Arvind Kejriwal News: ਦਿੱਲੀ ਦੀ ਅਦਾਲਤ ਵਲੋਂ ED ਮਾਮਲੇ 'ਚ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ਖਾਰਜ
Published : Mar 15, 2024, 6:16 pm IST
Updated : Mar 15, 2024, 6:16 pm IST
SHARE ARTICLE
Delhi court refuses to grant stay on ED summons to Arvind Kejriwal News
Delhi court refuses to grant stay on ED summons to Arvind Kejriwal News

ਮੈਜਿਸਟ੍ਰੇਟ ਅਦਾਲਤ ਦੁਆਰਾ ਜਾਰੀ ਸੰਮਨ 'ਤੇ ਰੋਕ ਲਗਾਉਣ ਤੋਂ ਕੀਤਾ ਇਨਕਾਰ

Arvind Kejriwal News: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 16 ਮਾਰਚ ਨੂੰ ਮੈਜਿਸਟਰੇਟ ਦੀ ਅਦਾਲਤ ਵਿਚ ਪੇਸ਼ ਹੋਣਾ ਪਵੇਗਾ। ਰਾਊਜ਼ ਐਵੇਨਿਊ ਸਥਿਤ ਸੈਸ਼ਨ ਕੋਰਟ ਨੇ ਸੰਮਨ 'ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿਤਾ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਸੈਸ਼ਨ ਕੋਰਟ ਵਿਚ ਅਪੀਲ ਦਾਇਰ ਕਰਕੇ ਨਿੱਜੀ ਪੇਸ਼ੀ ਤੋਂ ਛੋਟ ਮੰਗੀ ਸੀ।

ਵੀਰਵਾਰ ਅਤੇ ਸ਼ੁੱਕਰਵਾਰ ਨੂੰ ਉਨ੍ਹਾਂ ਦੀ ਪਟੀਸ਼ਨ 'ਤੇ ਲੰਬੀ ਸੁਣਵਾਈ ਹੋਈ। ਵਿਸ਼ੇਸ਼ ਜੱਜ ਰਾਕੇਸ਼ ਸਿਆਲ ਨੇ ਕਿਹਾ ਹੈ ਕਿ ਕਾਰਵਾਈ 'ਤੇ ਲੱਗੀ ਰੋਕ ਨੂੰ ਖਾਰਜ ਕਰ ਦਿਤਾ ਜਾਂਦਾ ਹੈ ਪਰ ਜੇਕਰ ਉਹ ਪੇਸ਼ੀ ਤੋਂ ਛੋਟ ਚਾਹੁੰਦੇ ਹਨ ਤਾਂ ਉਹ ਹੇਠਲੀ ਅਦਾਲਤ 'ਚ ਅਪੀਲ ਕਰ ਸਕਣਗੇ।

ਅੱਜ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਤਰਫੋਂ ਐਡਵੋਕੇਟ ਰਾਜੀਵ ਮੋਹਨ ਅਤੇ ਸੀਨੀਅਰ ਵਕੀਲ ਰਮੇਸ਼ ਗੁਪਤਾ ਨੇ ਦਲੀਲਾਂ ਪੇਸ਼ ਕੀਤੀਆਂ। ਬਹਿਸ ਦੀ ਸ਼ੁਰੂਆਤ ਕਰਦਿਆਂ ਰਮੇਸ਼ ਗੁਪਤਾ ਨੇ ਕਿਹਾ ਕਿ ਮੁੱਖ ਮੰਤਰੀ ਇਕ ਲੋਕ ਸੇਵਕ ਹਨ, ਜਦਕਿ ਵਧੀਕ ਸਾਲਿਸਟਰ ਜਨਰਲ ਨੇ ਕਿਹਾ ਕਿ ਉਨ੍ਹਾਂ ਨੂੰ ਨਿੱਜੀ ਹੈਸੀਅਤ ਵਿਚ ਤਲਬ ਕੀਤਾ ਗਿਆ ਹੈ। ਰਿਕਾਰਡ ਤੋਂ ਸਪੱਸ਼ਟ ਹੈ ਕਿ ਇਹ ਕੇਸ ਉਦੋਂ ਦਰਜ ਹੋਇਆ ਸੀ ਜਦੋਂ ਉਹ ਸੀਐਮ ਸੀ। ਰਮੇਸ਼ ਗੁਪਤਾ ਨੇ ਕਿਹਾ ਕਿ ਅਸੀਂ ਦੋ ਦਿਨ ਪਹਿਲਾਂ ਆਏ ਸੀ ਕਿਉਂਕਿ ਸਾਨੂੰ ਪਤਾ ਸੀ ਕਿ ਦੂਜੀ ਸ਼ਿਕਾਇਤ ਵੀ ਦਰਜ ਕਰਵਾਈ ਜਾਵੇਗੀ, ਅਸੀਂ ਦੂਜੀ ਸ਼ਿਕਾਇਤ ਦੀ ਉਡੀਕ ਕਰ ਰਹੇ ਸੀ।

(For more Punjabi news apart from Delhi court refuses to grant stay on ED summons to Arvind Kejriwal News, stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement