BSF ਨੇ 2 ਡਰੱਗ ਤਸਕਰ ਕੀਤੇ ਕਾਬੂ, ਪਾਕਿਸਤਾਨੀ ਡਰੋਨ ਤੋਂ ਸੁੱਟੀ 30 ਕਰੋੜ ਦੀ ਹੈਰੋਇਨ ਬਰਾਮਦ
Published : Jan 15, 2023, 4:27 pm IST
Updated : Jan 15, 2023, 4:27 pm IST
SHARE ARTICLE
BSF arrested 2 drug smugglers, recovered heroin worth 30 crore dropped from Pakistani drone
BSF arrested 2 drug smugglers, recovered heroin worth 30 crore dropped from Pakistani drone

BSF ਜਵਾਨਾਂ ਨੇ ਪਾਕਿਸਤਾਨ ਤੋਂ ਡਰੋਨ ਜ਼ਰੀਏ ਸੁੱਟੇ ਗਏ ਨਸ਼ੀਲੇ ਪਦਾਰਥਾਂ ਨਾਲ ਭਰੇ 3 ਬੈਗ ਵੀ ਬਰਾਮਦ ਕੀਤੇ। 

 

ਨਵੀਂ ਦਿੱਲੀ - ਸਰਹੱਦ ਸੁਰੱਖਿਆ ਫੋਰਸ (BSF) ਨੇ ਸ਼੍ਰੀਗੰਗਾਨਗਰ ਸੈਕਟਰ ਨਾਲ ਲੱਗਦੀ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਡਰੱਗ ਤਸਕਰੀ ਦੀ ਕੋਸ਼ਿਸ਼ ਨੂੰ ਨਾਕਾਮ ਕੀਤਾ ਹੈ। BSF ਦੇ ਜਵਾਨਾਂ ਨੇ ਪੰਜਾਬ ਤੋਂ ਆਏ 2 ਤਸਕਰਾਂ ਨੂੰ ਗ੍ਰਿਫ਼ਤਾਰ ਕਰ ਕੇ ਕਰੀਬ 30 ਕਰੋੜ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਹੈ। ਇਹ ਹੈਰੋਇਨ ਡਰੋਨ ਜ਼ਰੀਏ ਪਾਕਿਸਤਾਨ ਤੋਂ ਭਾਰਤੀ ਖੇਤਰ ਵਿਚ ਸੁੱਟੀ ਗਈ ਸੀ। 

file photo 

 

BSF ਦੇ ਬੁਲਾਰੇ ਨੇ ਦੱਸਿਆ ਕਿ ਖੁਫੀਆ ਏਜੰਸੀ ਦੀ ਸੂਚਨਾ ਦੇ ਆਧਾਰ 'ਤੇ 14 ਅਤੇ 15 ਜਨਵਰੀ ਦੀ ਰਾਤ ਸ਼੍ਰੀਗੰਗਾਨਗਰ ਸੈਕਟਰ ਨਾਲ ਲੱਗਦੀ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਪੰਜਾਬ ਦੇ ਦੋ ਡਰੱਗ ਤਸਕਰਾਂ ਨੂੰ ਫੜ ਲਿਆ। BSF ਜਵਾਨਾਂ ਨੇ ਪਾਕਿਸਤਾਨ ਤੋਂ ਡਰੋਨ ਜ਼ਰੀਏ ਸੁੱਟੇ ਗਏ ਨਸ਼ੀਲੇ ਪਦਾਰਥਾਂ ਨਾਲ ਭਰੇ 3 ਬੈਗ ਵੀ ਬਰਾਮਦ ਕੀਤੇ। 

 

BSF ਨੇ ਦੱਸਿਆ ਕਿ ਬਰਾਮਦ ਹੈਰੋਇਨ ਦੀ ਕੌਮਾਂਤਰੀ ਬਜ਼ਾਰ ਵਿਚ ਕੀਮਤ ਤਕਰੀਬਨ 30 ਕਰੋੜ ਰੁਪਏ ਹੈ। ਜਾਣਕਾਰੀ ਮੁਤਾਬਕ ਪੰਜਾਬ ਤੋਂ ਕਾਰ 'ਚ ਸਵਾਰ ਹੋ ਕੇ ਆਏ 2 ਹੋਰ ਤਸਕਰਾਂ ਦੀ ਭਾਲ ਅਜੇ ਜਾਰੀ ਹੈ। ਇਸ ਕਾਰਵਾਈ 'ਚ ਇਕ ਕਾਰ ਨੂੰ ਵੀ ਜ਼ਬਤ ਕੀਤਾ ਗਿਆ ਹੈ। ਅੱਗੇ ਦੀ ਜਾਂਚ ਲਈ ਅਪਰਾਧੀਆਂ ਅਤੇ ਹੈਰੋਇਨ ਨੂੰ ਸਬੰਧਿਤ ਏਜੰਸੀਆਂ ਦੇ ਹਵਾਲੇ ਕਰ ਦਿੱਤਾ ਗਿਆ ਹੈ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement