Delhi News : ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਨਵੀਂ ਦਿੱਲੀ ਵਿਧਾਨ ਸਭਾ ਹਲਕੇ ਤੋਂ ਦਾਖ਼ਲ ਕੀਤਾ ਆਪਣਾ ਨਾਮਜ਼ਦਗੀ ਪੱਤਰ

By : BALJINDERK

Published : Jan 15, 2025, 2:57 pm IST
Updated : Jan 15, 2025, 2:57 pm IST
SHARE ARTICLE
ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਨਵੀਂ ਦਿੱਲੀ ਵਿਧਾਨ ਸਭਾ ਹਲਕੇ ਤੋਂ ਦਾਖ਼ਲ ਕੀਤਾ ਆਪਣਾ ਨਾਮਜ਼ਦਗੀ ਪੱਤਰ
ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਨਵੀਂ ਦਿੱਲੀ ਵਿਧਾਨ ਸਭਾ ਹਲਕੇ ਤੋਂ ਦਾਖ਼ਲ ਕੀਤਾ ਆਪਣਾ ਨਾਮਜ਼ਦਗੀ ਪੱਤਰ

Delhi News : ਇਸ ਦੌਰਾਨ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਤੋਂ ਇਲਾਵਾ ਕਈ ਸਮਰਥਕ ਉਨ੍ਹਾਂ ਨਾਲ ਮੌਜੂਦ ਸਨ

Delhi News in Punjabi : ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਨਵੀਂ ਦਿੱਲੀ ਵਿਧਾਨ ਸਭਾ ਹਲਕੇ ਤੋਂ ਆਪਣੀ ਨਾਮਜ਼ਦਗੀ ਪੱਤਰ ਦਾਖਲ ਕਰਵਾ ਦਿੱਤਾ। ਇਸ ਦੌਰਾਨ ਉਹਨਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਤੋਂ ਇਲਾਵਾ ਕਈ ਸਮਰਥਕ ਉਨ੍ਹਾਂ ਨਾਲ ਮੌਜੂਦ ਸਨ।

ਉਨ੍ਹਾਂ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਤੋਂ ਬਾਅਦ ਕੇਜਰੀਵਾਲ ਨੇ ਲੋਕਾਂ ਨੂੰ ਕੰਮ ਕਰਨ ਵਾਲੀ ਪਾਰਟੀ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਇੱਕ ਪਾਸੇ ਵਰਕਿੰਗ ਪਾਰਟੀ ਹੈ ਅਤੇ ਦੂਜੇ ਪਾਸੇ ਗਾਲਾਂ ਕੱਢਣ ਵਾਲੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਅਸੀਂ ਪਿਛਲੇ ਦਸ ਸਾਲਾਂ ਦੇ ਆਪਣੇ ਕੰਮ ਅਤੇ ਅਗਲੇ ਪੰਜ ਸਾਲਾਂ ਵਿੱਚ ਕੀ ਕਰਾਂਗੇ, ਦੇ ਆਧਾਰ 'ਤੇ ਚੋਣਾਂ ਲੜ ਰਹੇ ਹਾਂ। 

ਨਾਮਜ਼ਦਗੀ ਲਈ ਰਵਾਨਾ ਹੋਣ ਤੋਂ ਪਹਿਲਾਂ ਕੇਜਰੀਵਾਲ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਹ ਨਵੀਂ ਦਿੱਲੀ ਵਿਧਾਨ ਸਭਾ ਸੀਟ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਜਾ ਰਹੇ ਹਨ। ਇਸ ਦੌਰਾਨ ਦਿੱਲੀ ਦੇ ਹਰ ਕੋਨੇ ਤੋਂ ਮਾਵਾਂ ਅਤੇ ਭੈਣਾਂ ਇੱਥੇ ਇਕੱਠੀਆਂ ਹੋਈਆਂ ਹਨ। ਇਹ ਸਾਰੇ ਮੇਰੇ ਨਾਲ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਜਾਣਗੇ। ਉਨ੍ਹਾਂ ਕਿਹਾ ਕਿ ਹਰ ਕੋਈ ਜਿੱਥੇ ਵੀ ਹੋਵੇ, ਆਪਣੀਆਂ ਸ਼ੁਭਕਾਮਨਾਵਾਂ ਅਤੇ ਆਸ਼ੀਰਵਾਦ ਮੈਨੂੰ ਉਥੋਂ ਹੀ ਭੇਜਣ ਤਾਂ ਜੋ ਇਸ ਵਾਰ ਵੀ ਇਤਿਹਾਸਕ ਜਿੱਤ ਪ੍ਰਾਪਤ ਹੋਵੇ। ਇਸ ਤੋਂ ਬਾਅਦ ਉਹ ਜ਼ਿਲ੍ਹਾ ਮੈਜਿਸਟਰੇਟ ਦੇ ਦਫ਼ਤਰ ਗਏ ਅਤੇ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ।

1

ਦੱਸਣਾ ਬਣਦਾ ਹੈ ਕਿ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਸਾਰੀਆਂ 70 ਸੀਟਾਂ ਲਈ ਵੋਟਿੰਗ 5 ਫਰਵਰੀ ਨੂੰ ਇੱਕ ਪੜਾਅ ’ਚ ਹੋਵੇਗੀ, ਜਦੋਂ ਕਿ ਨਤੀਜੇ 8 ਫਰਵਰੀ ਨੂੰ ਐਲਾਨੇ ਜਾਣਗੇ। ਆਮ ਆਦਮੀ ਪਾਰਟੀ ਦੇ ਸੋਸ਼ਲ ਮੀਡੀਆ ਹੈਂਡਲ ਤੋਂ ਕੀਤੀ ਗਈ ਇੱਕ ਪੋਸਟ ’ਚ ਕਿਹਾ ਗਿਆ, "ਦਿੱਲੀ ਦੀਆਂ ਮਾਵਾਂ ਅਤੇ ਭੈਣਾਂ ਦੇ ਨਾਲ, ਅਰਵਿੰਦ ਕੇਜਰੀਵਾਲ ਨੇ ਨਵੀਂ ਦਿੱਲੀ ਵਿਧਾਨ ਸਭਾ ਸੀਟ ਤੋਂ ਆਪਣੀ ਨਾਮਜ਼ਦਗੀ ਦਾਖ਼ਲ ਕੀਤੀ ਹੈ। ਅਸੀਂ ਪਹਿਲਾਂ ਵੀ ਮਾਵਾਂ ਅਤੇ ਭੈਣਾਂ ਲਈ ਕੰਮ ਕਰਦੇ ਰਹੇ ਹਾਂ ਅਤੇ ਭਵਿੱਖ ੦’ਚ ਵੀ ਕਰਦੇ ਰਹਾਂਗੇ। ਭਾਜਪਾ ਆਮ ਆਦਮੀ ਪਾਰਟੀ ਅਤੇ ਸਾਡੇ ਨੇਤਾਵਾਂ ਵਿਰੁੱਧ ਕਿੰਨੀ ਵੀ ਸਾਜ਼ਿਸ਼ ਕਿਉਂ ਨਾ ਰਚੇ, ਦਿੱਲੀ ਦੇ ਲੋਕ ਕੇਜਰੀਵਾਲ ਨੂੰ ਦੁਬਾਰਾ ਲਿਆਉਣ ਵਾਲੇ ਹਨ।''

(For more news apart from Arvind Kejriwal filed his nomination paper from New Delhi assembly constituency News in Punjabi, stay tuned to Rozana Spokesman)


 

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement