ਦਿੱਲੀ ਬਾਰਡਰ ’ਤੇ ਪਹੁੰਚੇ ਮੱਧ ਪ੍ਰਦੇਸ਼ ਦੇ ਵਿਦਿਆਰਥੀ ਕਿਸਾਨਾਂ ਨੂੰ ਕਰ ਰਹੇ ਹਨ ਲਾਮਬੰਦ
Published : Feb 15, 2021, 4:52 pm IST
Updated : Feb 15, 2021, 5:42 pm IST
SHARE ARTICLE
Farmer protest
Farmer protest

ਕਿਹਾ ਕਿ ਪੂਰੀ ਦੁਨੀਆਂ ਜਾਣਦੀ ਹੈ ਕਿ ਕੇਂਦਰ ਸਰਕਾਰ ਨੇ ਜਿਹੜੇ ਕਾਲੇ ਕਾਨੂੰਨ ਬਣਾਏ ਹਨ ਉਹ ਕਿਸਾਨ ਵਿਰੋਧੀ ਅਤੇ ਕਾਰਪੋਰੇਟ ਪੱਖੀ ਹਨ ।

ਨਵੀਂ ਦਿੱਲੀ (ਅਰਪਨ ਕੌਰ) :  ਮੱਧ ਪ੍ਰਦੇਸ਼ ਤੋਂ ਦਿੱਲੀ ਬਾਰਡਰ ‘ਤੇ ਪਹੁੰਚੇ ਵਿਦਿਆਰਥੀ ਕਿਸਾਨਾਂ ਨੂੰ ਖੇਤੀਬਾੜੀ ਕਾਨੂੰਨਾਂ ਦੇ ਖ਼ਿਲਾਫ਼ ਲਾਮਬੰਦ ਕਰ ਰਹੇ ਹਨ। ਇਸ ਮੌਕੇ ਉਨ੍ਹਾਂ ਸਪੋਕਸਮੈਨ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਪੂਰੀ ਦੁਨੀਆਂ ਜਾਣਦੀ ਹੈ ਕਿ ਕੇਂਦਰ ਸਰਕਾਰ ਨੇ ਜਿਹੜੇ ਕਾਲੇ ਕਾਨੂੰਨ ਬਣਾਏ ਹਨ ਉਹ ਕਿਸਾਨ ਵਿਰੋਧੀ ਅਤੇ ਕਾਰਪੋਰੇਟ ਪੱਖੀ ਹਨ । ਕਿਸਾਨਾਂ ਦੀਆਂ ਜ਼ਮੀਨਾਂ ਨੂੰ ਖੋਹ ਕੇ ਕਾਰਪੋਰੇਟ ਘਰਾਣਿਆਂ ਨੂੰ ਦੇਣ ਦੀ ਕੋਝੀ ਚਾਲ ਹੈ । ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਾਲੇ ਕਾਨੂੰਨਾਂ ਨੂੰ ਵਾਪਸ ਲਵੇ ਇਹੀ ਦੇਸ਼ ਦੇ ਹਿੱਤ ਵਿਚ ਹੈ ।

photophotoਨੌਜਵਾਨਾਂ ਨੇ ਕਿਹਾ ਕਿ ਅਸੀਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਤੌਰ ‘ਤੇ ਪਰਚੇ ਛਾਪਵਾ ਕੇ ਲਿਆਂਦੇ ਹਨ ਤਾਂ ਜੋ ਇਹ ਪਰਚੇ ਕਿਸਾਨਾਂ ਵਿੱਚ ਵੰਡ ਕੇ ਕਿਸਾਨੀ ਸੰਘਰਸ਼ ਦੇ ਖਿਲਾਫ ਕੀਤੇ ਜਾ ਰਹੇ ਕੂੜ ਪ੍ਰਚਾਰ ਨੂੰ ਠੱਲ੍ਹ ਪਾਈ ਜਾ ਸਕੀ। ਵਿਦਿਆਰਥੀਆਂ ਨੇ ਕਿਹਾ ਕਿ ਕਿਸਾਨੀ ਅੰਦੋਲਨ ਵਿੱਚ ਕਿਸਾਨਾਂ ਦਾ ਸਾਥ ਦੇਣ ਲਈ ਅਸੀਂ ਵਿਸ਼ੇਸ਼ ਤੌਰ ਤੇ ਮੱਧ ਪ੍ਰਦੇਸ਼ ਤੋਂ ਪਹੁੰਚੇ ਹਾਂ । ਉਨ੍ਹਾਂ ਕਿਹਾ ਕਿ ਜਦੋਂ ਤੱਕ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਲਈ ਸੰਘਰਸ਼ ਚੱਲਦਾ ਰਹੇਗਾ ਉਸ ਸਮੇਂ ਤਕ ਅਸੀਂ ਆਪਣੇ ਕਾਲਜ ਯੂਨੀਵਰਸਿਟੀਆਂ ਵਿਚ ਨਹੀਂ ਜਾਵਾਂਗੇ । ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਕਾਲੇ ਕਾਨੂੰਨ ਇਕੱਲੇ ਕਿਸਾਨ ਵਿਰੋਧੀ ਹੀ ਨਹੀਂ ਸਮੁੱਚੇ ਦੇਸ਼ ਵਿਰੋਧੀ ਵੀ ਹਨ । 

photophotoਵਿਦਿਆਰਥੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਤੇ ਦੋਸ਼ ਲਾ ਰਹੀ ਹੈ ਕਿ ਉਨ੍ਹਾਂ ਨੂੰ ਗੁੰਮਰਾਹ ਕਰ ਕੇ ਧਰਨੇ ਵਿੱਚ ਲਿਆਂਦਾ ਗਿਆ ਹੈ,  ਵਿਦਿਆਰਥੀਆਂ ਨੇ ਕਿਹਾ ਜੋ ਕਿਸਾਨ ਦੇਸ਼ ਲਈ ਅੰਨ ਉਗਾਉਂਦਾ ਹੈ ਉਸ ਨੂੰ ਕੋਈ ਗੁੰਮਰਾਹ ਨਹੀਂ ਕਰ ਸਕਦਾ , ਫਿਰ ਦਿੱਲੀ ਬਾਰਡਰ ‘ਤੇ ਬੈਠੇ ਕਿਸਾਨ ਸਾਰੇ ਕਿਵੇ ਗੁੰਮਰਾਹ  ਹੋ ਸਕਦੇ ਹਨ । ਉਨ੍ਹਾਂ ਕਿਹਾ ਕਿ ਕਿਸਾਨ ਦੇਸ਼ ਦਾ ਢਿੱਡ ਭਰਦਾ ਹੈ ਅਤੇ ਜੋ ਪੂਰੇ ਦੇਸ਼ ਦਾ ਢਿੱਡ ਭਰਦਾ ਹੈ , ਅੱਜ ਦਿੱਲੀ ਦੀਆਂ ਸਰਹੱਦਾਂ ‘ਤੇ ਸੰਘਰਸ਼ ਕਰ ਰਿਹਾ ਹੈ , ਕੇਂਦਰ ਸਰਕਾਰ ਕਿਸਾਨੀ ਸੰਘਰਸ਼ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ । 

photophotoਵਿਦਿਆਰਥੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਦੀ ਖ਼ਿਲਾਫ਼ ਹੁਣ ਦੇਸ਼ ਦਾ ਬੱਚਾ, ਬੁੱਢਾ , ਔਰਤਾਂ ਅਤੇ ਨੌਜਵਾਨ ਸਭ ਲੋਕ ਜਾਗਰੂਕ ਹੋ ਚੁੱਕੇ ਹਨ । ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਕਿਸਾਨਾਂ ਵਿਰੁੱਧ ਬਣਾਏ ਗਏ ਕਾਨੂੰਨਾਂ ਨੂੰ ਰੱਦ ਕਰਕੇ ਕਿਸਾਨਾਂ ਨਾਲ ਇਨਸਾਫ ਕਰੇ ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement