Delhi News : ਲਾਰੈਂਸ ਬਿਸ਼ਨੋਈ ਦਾ ਇਕ ਸ਼ਾਰਪ ਸ਼ੂਟਰ ਚੜ੍ਹਿਆ ਪੁਲਿਸ ਅੜਿੱਕੇ, ਵੱਡੀ ਮਾਤਰਾ ਵਿਚ ਹਥਿਆਰ ਵੀ ਕੀਤੇ ਬਰਾਮਦ

By : GAGANDEEP

Published : Dec 14, 2023, 2:17 pm IST
Updated : Dec 14, 2023, 2:17 pm IST
SHARE ARTICLE
A sharp shooter of Lawrence Bishnoi arrested in delhi News in punjabi
A sharp shooter of Lawrence Bishnoi arrested in delhi News in punjabi

Delhi News: ਪੰਜਾਬ ਦੇ ਸਾਬਕਾ ਵਿਧਾਇਕ ਦੀਪ ਮਲਹੋਤਰਾ ਦੇ ਘਰ ਤੇ ਫਾਇਰਿੰਗ ਮਾਮਲੇ ਚ ਸ਼ਾਮਲ ਸੀ ਇਹ ਸ਼ੂਟਰ

A sharp shooter of Lawrence Bishnoi arrested in delhi News in punjabi : ਪੰਜਾਬ ਦੇ ਸਾਬਕਾ ਵਿਧਾਇਕ ਦੀਪ ਮਲਹੋਤਰਾ ਦੇ ਦਿੱਲੀ ਸਥਿਤ ਘਰ 'ਤੇ ਗੋਲੀਆਂ ਚਲਾਉਣ ਵਾਲੇ ਗੋਲਡੀ ਬਰਾੜ ਤੇ ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ਾਰਪਸ਼ੂਟਰ ਨੂੰ ਕ੍ਰਾਈਮ ਬ੍ਰਾਂਚ ਨੇ ਗ੍ਰਿਫਤਾਰ ਕਰ ਲਿਆ ਹੈ। ਸ਼ਾਰਪ ਸ਼ੂਟਰ ਨੂੰ ਫੜਨ ਲਈ ਪੁਲਿਸ ਨੂੰ ਗੋਲੀ ਚਲਾਉਣੀ ਪਈ। ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਦੇ ਘਰ 'ਤੇ ਗੋਲੀਆਂ ਚਲਾਉਣ ਵਾਲੇ ਦੋ ਸ਼ਾਰਪ ਸ਼ੂਟਰਾਂ ਨੂੰ ਪੁਲਿਸ ਨੇ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਹੈ। ਦਿੱਲੀ ਪੁਲਿਸ ਨੇ ਤੀਜੇ ਸ਼ਾਰਪ ਸ਼ੂਟਰ ਕੋਲੋਂ ਦੋ ਜਿੰਦਾ ਕਾਰਤੂਸ ਅਤੇ ਇੱਕ ਪਿਸਤੌਲ  ਵੀ ਬਰਾਮਦ ਕੀਤਾ ਹੈ।

ਇਹ ਵੀ ਪੜ੍ਹੋ: Canada News: ਨਿੱਝਰ ਕਤਲ ਮਾਮਲੇ 'ਤੇ ਫਿਰ ਬੋਲੇ ਟਰੂਡੋ, ਕਿਹਾ- ਭਾਰਤ ਨੂੰ ਰੋਕਣਾ ਸੀ ਮਕਸਦ

ਦਰਅਸਲ, ਦੀਪ ਮਲਹੋਤਰਾ ਪੰਜਾਬ ਦਾ ਇਕ ਵੱਡਾ ਸ਼ਰਾਬ ਕਾਰੋਬਾਰੀ ਹੈ। ਉਨ੍ਹਾਂ ਦਾ ਘਰ ਦਿੱਲੀ ਦੇ ਪੰਜਾਬੀ ਬਾਗ ਇਲਾਕੇ ਵਿੱਚ ਹੈ। ਘਟਨਾ ਦਾ ਸੀ.ਸੀ.ਟੀ.ਵੀ. ਵੀ ਸਾਹਮਣੇ ਆਇਆ ਸੀ। ਜਿਸ 'ਚ ਸ਼ੂਟਰ ਘਰ 'ਤੇ ਗੋਲੀਆਂ ਚਲਾਉਂਦੇ ਨਜ਼ਰ ਆ ਰਹੇ ਸੀ। ਉਨ੍ਹਾਂ ਨੇ ਸਾਬਕਾ ਵਿਧਾਇਕ ਦੇ ਘਰ 'ਤੇ 5 ਵਾਰ ਫਾਇਰਿੰਗ ਕੀਤੀ। ਘਟਨਾ ਦੇ ਬਾਅਦ ਤੋਂ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ: Haryana News: ਅਮਰੀਕਾ ਭੇਜਣ ਦੇ ਨਾਂ 'ਤੇ ਨੌਜਵਾਨ ਤੋਂ ਠੱਗੇ 36 ਲੱਖ ਰੁਪਏ, ਹੋਰ ਮੁਲਕ ਲਿਜਾ ਬਣਾਇਆ ਬੰਦੀ, ਦਿਤੇ ਤਸੀਹੇ  

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement