ਦੀਵਾਲੀ ਮੌਕੇ ਪੀਐਮ ਮੋਦੀ ਤੇ ਰਾਸ਼ਟਰਪਤੀ ਸਮੇਤ ਕਈ ਨੇਤਾਵਾਂ ਨੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ
Published : Nov 14, 2020, 9:02 am IST
Updated : Nov 14, 2020, 9:02 am IST
SHARE ARTICLE
PM Modi greets nation on Diwali
PM Modi greets nation on Diwali

ਲੋਕ ਸਭਾ ਸਪੀਕਰ ਓਮ ਬਿਰਲਾ ਨੇ ਵੀ ਦਿੱਤੀਆਂ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ

ਨਵੀਂ ਦਿੱਲੀ: ਕੋਰੋਨਾ ਵਾਇਰਸ ਸੰਕਟ ਦੌਰਾਨ ਦੇਸ਼ ਭਰ ਵਿਚ ਅੱਜ ਦੀਵਾਲੀ ਦਾ ਤਿਉਹਾਰ ਮਨਾਇਆ ਦਾ ਰਿਹਾ ਹੈ।  ਦੀਵਾਲੀ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਦੇਸ਼ ਵਾਸੀਆਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ।  

 PM ModiPM Modi

ਸ਼ਨੀਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਇਕ ਟਵੀਟ ਵਿਚ ਲਿਖਿਆ, “ਸਾਰੇ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ। ਇਹ ਤਿਉਹਾਰ ਹੋਰ ਜ਼ਿਆਦਾ ਉਜਾਲਾ ਅਤੇ ਖੁਸ਼ਹਾਲੀ ਲਿਆਵੇਗਾ। ਸਾਰੇ ਖੁਸ਼ਹਾਲ ਅਤੇ ਤੰਦਰੁਸਤ ਰਹਿਣ। ”

ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਸਰਹੱਦ ‘ਤੇ ਖੜ੍ਹੇ ਭਾਰਤੀ ਸੈਨਿਕਾਂ ਲਈ ਦੀਵਾ ਜਗਾਉਣ ਦੀ ਅਪੀਲ ਕੀਤੀ।  ਪ੍ਰਧਾਨ ਮੰਤਰੀ ਮੋਦੀ ਤੋਂ ਇਲਾਵਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਲੋਕ ਸਭਾ ਸਪੀਕਰ ਓਮ ਬਿਰਲਾ ਸਮੇਤ ਕਈ ਲੋਕਾਂ ਨੇ ਦੇਸ਼ ਵਾਸੀਆਂ ਨੂੰ ਦੀਵਾਲੀ ਦੀ ਵਧਾਈ ਦਿੱਤੀ ਹੈ।

ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਟਵੀਟ ਵਿਚ ਲਿਖਿਆ, “ਸਾਰਿਆਂ ਨੂੰ ਦੀਵਾਲੀ ਦੀ ਬਹੁਤ ਬਹੁਤ ਮੁਬਾਰਕਬਾਦ। ਦੇਵੀ ਲਕਸ਼ਮੀ ਅਤੇ ਗਣੇਸ਼ ਦੀ ਪੂਜਾ ਦਾ ਇਹ ਤਿਉਹਾਰ ਸਾਰਿਆਂ ਦੇ ਜੀਵਨ ਨੂੰ ਖੁਸ਼ੀਆਂ ਭਰਪੂਰ ਬਣਾਉਂਦਾ ਹੈ। ” 

Ram nath kovindRam nath kovind

ਉਹਨਾਂ ਕਿਹਾ, "ਇਹ ਤਿਉਹਾਰ ਸਾਨੂੰ ਮਾਨਵਤਾ ਦੀ ਸੇਵਾ ਵੱਲ ਅੱਗੇ ਵਧਣ ਲਈ ਪ੍ਰੇਰਿਤ ਕਰਦਾ ਹੈ। ਆਓ ਅਸੀਂ ਸੰਕਲਪ ਕਰੀਏ ਕਿ ਜਿਸ ਤਰਾਂ ਇਕ ਦੀਵਾ ਬਹੁਤ ਸਾਰੇ ਦੀਵੇ ਜਗਾ ਸਕਦਾ ਹੈ, ਉਸੇ ਤਰ੍ਹਾਂ ਅਸੀਂ ਸਮਾਜ ਦੇ ਗਰੀਬ, ਬੇਸਹਾਰਾ ਅਤੇ ਲੋੜਵੰਦ ਲੋਕਾਂ ਦੀ ਜਿੰਦਗੀ ਵਿਚ ਖੁਸ਼ੀਆਂ ਸਾਂਝੀਆਂ ਕਰਦਿਆਂ ਉਮੀਦ ਅਤੇ ਖੁਸ਼ਹਾਲੀ ਦਾ ਦੀਵਾ ਬਣੀਏ। ਦੀਵਾਲੀ ਸਵੱਛਤਾ ਦਾ ਵੀ ਤਿਉਹਾਰ ਹੈ। ਇਸ ਲਈ ਆਓ ਪ੍ਰਦੂਸ਼ਣ ਰਹਿਤ, ਵਾਤਾਵਰਣ ਪੱਖੀ ਅਤੇ ਸਵੱਛ ਦੀਵਾਲੀ ਮਨਾ ਕੇ ਕੁਦਰਤ ਦਾ ਸਨਮਾਨ ਕਰੀਏ। ” ਲੋਕ ਸਭਾ ਸਪੀਕਰ ਓਮ ਬਿਰਲਾ ਨੇ ਵੀ ਦੀਵਾਲੀ ਦੀ ਵਧਾਈ ਦਿੰਦਿਆਂ ਟਵੀਟ ਕੀਤਾ।  

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement