ਕਿਸਾਨਾਂ ਦੇ ਹੱਕ 'ਚ ਜੰਤਰ ਮੰਤਰ ਵਿਖੇ ਭੁੱਖ ਹੜਤਾਲ 'ਤੇ ਬੈਠੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ
Published : Dec 14, 2020, 10:09 am IST
Updated : Dec 14, 2020, 10:12 am IST
SHARE ARTICLE
farmer
farmer

ਉਨ੍ਹਾਂ ਦੀ ਇਹ ਭੁੱਖ ਹੜਤਾਲ ਅੱਜ ਸ਼ਾਮ ਤੱਕ ਜਾਰੀ ਰਹੇਗੀ।

ਸਿੰਘੂ ਬਾਰਡਰ- ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਦਾ ਧਰਨਾ 19ਵੇਂ  ਦਿਨ ਵਿੱਚ ਦਾਖ਼ਿਲ ਹੋ ਗਿਆ ਹੈ। ਇਸ ਦੇ ਨਾਲ ਹੀ ਸਰਕਾਰ ਠੱਸ ਤੋਂ ਮੱਸ ਹੁੰਦੀ ਨਜ਼ਰ ਨਹੀਂ ਆ ਰਹੀ। ਇਸ ਦੇ ਚਲਦੇ ਅੱਜ ਸੰਸਦ ਦਾ ਇਜਲਾਸ ਬੁਲਾਉਣ ਦੀ ਮੰਗ ਨੂੰ ਲੈ ਕੇ ਜੰਤਰ ਮੰਤਰ ਵਿਖੇ ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਰਵਨੀਤ ਸਿੰਘ ਬਿੱਟੂ ਅਤੇ ਜਸਬੀਰ ਸਿੰਘ ਡਿੰਪਾ ਨਾਲ ਮੌਜੂਦ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਵੀ  ਭੁੱਖ ਹੜਤਾਲ 'ਤੇ ਬੈਠ ਗਏ ਹਨ। 

farmer

ਉਨ੍ਹਾਂ ਦੀ ਇਹ ਭੁੱਖ ਹੜਤਾਲ ਅੱਜ ਸ਼ਾਮ ਤੱਕ ਜਾਰੀ ਰਹੇਗੀ। ਉਧਰ ਸੰਸਦ ਮੈਂਬਰਾਂ ਦਾ ਧਰਨਾ ਅੱਜ 7ਵੇਂ ਦਿਨ ਵੀ ਜਾਰੀ ਹੈ। ਜਿਕਰਯੋਗ ਹੈ ਕਿ ਕਿਸਾਨਾਂ ਦਾ ਇਹ ਵਰਤ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਚੱਲੇਗਾ। ਇਸ ਦੌਰਾਨ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ 'ਤੇ ਧਰਨੇ ਪ੍ਰਦਰਸ਼ਨ ਵੀ ਕੀਤੇ ਜਾਣਗੇ।

Farmers Protest

ਕਿਸਾਨ ਆਗੂ ਗੁਰਨਾਮ ਸਿੰਘ ਚੰਦੂਨੀ ਨੇ ਕਿਹਾ ਕਿ ਸੋਮਵਾਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਕੀਤੀ ਜਾਣ ਵਾਲੀ ਇਹ ਭੁੱਖ ਹੜਤਾਲ 14 ਦਸੰਬਰ ਤੋਂ ਅੰਦੋਲਨ ਨੂੰ ਹੋਰ ਤੇਜ਼ ਕਰਨ ਦੀ ਕਿਸਾਨਾਂ ਦੀ ਯੋਜਨਾ ਦਾ ਹਿੱਸਾ ਹੈ। ਸਿੰਘੂ ਸਰਹੱਦ 'ਤੇ ਪ੍ਰੈਸ ਕਾਨਫਰੰਸ ਦੌਰਾਨ ਚੰਦੂਨੀ ਨੇ ਕਿਹਾ ਕਿ ਕਿਸਾਨ ਨੇਤਾ ਆਪੋ ਆਪਣੇ ਸਥਾਨਾਂ 'ਤੇ ਭੁੱਖ ਹੜਤਾਲਾਂ 'ਤੇ ਜਾਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement