ ਹੋਟਲ 'ਚ ਰਾਹੁਲ ਨੇ ਲੰਮਾ ਸਮਾਂ ਬਿਤਾਇਆ ਸੀ, ਜਦੋਂ ਮੇਹੁਲ ਚੌਕਸੀ ਅਤੇ ਨੀਰਵ ਮੋਦੀ ਨੂੰ ਕਰਜ਼ਾ ਦਿਤਾ ਜਾ ਰਿਹਾ ਸੀ। ਉਨ੍ਹਾਂ ਕਿਹਾ ਕਿ ਜੇਕਰ ਉਹ ਗ਼ਲਤ ਸਾਬਤ ਹੋਏ ਤਾਂ ਉਹ ਸਿਆਸਤ ਛੱਡ ਦੇਣਗੇ।  (ਪੀਟੀਆਈ)

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement