40 ਦਿਨਾਂ ਦੀ ਪੈਰੋਲ 'ਤੇ ਫਿਰ ਜੇਲ੍ਹ ਤੋਂ ਬਾਹਰ ਆਏਗਾ ਸੌਦਾ ਸਾਧ 
Published : Oct 14, 2022, 12:36 pm IST
Updated : Oct 14, 2022, 12:36 pm IST
SHARE ARTICLE
 Sauda Sadh
Sauda Sadh

ਪੈਰੋਲ ਦੌਰਾਨ ਉਹ ਯੂਪੀ ਦੇ ਬਾਗਪਤ ਆਸ਼ਰਮ ਵਿਚ ਰਹੇਗਾ

 

ਕਰਨਾਲ - ਹਰਿਆਣਾ 'ਚ ਆਦਮਪੁਰ ਵਿਧਾਨ ਸਭਾ ਜ਼ਿਮਨੀ ਚੋਣ ਅਤੇ ਪੰਚਾਇਤੀ ਚੋਣਾਂ ਤੋਂ ਪਹਿਲਾਂ ਡੇਰਾ ਸੱਚਾ ਸੌਦਾ ਮੁਖੀ ਸੌਦਾ ਸਾਧ ਜੇਲ੍ਹ ਤੋਂ ਬਾਹਰ ਆ ਜਾਵੇਗਾ। ਸੌਦਾ ਸਾਧ ਦੀ 40 ਦਿਨਾਂ ਦੀ ਪੈਰੋਲ ਮਨਜ਼ੂਰ ਹੋ ਗਈ ਹੈ। ਪੈਰੋਲ ਦੌਰਾਨ ਉਹ ਯੂਪੀ ਦੇ ਬਾਗਪਤ ਆਸ਼ਰਮ ਵਿਚ ਰਹੇਗਾ। ਇਸ ਤੋਂ ਇਲਾਵਾ ਰਾਜਸਥਾਨ ਦੇ ਆਸ਼ਰਮ ਦਾ ਵਿਕਲਪ ਵੀ ਖੁੱਲ੍ਹਾ ਹੈ। ਹਾਲਾਂਕਿ ਸੌਦਾ ਸਾਧ ਸਿਰਸਾ ਆਸ਼ਰਮ ਆਉਣਾ ਚਾਹੁੰਦਾ ਸੀ ਪਰ ਸਰਕਾਰ ਇਸ ਲਈ ਰਾਜ਼ੀ ਨਹੀਂ ਹੋਈ। 

ਇਸ ਤੋਂ ਪਹਿਲਾਂ ਸੌਦਾ ਸਾਧ ਨੂੰ ਫਰਵਰੀ 2022 ਅਤੇ ਜੂਨ 2022 'ਚ ਪੈਰੋਲ ਮਿਲੀ ਸੀ। ਹੁਣ ਤੱਕ ਸੌਦਾ ਸਾਧ ਨੂੰ 51 ਦਿਨਾਂ ਦੀ ਛੁੱਟੀ ਮਿਲ ਚੁੱਕੀ ਹੈ। ਇਸ ਤੋਂ ਪਹਿਲਾਂ ਉਹ ਗੁਰੂਗ੍ਰਾਮ ਦੇ ਆਸ਼ਰਮ ਵਿਚ ਰਿਹਾ ਸੀ, ਫਿਰ ਉਹ ਯੂਪੀ ਦੇ ਬਾਗਪਤ ਵਿਚ 30 ਦਿਨਾਂ ਤੱਕ ਰਿਹਾ। ਇਸ ਦੌਰਾਨ ਸੌਦਾ ਸਾਧ ਨੇ ਆਪਣੇ ਸਤਿਸੰਗ ਦੀਆਂ ਵੀਡੀਓਜ਼ ਵੀ ਜਾਰੀ ਕੀਤੀਆਂ ਸਨ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement