ਪੰਜਾਬ ਸਰਕਾਰ ‘ਤੇ ਵਰ੍ਹੇ ਕਿਸਾਨ ਕਿਹਾ,ਵਾਅਦੇ ਕਰਕੇ ਸੱਤਾ 'ਚ ਆਈ ਕੈਪਟਨ ਸਰਕਾਰ ਨੇ ਕੱਢਿਆ ਕਚੂੰਬਰ
Published : Mar 15, 2021, 3:36 pm IST
Updated : Mar 15, 2021, 3:36 pm IST
SHARE ARTICLE
Punjabi Farmers
Punjabi Farmers

ਦੱਸਿਆ ਕਿ ਕੈਪਟਨ ਸਰਕਾਰ ਨੇ ਚੋਣਾਂ ਦੌਰਾਨ ਪੰਜਾਬੀਆਂ ਨਾਲ ਸੈਂਕੜੇ ਵਾਅਦੇ ਕੀਤੇ ਪਰ ਸੱਤਾ ਵਿੱਚ ਆਉਣ ਤੋਂ ਬਾਅਦ ਕੈਪਟਨ ਸਰਕਾਰ ਵਲੋਂ ਕੀਤੇ ਵਾਅਦੇ ਵਫ਼ਾ ਨਹੀਂ ਹੋਏ।

ਨਵੀਂ ਦਿੱਲੀ , ਚਰਨਜੀਤ ਸਿੰਘ ਸੁਰਖ਼ਾਬ : ਵੱਡੇ ਵੱਡੇ ਵਾਅਦੇ ਕਰਕੇ ਸੱਤਾ ‘ਚ ਆਈ ਕੈਪਟਨ ਸਰਕਾਰ ਨੇ ਪੰਜਾਬੀਆਂ ਨੂੰ ਨਿਰਾਸ਼ ਕੀਤਾ ਹੈ। ਸਪੋਕਸਮੈਨ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਸਾਨਾਂ ਨੇ ਦੱਸਿਆ ਕਿ ਕੈਪਟਨ ਸਰਕਾਰ ਨੇ ਚੋਣਾਂ ਦੌਰਾਨ ਪੰਜਾਬੀਆਂ ਨਾਲ ਸੈਂਕੜੇ ਵਾਅਦੇ ਕੀਤੇ ਪਰ ਸੱਤਾ ਵਿੱਚ ਆਉਣ ਤੋਂ ਬਾਅਦ ਕੈਪਟਨ ਸਰਕਾਰ ਵਲੋਂ ਕੀਤੇ ਵਾਅਦੇ ਵਫ਼ਾ ਨਹੀਂ ਹੋਏ।   

farmerfarmerਕਿਸਾਨਾਂ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਪੰਜਾਬ ਦੇ ਨੌਜਵਾਨਾਂ ਨਾਲ ਵਾਅਦਾ ਕੀਤਾ ਸੀ ਕਿ ਸੱਤਾ ਵਿੱਚ ਆਉਣ ਉਪਰੰਤ ਪੰਜਾਬ ਦੇ ਘਰ ਘਰ  ਨੌਕਰੀ ਦਿੱਤੀ ਜਾਵੇਗੀ , ਉਨ੍ਹਾਂ ਕਿਹਾ ਕਿ ਚਾਰ ਸਾਲ ਦਾ ਸਮਾਂ ਬੀਤਣ ਵਾਲਾ ਹੈ ਅਜੇ ਤੱਕ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਨਸੀਬ ਨਹੀਂ ਹੋਇਆ । ਪੰਜਾਬ ਦਾ ਕਿਸਾਨ ਰੁਜ਼ਗਾਰ ਪ੍ਰਾਪਤੀ ਲਈ ਧੱਕੇ ਖਾ ਰਹੇ ਹਨ।

farmerfarmerਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਸੱਤਾ ਵਿੱਚ ਆਉਣ ਉਪਰੰਤ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲ ਬਣਾਇਆ ਜਾਵੇਗਾ । ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਸਮਾਰਟ ਬਣਾਉਣ ਦਾ ਵਾਅਦਾ ਕੀਤਾ ਅਜੇ ਤੱਕ ਵਫ਼ਾ ਨਹੀਂ ਹੋਇਆ । ਪੰਜਾਬ ਦੇ ਸਰਕਾਰੀ ਸਕੂਲਾਂ ਦੇ ਬੱਚੇ ਅਧਿਆਪਕਾਂ ਨੂੰ ਤਰਸ ਰਹੇ ਹਨ ।

farmerfarmerਕਿਸਾਨਾਂ ਨੇ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਕਿਸਾਨਾਂ ਦੇ ਸਮੁੱਚੇ ਕਰਜ਼ੇ ਨੂੰ ਮੁਆਫ ਕਰਨ ਦਾ ਵਾਅਦਾ ਕੀਤਾ ਸੀ । ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਕੁਝ ਕੁ ਧਨੀ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰ ਦਿੱਤੇ ਹਨ , ਲੋੜਵੰਦ ਕਿਸਾਨਾਂ ਦਾ ਕਰਜ਼ਾ ਮੁਆਫ਼ ਨਹੀਂ ਕੀਤਾ ਗਿਆ । ਪੰਜਾਬ ਦਾ ਕਿਸਾਨ ਖੁਦਕੁਸ਼ੀਆਂ ਕਰ ਰਿਹਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement