ਵਿਕਰਮਜੀਤ ਸਿੰਘ ਸਾਹਨੀ ਨੇ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਤਹਿਤ ਪੰਜਾਬ ਨੂੰ ਜਾਰੀ ਕੀਤੇ ਫੰਡਾਂ ’ਚ 92.5% ਦੀ ਗਿਰਾਵਟ ਦਾ ਮੁੱਦਾ ਉਠਾਇਆ
Published : Dec 14, 2022, 5:48 pm IST
Updated : Dec 14, 2022, 5:48 pm IST
SHARE ARTICLE
Vikramjit Singh Sahni raised the issue of 92.5% decline in funds released to Punjab under the Pradhan Mantri Kaushal Vikas Yojana.
Vikramjit Singh Sahni raised the issue of 92.5% decline in funds released to Punjab under the Pradhan Mantri Kaushal Vikas Yojana.

ਉਨ੍ਹਾਂ ਇਹ ਵੀ ਸਵਾਲ ਕੀਤਾ ਕਿ ਸਿਰਫ਼ ਪੰਜਾਬ ਲਈ ਹੀ ਫੰਡਾਂ ਵਿੱਚ ਅਚਾਨਕ ਗਿਰਾਵਟ ਕਿਉਂ ਆਈ ਹੈ

 

ਨਵੀਂ ਦਿੱਲੀ: ਰਾਜ ਸਭਾ ਵਿੱਚ ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਹੁਨਰ ਸਿਖਲਾਈ ਲਈ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਤਹਿਤ ਫੰਡਾਂ ਦੀ ਵੰਡ ਦਾ ਮੁੱਦਾ ਉਠਾਇਆ। ਉਨ੍ਹਾਂ ਇਹ ਵੀ ਸਵਾਲ ਕੀਤਾ ਕਿ ਸਿਰਫ਼ ਪੰਜਾਬ ਲਈ ਹੀ ਫੰਡਾਂ ਵਿੱਚ ਅਚਾਨਕ ਗਿਰਾਵਟ ਕਿਉਂ ਆਈ ਹੈ, ਜਿਸ ਤਹਿਤ ਵਿੱਤੀ ਸਾਲ 2018-19 ਦੇ ਬਜਟ ਵਿੱਚ 62.37 ਕਰੋੜ ਰੁਪਏ, 2019-20 ਵਿੱਚ 57.69 ਕਰੋੜ ਰੁਪਏ, 2020-21 ਵਿੱਚ 67.55 ਕਰੋੜ ਰੁਪਏ ਜਾਰੀ ਕੀਤੇ ਗਏ ਸਨ, ਜਦੋਂ ਕਿ 2021-22 ਵਿੱਚ ਸਿਰਫ 5.05 ਕਰੋੜ ਰੁਪਏ ਜਾਰੀ ਕੀਤੇ ਗਏ ਹਨ।

ਇਸ ਸਵਾਲ ਦੇ ਜਵਾਬ ਵਿੱਚ ਹੁਨਰ ਵਿਕਾਸ ਅਤੇ ਉੱਦਮਤਾ ਰਾਜ ਮੰਤਰੀ ਰਾਜੀਵ ਚੰਦਰਸ਼ੇਖਰ ਨੇ ਕਿਹਾ ਕਿ ਕਰੋਨਾ ਮਹਾਂਮਾਰੀ ਕਾਰਨ ਬਜਟ ਦੀ ਵੰਡ ਵਿੱਚ ਭਾਰੀ ਕਮੀ ਆਈ ਹੈ, ਜਿਸ ਦੌਰਾਨ ਹੁਨਰ ਵਿਕਾਸ ਕੇਂਦਰ ਨਹੀਂ ਚੱਲ ਰਹੇ ਸਨ ਅਤੇ ਵਿਦਿਆਰਥੀਆਂ ਦੀ ਹਾਜ਼ਰੀ ਵੀ ਬਹੁਤ ਘੱਟ ਸੀ। ਹਾਲਾਂਕਿ, ਮੰਤਰੀ ਨੇ ਮੌਜੂਦਾ ਵਿੱਤੀ ਸਾਲ ਵਿੱਚ ਫੰਡਾਂ ਦੀ ਵੰਡ ਅਤੇ ਹੁਨਰ ਸਿਖਲਾਈ ਲਈ ਪੀਐਮਕੇਵੀਵਾਈ 4 ਯੋਜਨਾ ਦੀ ਸ਼ੁਰੂਆਤ ਬਾਰੇ ਕੁਝ ਨਹੀਂ ਕਿਹਾ।
ਵਿਕਰਮਜੀਤ ਸਿੰਘ ਨੇ ਦੁਹਰਾਇਆ ਕਿ ਪੰਜਾਬ ਦੇ ਬਹੁਤੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਸਹੀ ਢੰਗ ਨਾਲ ਸੰਚਾਲਨ ਲਈ ਜਿਆਦਾ ਟੀਚੇ ਨਾ ਦਿਤੇ ਜਾਣ ਕਾਰਨ ਬਹੁਤ ਘੱਟ ਉਪਯੋਗ ਵਿਚ ਆਉਂਦੇ ਹਨ। ਅਸਲ ਵਿੱਚ ਇਨ੍ਹਾਂ ਹੁਨਰ ਕੇਂਦਰਾਂ ਵਿੱਚ ਹਾਜ਼ਰੀ ਬਹੁਤ ਘੱਟ ਹੈ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement