Ludhiana News: ਲੁਧਿਆਣਾ 'ਚ ਚੱਲੀਆਂ ਗੋਲੀਆਂ, ਦੋ ਸਕੇ ਭਰਾ ਹੋਏ ਜ਼ਖ਼ਮੀ
Published : Jan 15, 2024, 3:41 pm IST
Updated : Jan 15, 2024, 3:58 pm IST
SHARE ARTICLE
Shots fired in Ludhiana, two brothers injured Ludhiana News in punjabi
Shots fired in Ludhiana, two brothers injured Ludhiana News in punjabi

Ludhiana News: ਝਗੜੇ ਦੇ ਰਾਜ਼ੀਨਾਮੇ ਲਈ ਗਏ ਸਨ

Shots fired in Ludhiana, two brothers injured Ludhiana News in punjabi : ਲੁਧਿਆਣਾ ਦੇ ਡਾਬਾ ਰੋਡ 'ਤੇ ਦੋ ਧਿਰਾਂ ਵਿਚਾਲੇ ਗੈਂਗਵਾਰ ਹੋ ਗਈ ਹੈ। ਦੋਵਾਂ ਪਾਸਿਆਂ ਤੋਂ ਹੋਈ ਗੋਲੀਬਾਰੀ ਵਿਚ ਦੋ ਸਕੇ ਭਰਾ ਗੋਲੀਆਂ ਲੱਗਣ ਨਾਲ ਜ਼ਖ਼ਮੀ ਹੋ ਗਏ। ਜਿਨ੍ਹਾਂ ਦੀ ਪਛਾਣ ਰਣਵੀਰ ਸਿੰਘ ਅਤੇ ਮਨਿੰਦਰ ਸਿੰਘ ਵਜੋਂ ਹੋਈ ਹੈ। ਮੁੱਢਲੀ ਜਾਣਕਾਰੀ ਅਨੁਸਾਰ ਦੋਵੇਂ ਧਿਰਾਂ ਪਹਿਲਾਂ ਹੋਈ ਲੜਾਈ ਸਬੰਧੀ ਸਮਝੌਤੇ ਨੂੰ ਲੈ ਕੇ ਸੋਮਵਾਰ ਸਵੇਰੇ ਜੈਨ ਕਲੋਨੀ ਪੱਟੀ ਵਿਖੇ ਪੁੱਜੀਆਂ ਸਨ।

ਇਹ ਵੀ ਪੜ੍ਹੋ: Amit Shah News: ਅਮਿਤ ਸ਼ਾਹ 'ਤੇ ਟੁੱਟਿਆਂ ਦੁੱਖਾਂ ਦਾ ਪਹਾੜ, ਲਾਡਲੀ ਭੈਣ ਦੀ ਹੋਈ ਮੌਤ  

ਇਸ ਦੌਰਾਨ ਕਿਸੇ ਗੱਲ ਨੂੰ ਲੈ ਕੇ ਦੋਵਾਂ ਧਿਰਾਂ ਵਿੱਚ ਤਕਰਾਰ ਹੋ ਗਈ। ਇੱਕ ਧਿਰ ਨੇ ਪਿਸਤੌਲ ਕੱਢ ਕੇ ਗੋਲੀ ਚਲਾ ਦਿੱਤੀ। ਗੋਲੀ ਲੱਗਣ ਕਾਰਨ ਦੂਜੀ ਧਿਰ ਦੇ ਦੋ ਵਿਅਕਤੀ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ: Jalandhar News: ਤਲਾਸ਼ੀ ਦੌਰਾਨ ਪੁਲਿਸ ਅੜਿੱਕੇ ਆਇਆ ਨਸ਼ਾ ਤਸਕਰ, ਕਾਰ ਦੇ ਡੈਸ਼ਬੋਰਡ ਵਿਚ ਲੁਕੋਇਆ ਸੀ ਨਸ਼ਾ

ਜ਼ਖ਼ਮੀ ਦੇ ਪਿਤਾ ਬੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਘਰੋਂ ਸੂਚਨਾ ਮਿਲੀ ਕਿ ਗੋਲੀਬਾਰੀ ਹੋਈ ਹੈ। ਉਨ੍ਹਾਂ ਦੇ ਵੱਡੇ ਬੇਟੇ ਮਨਿੰਦਰ ਅਤੇ ਛੋਟੇ ਰਣਵੀਰ ਦੋਵਾਂ ਨੂੰ ਗੋਲੀ ਲੱਗੀ ਹੈ। ਤੇਜ਼ਧਾਰ ਹਥਿਆਰਾਂ ਨਾਲ ਵੀ ਹਮਲੇ ਕੀਤੇ ਗਏ। ਮੁਲਜ਼ਮ ਹਰਸ਼ ਮਹਾਜਨ ਨੇ ਪਹਿਲਾਂ ਹੀ ਯੋਜਨਾ ਬਣਾ ਲਈ ਸੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਜ਼ਖ਼ਮੀ ਦੇ ਦੋਸਤ ਇੰਦਰਜੀਤ ਨੇ ਦੱਸਿਆ ਕਿ ਉਨ੍ਹਾਂ ਨੂੰ ਗੱਲਬਾਤ ਲਈ ਬੁਲਾਇਆ ਗਿਆ ਸੀ ਪਰ ਦੂਸਰਾ ਪੱਖ ਪਹਿਲਾਂ ਹੀ ਹਮਲਾ ਕਰਨ ਦੀ ਤਿਆਰੀ ਕਰ ਰਿਹਾ ਸੀ। ਜਦੋਂ ਉਨ੍ਹਾਂ ਕਿਹਾ ਕਿ ਉਹ ਗੱਲਬਾਤ ਨਹੀਂ ਕਰਨਗੇ ਅਤੇ ਚਲੇ ਗਏ ਤਾਂ ਗੋਲੀਬਾਰੀ ਕੀਤੀ ਗਈ। 5 ਤੋਂ 6 ਰਾਊਂਡ ਫਾਇਰ ਕੀਤੇ ਗਏ। ਰਣਬੀਰ ਦੀ ਛਾਤੀ 'ਤੇ ਗੋਲੀ ਲੱਗੀ ਜਦਕਿ ਮਨਿੰਦਰ ਦੀ ਬਾਂਹ ਅਤੇ ਲੱਤ 'ਤੇ ਗੋਲੀ ਲੱਗੀ ਹੈ।

(For more Punjabi news apart from Amit Shah's sister death News in punjabi, stay tuned to Rozana Spokesman)

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement