ਦਿੱਲੀ ’ਚ 1 ਜਨਵਰੀ ਤੋਂ 450 ਮੈਡੀਕਲ ਟੈਸਟ ਹੋਣਗੇ ਮੁਫ਼ਤ, ਦੇਖੋ ਪੂਰੀ ਸੂਚੀ
Published : Dec 14, 2022, 3:56 pm IST
Updated : Dec 14, 2022, 3:56 pm IST
SHARE ARTICLE
450 Medical Tests Will be Free in Delhi From 1st Jan 2023
450 Medical Tests Will be Free in Delhi From 1st Jan 2023

ਦਿੱਲੀ ਸਰਕਾਰ ਇਸ ਸਮੇਂ 212 ਮੈਡੀਕਲ ਟੈਸਟ ਮੁਫ਼ਤ ਪ੍ਰਦਾਨ ਕਰਦੀ ਹੈ।


ਨਵੀਂ ਦਿੱਲੀ: ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਦਿੱਲੀ ਸਰਕਾਰ 1 ਜਨਵਰੀ ਤੋਂ ਅਪਣੇ ਹਸਪਤਾਲਾਂ ਤੇ ਸਿਹਤ ਕੇਂਦਰਾਂ ਵਿਚ 450 ਤਰ੍ਹਾਂ ਦੇ ਮੈਡੀਕਲ ਟੈਸਟ ਮੁਫ਼ਤ ਕਰਵਾਏਗੀ। ਦਿੱਲੀ ਸਰਕਾਰ ਇਸ ਸਮੇਂ 212 ਮੈਡੀਕਲ ਟੈਸਟ ਮੁਫ਼ਤ ਪ੍ਰਦਾਨ ਕਰਦੀ ਹੈ।

Photo

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹਸਪਤਾਲਾਂ ਤੇ ਮੁਹੱਲਾ ਕਲੀਨਿਕਾਂ ਵਿਚ 238 ਤੋਂ ਵਧ ਟੈਸਟਾਂ ਦੀ ਮੁਫ਼ਤ ਵਿਵਸਥਾ ਕਰਨ ਲਈ ਸਿਹਤ ਵਿਭਾਗ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿਤੀ ਹੈ। ਉਨ੍ਹਾਂ ਦਸਿਆ ਕਿ ਦਿੱਲੀ ਦੇ ਲੋਕਾਂ ਨੂੰ ਇਹ ਸਹੂਲਤ ਮਿਲੇਗੀ।

Photo

ਦਰਅਸਲ ’ਚ ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਫ਼ੈਸਲਾ ਕੀਤਾ ਹੈ ਕਿ 1 ਜਨਵਰੀ ਤੋਂ ਰਾਜਧਾਨੀ ਵਿਚ ਲੋਕਾਂ ਦੇ 450 ਤਰ੍ਹਾਂ ਦੇ ਮੈਡੀਕਲ ਟੈਸਟ ਮੁਫ਼ਤ ਕੀਤੇ ਜਾਣਗੇ। ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਸਾਰਿਆਂ ਨੂੰ ਮਿਆਰੀ ਸਿਖਿਆ ਅਤੇ ਬਿਹਤਰ ਇਲਾਜ ਮੁਹਈਆ ਕਰਵਾਉਣਾ ਦਿੱਲੀ ਸਰਕਾਰ ਦੀ ਤਰਜੀਹ ਹੈ। ਇਸ ਨੂੰ ਧਿਆਨ ’ਚ ਰੱਖਦੇ ਹੋਏ ਇਹ ਕਦਮ ਚੁਕਿਆ ਗਿਆ ਹੈ।  

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement