ਕੌਣ ਹੈ ਉਹ ਵਿਅਕਤੀ, ਜਿਸ ਨੇ ਬਾਂਦਰਾ ਸਟੇਸ਼ਨ ‘ਤੇ ਇਕੱਠੇ ਹੋਏ ਮਜ਼ਦੂਰਾਂ ਨੂੰ ਕੀਤਾ ਗੁੰਮਰਾਹ
Published : Apr 15, 2020, 8:16 am IST
Updated : Apr 15, 2020, 8:16 am IST
SHARE ARTICLE
Photo
Photo

ਕੋਰੋਨਾ ਵਾਇਰਸ ਦੇ ਕਹਿਰ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੌਕਡਾਊਨ ਦੀ ਮਿਆਦ 19 ਦਿਨਾਂ ਲਈ ਹੋਰ ਵਧਾ ਦਿੱਤੀ ਹੈ। ਹੁਣ ਦੇਸ਼ ਵਿਚ 3 ਮਈ ਤੱਕ ਲੌਕਡਾਊਨ ਜਾਰੀ ਰਹੇਗਾ

ਮੁੰਬਈ: ਕੋਰੋਨਾ ਵਾਇਰਸ ਦੇ ਕਹਿਰ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੌਕਡਾਊਨ ਦੀ ਮਿਆਦ 19 ਦਿਨਾਂ ਲਈ ਹੋਰ ਵਧਾ ਦਿੱਤੀ ਹੈ। ਹੁਣ ਦੇਸ਼ ਵਿਚ 3 ਮਈ ਤੱਕ ਲੌਕਡਾਊਨ ਜਾਰੀ ਰਹੇਗਾ। ਇਸ ਦੇ ਲਈ ਕੁਝ ਦੇਰ ਬਾਅਦ ਮੰਗਲਵਾਰ ਦੁਪਹਿਰ ਮੁੰਬਈ ਦੇ ਬਾਂਦਰਾ ਰੇਲਵੇ ਸਟੇਸ਼ਨ ‘ਤੇ ਲਗਭਗ ਹਜ਼ਾਰਾਂ ਦੀ ਗਿਣਤੀ ਵਿਚ ਦਿਹਾੜੀ ਮਜ਼ਦੂਰ ਜਮਾਂ ਹੋ ਕੇ ਅਪਣੇ ਗ੍ਰਹਿ ਰਾਜ ਵਾਪਸ ਜਾਣ ਦੀ ਮੰਗ ਕਰਨ ਲੱਗੇ।

File PhotoFile Photo

ਹਾਲਾਤ ਕਾਬੂ ਕਰਨ ਲਈ ਪੁਲਿਸ ਨੂੰ ਲਾਠੀਚਾਰਜ ਕਰਨੀ ਪਈ। ਇਸ ਦੌਰਾਨ ਮੁੰਬਈ ਪੁਲਿਸ ਨੇ ਵਿਨੈ ਦੁਬੇ ਨਾਂਅ ਦੇ ਇਕ ਵਿਅਕਤੀ ਨੂੰ ਹਿਰਾਸਤ ਵਿਚ ਲੈ ਲਿਆ। ਪੁਲਿਸ ਦਾ ਕਹਿਣਾ ਹੈ ਕਿ ਵਿਨੈ ਦੁਬੇ ਨੇ ਹੀ ਪ੍ਰਵਾਸੀ ਮਜ਼ਦੂਰਾਂ ਨੂੰ ਗੁੰਮਰਾਹ ਕਰ ਕੇ ਬਾਂਦਰਾ ਰੇਲਵੇ ਸਟੇਸ਼ਨ ‘ਤੇ ਇਕੱਠੇ ਕੀਤਾ ਸੀ।

File PhotoFile Photo

ਪੁਲਿਸ ਅਨੁਸਾਰ ਵਿਨੈ ‘ਚਲੋ ਘਰ ਕੀ ਔਰ’ ਮੁਹਿੰਮ ਚਲਾ ਰਿਹਾ ਸੀ। ਉਸ ਨੇ ਅਪਣੇ ਫੇਸਬੁੱਕ ਅਕਾਊਂਟ ਤੋਂ ਇਕ ਪੋਸਟ ਵਿਚ ਇਸ ਗੱਲ ਦਾ ਜ਼ਿਕਰ ਕੀਤਾ ਸੀ। ਹਾਲਾਂਕਿ ਬਾਅਦ ਵਿਚ ਪੋਸਟ ਨੂੰ ਹਟਾ ਦਿੱਤਾ ਗਿਆ। ਪੁਲਿਸ ਨੇ ਵਿਨੈ ਦੁਬੇ ਖਿਲਾਫ ਧਾਰਾ-188 ਅਤੇ ਮਹਾਮਾਰੀ ਕਾਨੂੰਨ ਦੇ ਤਹਿਤ ਮਾਮਲਾ ਦਰਜ ਕੀਤਾ ਹੈ।

File PhotoFile Photo

ਉੱਥੇ ਹੀ ਇਸ ਮਾਮਲੇ ਵਿਚ ਪੁਲਿਸ ਨੇ ਲਗਭਗ 1000 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਮਹਾਰਾਸ਼ਟਰ ਦੇ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨੇ ਮੰਗਲਵਾਰ ਰਾਤ ਨੂੰ ਉਸ ਅਫਵਾਹ ਦੀ ਜਾਂਚ ਦੇ ਆਦੇਸ਼ ਦਿੱਤੇ, ਜਿਸ ਵਿਚ ਕਿਹਾ ਗਿਆ ਸੀ ਕਿ ਪ੍ਰਵਾਸੀ ਮਜ਼ਦੂਰਾਂ ਨੂੰ ਉਹਨਾਂ ਦੇ ਸੂਬਿਆਂ ਵਿਚ ਵਾਪਸ ਭੇਜਣ ਲਈ ਟਰੇਨਾਂ ਚਲਾਈਆਂ ਜਾ ਰਹੀਆਂ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement