1975 ਦੀ ਐਮਰਜੈਂਸੀ ਨੂੰ ਪੂਰੀ ਤਰ੍ਹਾਂ ਗ਼ੈਰ ਸੰਵਿਧਾਨਕ ਐਲਾਣਨ ਲਈ ਪਟੀਸ਼ਨ ਉੱਤੇ ਕੇਂਦਰ ਨੂੰ ਨੋਟਿਸ
Published : Dec 14, 2020, 9:15 pm IST
Updated : Dec 14, 2020, 9:15 pm IST
SHARE ARTICLE
Inder gandhi
Inder gandhi

ਜਸਟਿਸ ਸੰਜੇ ਕਿਸ਼ਨ ਕੌਲ ਦੀ ਅਗਵਾਈ ਵਾਲੇ ਬੈਂਚ ਨੇ 94 ਸਾਲਾ ਬਜ਼ੁਰਗ ਔਰਤ ਦੀ ਅਪੀਲ ’ਤੇ ਸੁਣਵਾਈ ਕਰਨ ਲਈ ਸਹਿਮਤੀ ਪ੍ਰਗਟਾਈ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ 1975 ਅੰਦਰ ਦੇਸ਼ ਵਿਚ ਲਾਗੂ ਕੀਤੀ ਐਮਰਜੈਂਸੀ ਨੂੰ ਪੂਰੀ ਤਰ੍ਹਾਂ ਗ਼ੈਰ-ਸੰਵਿਧਾਨਕ ਐਲਾਣਨ ਲਈ ਦਾਇਰ ਪਟੀਸ਼ਨ ’ਤੇ ਸੋਮਵਾਰ ਨੂੰ ਕੇਂਦਰ ਨੂੰ ਇਕ ਨੋਟਿਸ ਜਾਰੀ ਕੀਤਾ। ਜਸਟਿਸ ਸੰਜੇ ਕਿਸ਼ਨ ਕੌਲ ਦੀ ਅਗਵਾਈ ਵਾਲੇ ਬੈਂਚ ਨੇ 94 ਸਾਲਾ ਬਜ਼ੁਰਗ ਔਰਤ ਦੀ ਅਪੀਲ ’ਤੇ ਸੁਣਵਾਈ ਕਰਨ ਲਈ ਸਹਿਮਤੀ ਪ੍ਰਗਟਾਈ ਅਤੇ ਕਿਹਾ ਕਿ ਉਹ ਇਸ ਪਹਿਲੂ ’ਤੇ ਵੀ ਵਿਚਾਰ ਕਰੇਗੀ ਕਿ 45 ਸਾਲਾਂ ਬਾਅਦ ਐਮਰਜੈਂਸੀ ਲਗਾਉਣ ਦੀ ਕਾਨੂੰਨਤਾ ’ਤੇ ਵਿਚਾਰ ਕਰਨਾ ਵਿਵਹਾਰਕ ਜਾਂ ਜ਼ਰੂਰੀ ਹੈ ਜਾਂ ਨਹੀਂ।

Indra gandhiIndra gandhiਬੈਂਚ ਨੇ ਕਿਹਾ ਕਿ ਸਾਨੂੰ ਮੁਸ਼ਕਲਾਂ ਹਨ। ਐਮਰਜੈਂਸੀ ਉਹ ਚੀਜ਼ ਹੈ ਜੋ ਨਹੀਂ ਹੋਣੀ ਚਾਹੀਦੀ ਸੀ। ਬਜ਼ੁਰਗ ਵੀਰਾ ਸਰੀਨ ਵਲੋਂ ਸੀਨੀਅਰ ਵਕੀਲ ਹਰੀਸ਼ ਸਾਲਵੇ ਨੇ ਦਲੀਲ ਦਿਤੀ ਕਿ ਐਮਰਜੈਂਸੀ ‘ਧੋਖਾ’ ਸੀ ਅਤੇ ਸੰਵਿਧਾਨ ’ਤੇ ਇਹ ਸਭ ਤੋਂ ਵੱਡਾ ਹਮਲਾ ਸੀ,ਕਿਉਂਕਿ ਮਹੀਨਿਆਂ ਤਕ ਮੌਲਿਕ ਅਧਿਕਾਰ ਮੁਅੱਤਲ ਕਰ ਦਿਤੇ ਗਏ ਹਨ।ਦੇਸ਼ ਵਿਚ 25 ਜੂਨ 1975 ਦੀ ਅੱਧੀ ਰਾਤ ਨੂੰ ਉਸ ਵੇਲੇ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਦੇਸ਼ ਵਿਚ ਐਮਰਜੈਂਸੀ ਦਾ ਐਲਾਨ ਕੀਤਾ ਸੀ। ਇਹ ਐਮਰਜੈਂਸੀ 1977 ਵਿਚ ਖ਼ਤਮ ਹੋਈ ਸੀ।

 

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement