ਖ਼ਬਰਾਂ |

ਤਾਜ਼ਾ |

ਮਮਤਾ ਬੈਨਰਜੀ ਦੇ 20 ਬਾਗੀ ਸੰਸਦ ਮੈਂਬਰਾਂ 'ਚੋਂ 17 ਭਾਜਪਾ 'ਚ ਹੋਣਗੇ ਸ਼ਾਮਲ 

By : JAGDISH

Published : Sep 14, 2026, 4:29 pm IST
Updated : Sep 14, 2026, 4:29 pm IST
SHARE ARTICLE
17 of Mamata Banerjee's 20 rebel MPs to join BJP.
17 of Mamata Banerjee's 20 rebel MPs to join BJP.

ਯੂਸੁਫ਼ ਪਠਾਨ ਸਮੇਤ ਤਿੰਨ ਸੰਸਦ ਮੈਂਬਰ ਬਾਹਰੋਂ ਦੇਣਗੇ ਸਮਰਥਨ

ਕੋਲਕਾਤਾ : ਪੱਛਮੀ ਬੰਗਾਲ ਦੀ ਸਾਬਕਾ ਮੁੱਖ ਮੰਤਰੀ ਮਮਤਾ ਬੈਨਰਜੀ ਤੋਂ ਵੱਖ ਹੋਏ ਤ੍ਰਿਣਮੂਲ ਕਾਂਗਰਸ ਦੇ 20 ਬਾਗੀ ਸੰਸਦ ਮੈਂਬਰਾਂ ਵਿੱਚੋਂ 17 ਸੰਸਦ ਮੈਂਬਰ ਅਕਤੂਬਰ ਵਿੱਚ ਦੁਰਗਾ ਪੂਜਾ ਤੋਂ ਪਹਿਲਾਂ ਜਾਂ ਬਾਅਦ ਵਿੱਚ ਭਾਜਪਾ ਵਿੱਚ ਸ਼ਾਮਲ ਹੋਣਗੇ। ਕੂਚ ਬਿਹਾਰ ਤੋਂ ਸੰਸਦ ਮੈਂਬਰ ਜਗਦੀਸ਼ ਚੰਦਰ ਵਰਮਾ ਬਸੂਨੀਆ ਨੇ ਇਹ ਜਾਣਕਾਰੀ ਦਿੱਤੀ। ਬਸੂਨੀਆ ਅਨੁਸਾਰ ਦੋ-ਤਿਹਾਈ ਤੋਂ ਵੱਧ ਸੰਸਦ ਮੈਂਬਰਾਂ ਦੇ ਨਾਲ ਜਾਣ ਕਰਕੇ ਦਲ-ਬਦਲ ਕਾਨੂੰਨ ਲਾਗੂ ਨਹੀਂ ਹੋਵੇਗਾ। ਪੱਛਮੀ ਬੰਗਾਲ ਵਿੱਚ ਤ੍ਰਿਣਮੂਲ ਕਾਂਗਰਸ ਦੀ ਹਾਰ ਤੋਂ ਬਾਅਦ 14 ਜੂਨ ਨੂੰ ਬਾਗੀ ਸੰਸਦ ਮੈਂਬਰਾਂ ਨੇ ਮਮਤਾ ਦਾ ਸਾਥ ਛੱਡ ਦਿੱਤਾ ਸੀ। ਇਨ੍ਹਾਂ ਸੰਸਦ ਮੈਂਬਰਾਂ ਨੇ ਤ੍ਰਿਪੁਰਾ ਦੀ ਸਥਾਨਕ ਪਾਰਟੀ ਰਾਸ਼ਟਰਵਾਦੀ ਕਾਂਗਰਸ ਪਾਰਟੀ ਵਿੱਚ ਰਲੇਵਾਂ ਕੀਤਾ ਅਤੇ ਐਨ.ਡੀ.ਏ. ਨੂੰ ਸਮਰਥਨ ਦੇਣ ਦਾ ਐਲਾਨ ਕੀਤਾ। ਹੁਣ ਇਹ ਸੰਸਦ ਮੈਂਬਰ ਸਿੱਧੇ ਭਾਜਪਾ ਵਿੱਚ ਸ਼ਾਮਲ ਹੋਣਗੇ, ਜਦਕਿ ਤਿੰਨ ਸੰਸਦ ਮੈਂਬਰ ਅਬੂ ਤਾਹਿਰ ਖਾਨ, ਖਲੀਲੁਰ ਰਹਿਮਾਨ ਅਤੇ ਯੂਸੁਫ਼ ਪਠਾਨ ਭਾਜਪਾ ਵਿੱਚ ਸ਼ਾਮਲ ਹੋਏ ਬਿਨਾਂ ਬਾਹਰੋਂ ਐਨ.ਡੀ.ਏ. ਦਾ ਸਮਰਥਨ ਕਰਨਗੇ।

Location: India, West Bengal

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡਾ ਉਛਾਲ, ਜਾਣੋ ਅੱਜ ਦੇ ਨਵੇਂ ਰੇਟ

06 Nov 2026 2:11 PM

MLA ਅਮਨਦੀਪ ਅਰੋੜਾ ਦੇ ਘਰ 27 ਘੰਟਿਆਂ ਤੋਂ ED ਦੀ ਰੇਡ ਜਾਰੀ, ਕਈ ਥਾਵਾਂ 'ਤੇ ਛਾਪੇਮਾਰੀ!

05 Nov 2026 1:13 PM

ਗਿੱਲ ਰੋਡ 'ਤੇ ਦਰਦਨਾਕ ਹਾਦਸਾ, PRTC Bus ਦੇ ਟਾਇਰ ਹੇਠਾਂ ਆਉਣ ਨਾਲ ਨੌਜਵਾਨ ਦੀ ਮੌਤ

04 Nov 2026 2:53 PM

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ, ਕੀ ਹੁਣ ਖਰੀਦਦਾਰੀ ਕਰਨ ਦਾ ਸਹੀ ਸਮਾਂ ?

03 Nov 2026 2:58 PM

BJP Joining | ਜੌੜਾਮਾਜਰਾ, ਪਠਾਨਮਾਜਰਾ ਤੇ ਕੁੰਵਰ ਵਿਜੇ ਪ੍ਰਤਾਪ ਨੇ ਫੜਿਆ BJP ਦਾ ਪੱਲਾ, ਦਿੱਲੀ 'ਚ ਹੋਏ ਸ਼ਾਮਿਲ

02 Nov 2026 1:23 PM
Advertisement