ਕੋਰੋਨਾ ਦੇ ਵਧਦੇ ਮਾਮਲਿਆਂ ’ਤੇ ਰਾਹੁਲ ਗਾਂਧੀ ਦਾ ਬਿਆਨ, ‘ਮੈਂ ਪਹਿਲਾਂ ਹੀ ਸਾਵਧਾਨ ਕੀਤਾ ਸੀ’
Published : Mar 15, 2021, 11:50 am IST
Updated : Mar 15, 2021, 11:50 am IST
SHARE ARTICLE
Rahul Gandhi
Rahul Gandhi

ਰਾਹੁਲ ਗਾਂਧੀ ਨੇ ਕੋਵਿਡ ਸਬੰਧੀ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ

ਨਵੀਂ ਦਿੱਲੀ: ਦੇਸ਼ ਵਿਚ ਲਗਾਤਾਰ ਕੋਰੋਨਾ ਵਾਇਰਸ ਦੇ ਮਾਮਲੇ ਵਧ ਰਹੇ ਹਨ। ਇਸ ’ਤੇ ਚਿੰਤਾ ਜ਼ਾਹਿਰ ਕਰਦਿਆਂ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਇਕ ਟਵੀਟ ਕੀਤਾ ਹੈ। ਰਾਹੁਲ ਗਾਂਧੀ ਨੇ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਅਪੀਲ ਕੀਤੀ।

Rahul GandhiRahul Gandhi

ਰਾਹੁਲ ਗਾਂਧੀ ਨੇ ਕਿਹਾ ਮੈਂ ਤਾਂ ਪਹਿਲਾਂ ਹੀ ਚੇਤਾਵਨੀ ਦਿੱਤੀ ਸੀ ਕਿ ਕੋਰੋਨਾ ਸੰਕਰਮਣ ਦੇਸ਼ ਦੇ ਲੋਕਾਂ ਲਈ ਅਜੇ ਵੀ ਵੱਡਾ ਖਤਰਾ ਹੈ। ਤੁਸੀਂ ਸਾਰੇ ਸਾਵਧਾਨੀ ਵਰਤੋ ਅਤੇ ਮਾਸਕ ਦੀ ਵਰਤੋਂ ਕਰਨਾ ਨਾ ਭੁੱਲੋ। ਉਹਨਾਂ ਨੇ ਸਾਰਿਆਂ ਨੂੰ ਕੋਵਿਡ ਸਬੰਧੀ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ। ਰਾਹੁਲ ਗਾਂਧੀ ਨੇ ਟਵੀਟ ਦੇ ਨਾਲ ਇਕ ਗ੍ਰਾਫ਼ ਵੀ ਸਾਂਝਾ ਕੀਤਾ। ਇਸ ਗ੍ਰਾਫ ਵਿਚ ਹਫ਼ਤਿਆਂ ਅਨੁਸਾਰ ਕੋਰੋਨਾ ਦੇ ਮਾਮਲਿਆਂ ਨੂੰ ਦਰਸਾਇਆ ਗਿਆ ਹੈ।

TweetTweet

ਗ੍ਰਾਫ ਅਨੁਸਾਰ ਪਿਛਲਾ ਹਫ਼ਤਾ ਵਾਇਰਸ ਦੇ ਸਭ ਤੋਂ ਜ਼ਿਆਦਾ ਮਾਮਲੇ ਦਰਸਾ ਰਿਹਾ ਹੈ। ਇਸ ਅਨੁਸਾਰ ਸਾਲ ਦੇ 12ਵੇਂ ਹਫ਼ਤੇ ਵਿਚ ਸਭ ਤੋਂ ਜ਼ਿਆਦਾ ਕੋਰੋਨਾ ਮਾਮਲੇ 1,55,9090 ਦਰਜ ਕੀਤੇ ਗਏ ਹਨ। ਦੱਸ ਦਈਏ ਕਿ ਰਾਹੁਲ ਗਾਂਧੀ ਪਹਿਲਾਂ ਵੀ ਦੇਸ਼ ਵਿਚ ਕੋਰੋਨਾ ਦੀ ਸਥਿਤੀ ਨੂੰ ਲੈ ਕੇ ਕੇਂਦਰ ਸਰਕਾਰ ਦੇ ਰਵੱਈਆ ’ਤੇ ਸਵਾਲ ਚੁੱਕਦੇ ਰਹਿੰਦੇ ਹਨ।

Corona virusCorona virus

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਸੋਮਵਾਰ ਨੂੰ ਭਾਰਤ ਵਿਚ ਕੋਰੋਨਾ ਵਾਇਰਸ ਦੇ 26,291 ਨਵੇਂ ਮਾਮਲੇ ਸਾਹਮਣੇ ਆਏ, ਜੋ ਪਿਛਲੇ 85 ਦਿਨਾਂ ਵਿਚ ਸਭ ਤੋਂ ਜ਼ਿਆਦਾ ਹੈ। ਇਹਨਾਂ ਨਵੇਂ ਮਾਮਲਿਆਂ ਨਾਲ ਦੇਸ਼ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਵਧ ਕੇ 11,385,339 ਹੋ ਗਏ ਹਨ। ਇਸ ਦੌਰਾਨ ਵਾਇਰਸ ਨਾਲ 118 ਨਵੀਆਂ ਮੌਤਾਂ ਹੋਈਆਂ। ਕੋਰੋਨਾ ਵਾਇਰਸ ਨਾਲ ਹੁਣ ਤੱਕ ਹੋਈਆਂ ਮੌਤਾਂ ਦਾ ਅੰਕੜਾ 1,58,785 ਤੱਕ ਪਹੁੰਚ ਚੁੱਕਾ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement