ਮਾਣਹਾਨੀ ਕੇਸ 'ਚ ਰਾਹੁਲ ਗਾਂਧੀ ਨੂੰ ਰਾਹਤ, ਪਰ ਮਿਲੀ ਚਿਤਾਵਨੀ
Published : Nov 14, 2019, 1:06 pm IST
Updated : Nov 14, 2019, 1:06 pm IST
SHARE ARTICLE
rahul gandhi
rahul gandhi

ਸੁਪਰੀਮ ਕੋਰਟ ਨੇ ਵੀਰਵਾਰ ਨੂੰ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵਿਰੁੱਧ ਦਰਜ ਮਾਣਹਾਨੀ ਮਾਮਲੇ 'ਚ ਫੈਸਲਾ ਸੁਣਾਉਂਦੇ ਹੋਏ ਉਨ੍ਹਾਂ ਦੀ ਮੁਆਫ਼ੀ ...

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਵੀਰਵਾਰ ਨੂੰ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵਿਰੁੱਧ ਦਰਜ ਮਾਣਹਾਨੀ ਮਾਮਲੇ 'ਚ ਫੈਸਲਾ ਸੁਣਾਉਂਦੇ ਹੋਏ ਉਨ੍ਹਾਂ ਦੀ ਮੁਆਫ਼ੀ ਨੂੰ ਸਵੀਕਾਰ ਕਰ ਲਿਆ ਹੈ। ਇਸ ਦੇ ਨਾਲ ਹੀ ਕੋਰਟ ਨੇ ਸਾਫ਼ ਕਹਿ ਦਿੱਤਾ ਕਿ ਹੁਣ ਰਾਹੁਲ ਵਿਰੁੱਧ ਕੋਈ ਮਾਣਹਾਨੀ ਦਾ ਕੇਸ ਨਹੀਂ ਚੱਲੇਗਾ। ਆਪਣੇ ਫੈਸਲੇ 'ਚ ਸੁਪਰੀਮ ਕੋਰਟ ਨੇ ਕਿਹਾ ਕਿ ਸੰਵਿਧਾਨਕ ਅਹੁਦਿਆਂ 'ਤੇ ਬੈਠੇ ਲੋਕਾਂ ਨੂੰ ਸਾਵਧਾਨੀ ਨਾਲ ਬਿਆਨ ਦੇਣਾ ਚਾਹੀਦਾ ਹੈ। ਕੋਰਟ ਨੂੰ ਸਿਆਸੀ ਵਿਵਾਦ 'ਚ ਘਸੀਟਣਾ ਗਲਤ ਹੈ। ਰਾਹੁਲ ਗਾਂਧੀ ਨੇ ਮੁਆਫ਼ੀ ਮੰਗ ਲਈ ਸੀ, ਅਸੀਂ ਮੁਆਫ਼ੀ ਨੂੰ ਮਨਜ਼ੂਰ ਕਰ ਲਿਆ ਹੈ।

Rahul GandhiRahul Gandhi

ਭਵਿੱਖ 'ਚ ਅਜਿਹੇ ਮਾਮਲਿਆਂ 'ਤੇ ਸਾਵਧਾਨ ਰਹਿਣ ਲਈ ਕਿਹਾ
ਰਾਹੁਲ ਗਾਂਧੀ ਦੇ 'ਚੌਕੀਦਾਰ ਚੋਰ ਹੈ' ਬਿਆਨ 'ਤੇ ਭਾਜਪਾ ਦੀ ਸੰਸਦ ਮੈਂਬਰ ਮੀਨਾਕਸ਼ੀ ਲੇਖੀ ਨੇ ਸੁਪਰੀਮ ਕੋਰਟ 'ਚ ਮਾਣਹਾਨੀ ਪਟੀਸ਼ਨ ਦਾਖਲ ਕੀਤੀ ਸੀ। ਇਸ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਕੋਰਟ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਬਿਆਨ ਜਾਣਬੁੱਝ ਕੇ ਵਾਰ-ਵਾਰ ਦਿੱਤਾ ਸੀ। ਆਪਣੇ ਬਿਆਨ ਲਈ ਰਾਹੁਲ ਗਾਂਧੀ ਨੇ ਮੁਆਫ਼ੀ ਮੰਗ ਲਈ ਸੀ। ਰਾਹੁਲ ਦੀ ਮੁਆਫ਼ੀ ਨੂੰ ਮਨਜ਼ੂਰ ਕਰਦੇ ਹੋਏ ਕੋਰਟ ਨੇ ਕਿਹਾ ਕਿ ਭਵਿੱਖ 'ਚ ਅਜਿਹੇ ਮਾਮਲਿਆਂ 'ਚ ਲੋਕ ਸਾਵਧਾਨ ਰਹਿਣ।

Rahul GandhiRahul Gandhi

ਇਹ ਹੈ ਪੂਰਾ ਮਾਮਲਾ
ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵਿਰੁੱਧ ਦਾਇਰ ਅਪਰਾਧਕ ਮਾਣਹਾਨੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਫੈਸਲਾ ਸੁਣਾਇਆ। ਇਹ ਪਟੀਸ਼ਨ ਭਾਜਪਾ ਨੇਤਾ ਮੀਨਾਕਸ਼ੀ ਲੇਖੀ ਨੇ ਦਾਇਰ ਕੀਤੀ ਸੀ, ਜਿਸ 'ਚ ਦੋਸ਼ ਲਗਾਇਆ ਗਿਆ ਹੈ ਕਿ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਨਿਸ਼ਾਨਾ ਸਾਧਣ ਲਈ ਰਾਫੇਲ ਡੀਲ ਮਾਮਲੇ 'ਤੇ ਸੁਪਰੀਮ ਕੋਰਟ ਦੇ ਫੈਸਲੇ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਅਤੇ ਇਸ ਨਾਲ ਕੋਰਟ ਦੀ ਮਾਣਹਾਨੀ ਹੋਈ ਹੈ। ਇਸ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ ਰਾਹੁਲ ਗਾਂਧੀ ਦੀ ਮੁਆਫ਼ੀ ਨੂੰ ਮਨਜ਼ੂਰ ਕਰਦੇ ਹੋਏ ਮਾਣਹਾਨੀ ਕੇਸ ਨਾ ਚਲਾਉਣ ਦਾ ਆਦੇਸ਼ ਦਿੱਤਾ।


Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement